ਬਠਿੰਡਾ, 22 ਮਾਰਚ : ਮਾਲਵਾ ਕਾਲਜ ਬਠਿੰਡਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਵੱਲੋਂ ਸ: ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਦੀ ਸ਼ਹਾਦਤ ਦੀ ਯਾਦ ਵਿੱਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਵਿਦਿਆਰਥੀਆਂ ਅਤੇ ਸਟਾਫ਼ ਨੇ ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ.ਰਾਜ ਕੁਮਾਰ ਗੋਇਲ ਅਤੇ ਮਾਲਵਾ ਫਿਜ਼ੀਕਲ ਕਾਲਜ ਦੇ ਡਾਇਰੈਕਟਰ ਦਰਸ਼ਨ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰਸੀਪਲ ਨੇ ਸ. ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਅਤੇ ਆਜ਼ਾਦੀ ਤੋਂ ਬਾਅਦ ਦੇ ਭਾਰਤ ਵਿੱਚ ਇਸ ਦੀ ਪ੍ਰਸੰਗਿਕਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਸ. ਭਗਤ ਸਿੰਘ ਦੇ ਵਿਚਾਰਾਂ ਅਤੇ ਨੌਜਵਾਨ ਪੀੜ੍ਹੀ ਤੇ ਉਨ੍ਹਾਂ ਦੇ ਪ੍ਰਭਾਵ ਤੇ ਚਾਨਣਾ ਪਾਇਆ।
ਪੰਜਾਬ ’ਚ ਪੰਜ ਨਵੇਂ ਐਸ.ਐਸ.ਪੀਜ਼ ਦੀ ਤੈਨਾਤੀ,ਦੋਖੇ ਕੋਣ ਕਿਹੜੇ ਜ਼ਿਲ੍ਹੇ ਦੀ ਸੰਭਾਲੇਗਾ ਕਮਾਂਡ!
ਬੀ.ਸੀ.ਏ., ਐਮ.ਸੀ.ਏ., ਪੀ.ਜੀ.ਡੀ.ਸੀ.ਏ. ਅਤੇ ਐਮ.ਐਸ.ਸੀ.-ਆਈ.ਟੀ. ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਅਤੇ ਕਵਿਤਾ ਉਚਾਰਨ ਵਿੱਚ ਭਾਗ ਲਿਆ, ਮਾਨਵ ਅੰਸ਼, ਪੂਨਮ, ਹਰਦੀਪ ਕੌਰ, ਸ਼ਗੁਨ, ਲਵਿਸ਼, ਲਕਸ਼ਮੀ, ਪਲਕ ਅਤੇ ਪੁਸ਼ਪਾ ਨੇ ਵੀ ਆਪਣੀਆਂ ਕਵਿਤਾਵਾਂ ਰਾਹੀਂ ਸ.ਭਗਤ ਸਿੰਘ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਮੰਚ ਸੰਚਾਲਨ dh 7੍ਚfwek ਸਹਾਇਕ gq’8 ਸਰਬਜੀਤ ਕੌਰ 2/ f27kJh . ਪੋਸਟਰ ਮੇਕਿੰਗ ਮੁਕਾਬਲੇ ਵਿੱਚ ਅੰਮ੍ਰਿਤਪਾਲ ਕੌਰ ਨੇ ਪਹਿਲਾ ਸਥਾਨ, ਖੁਸ਼ੀ ਕੁਮਾਰੀ ਨੇ ਦੂਸਰਾ ਸਥਾਨ ਅਤੇ ਭੂਮਿਕਾ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸ੍ਰੀਮਤੀ ਇੰਦਰਪ੍ਰੀਤ ਕੌਰ (ਐਚ.ਓ.ਡੀ -ਮੈਨੇਜਮੈਂਟ ਐਂਡ ਕਾਮਰਸ) ਅਤੇ ਡਾ. ਲਖਵਿੰਦਰ ਕੌਰ (ਐਚ.ਓ.ਡੀ.-ਹਿਊਮੈਨਟੀਜ਼) ਸਮੇਤ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।