ਬਹਿਬਲ ਕਲਾਂ ਗੋ*ਲੀ ਕਾਂਡ; SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਤਲਬ

Date:

spot_img

Faridkot News: ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਹੋਏ ਬੇਅਦਬੀ ਕਾਂਡ ਤੋਂ ਬਾਅਦ ਰੋਸ਼ ਪ੍ਰਗਟ ਕਰਦੇ ਹੋਏ ਸਿੱਖਾਂ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਤੇਜ਼ ਕਰ ਦਿੱਤੀ ਹੈ। ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ ਬਣੀ ਟੀਮ ਵੱਲੋਂ ਪਿਛਲੇ ਦਿਨਾਂ ਦੌਰਾਨ ਪੁਛਗਿੱਛ ਲਈ ਕਈ ਅਧਿਕਾਰੀਆਂ ਤੇ ਸਿਆਸਤਦਾਨਾਂ ਨੂੰ ਬੁਲਾਇਆ ਜਾ ਚੁੱਕਾ ਹੈ ਤੇ ਹੁਣ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਬੁਲਾਇਆ ਗਿਆ ਹੈ। ਸੂਚਨਾ ਮੁਤਾਬਕ ਟੀਮ ਵੱਲੋਂ ਉਨ੍ਹਾਂ ਕੋਲੋਂ ਅੱਜ ਚੰਡੀਗੜ੍ਹ ਵਿਖੇ ਸਵਾਲ-ਜਵਾਬ ਕੀਤੇ ਜਾਣਗੇ।

ਇਹ ਵੀ ਪੜ੍ਹੋ  Bathinda-Chandigarh ਰੋਡ ‘ਤੇ ਤੜਕਸਾਰ ਵਾਪਰਿਆ ਵੱਡਾ ਹਾਦਸਾ

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਕਈ ਵਾਰ ਉਕਤ ਸਾਬਕਾ ਵਿਧਾਇਕ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। 2015 ‘ਚ ਵਾਪਰੇ ਇਸ ਬੇਅਦਬੀ ਘਟਨਾਕ੍ਰਮ ਦੌਰਾਨ ਉਹ ਕੋਟਕਪੂਰਾ ਹਲਕੇ ਦੇ ਵਿਧਾਇਕ ਸਨ। ਜਾਂਚ ਟੀਮ ਵੱਲੋਂ ਇਸ ਮਾਮਲੇ ਵਿਚ ਤਤਕਾਲੀ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਤੋਂ ਇਲਾਵਾ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗਗਨਜੀਤ ਸਿੰਘ ਬਰਾੜ ਸਮੇਤ ਭਾਜਪਾ ਆਗੂ ਵਿਜੇ ਸਾਂਪਲਾ ਨੂੰ ਵੀ ਬੁਲਾਇਆ ਜਾ ਚੁੱਕਿਆ ਹੈ। ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਵਿਸ਼ੇਸ਼ ਜਾਂਚ ਟੀਮ ਨੂੰ ਵੀ ਇਸ ਮਾਮਲੇ ਵਿਚ ਬਿਆਨ ਦਿੱਤੇ ਜਾ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...