Punjabi Khabarsaar
ਐਸ. ਏ. ਐਸ. ਨਗਰ

ਭਗਵੰਤ ਮਾਨ ਨੇ ਕੰਗਨਾ ਵੱਲੋਂ ਪੰਜਾਬੀਆਂ ਨੂੰ ਅਤਿਵਾਦੀ ਦੱਸਣ ਵਾਲੇ ਬਿਆਨ ਦੀ ਕੀਤੀ ਨਿੰਦਾ

ਮੁੱਖ ਮੰਤਰੀ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ
ਐਸ.ਏ.ਐਸ. ਨਗਰ (ਮੁਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਵਾਰ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਡੀ ਯੋਜਨਾ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ ਕਿਉਂਕਿ ਮੌਜੂਦਾ ਚੋਣਾਂ ਦੌਰਾਨ ਵੋਟ ਸ਼ੇਅਰ 2019 ਵਿੱਚ 7 ਫੀਸਦੀ ਤੋਂ ਵਧ ਕੇ 26 ਫੀਸਦੀ ਤੋਂ ਵੱਧ ਹੋ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ 2019 ਦੀ ਇੱਕ ਸੀਟ ਦੇ ਮੁਕਾਬਲੇ ਇਸ ਵਾਰ ਪਾਰਟੀ ਨੂੰ ਤਿੰਨ ਸੀਟਾਂ ਮਿਲੀਆਂ ਹਨ, ਜਦਕਿ ਕਾਂਗਰਸ ਦਾ ਵੋਟ ਫੀਸਦ ਘਟਿਆ ਹੈ ਅਤੇ ਭਾਜਪਾ ਦਾ ਸਫ਼ਾਇਆ ਹੋ ਗਿਆ ਹੈ।

ਪੰਜਾਬ ਦੇ ਵਿੱਚ ਜਿਮਨੀ ਚੋਣ ਦਾ ਐਲਾਨ: ਵੋਟਾਂ 10 ਤੇ ਨਤੀਜੇ 13 ਜੁਲਾਈ ਨੂੰ

ਉਨ੍ਹਾਂ ਕਿਹਾ ਕਿ ਜੇ ਕੰਮਕਾਜ ਵਿੱਚ ਕੋਈ ਕਮੀਆਂ ਹਨ ਤਾਂ ਪਾਰਟੀ ਉਨ੍ਹਾਂ ਦਾ ਨਿਸ਼ਚਿਤ ਵਿਸ਼ਲੇਸ਼ਣ ਕਰੇਗੀ ਅਤੇ ਉਨ੍ਹਾਂ ਨੂੰ ਦੂਰ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਬਕਾਇਆ 91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਕੌਮੀ ਪਾਰਟੀ ਹੈ, ਜੋ ਜ਼ਿਮਨੀ ਚੋਣ ਜ਼ੋਰਦਾਰ ਢੰਗ ਨਾਲ ਲੜੇਗੀ ਅਤੇ ਜਿੱਤ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਬਾਰੇ ਭਾਰੀ ਬਿਆਨਬਾਜ਼ੀ ਦੇ ਬਾਵਜੂਦ 250 ਦਾ ਅੰਕੜਾ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐਨ.ਡੀ.ਏ. ਸਰਕਾਰ ਕਿਹਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਨਵੀਂ ਕੈਬਨਿਟ ਵਿੱਚ ਆਮ ਚੋਣਾਂ ਹਾਰਨ ਵਾਲੇ ਕਈ ਆਗੂਆਂ ਨੂੰ ਮੰਤਰੀ ਬਣਾਇਆ ਗਿਆ ਹੈ।

ਨਰਿੰਦਰ ਮੋਦੀ ਨੇ ਤੀਜ਼ੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਮਸਲਿਆਂ ਖ਼ਾਸ ਕਰਕੇ ਕੇਂਦਰ ਸਰਕਾਰ ਕੋਲ ਫੰਡ ਰੋਕਣ ਦੇ ਮੁੱਦੇ ਉਠਾਉਣ ਤਾਂ ਜੋ ਉਨ੍ਹਾਂ ਨੂੰ ਤੁਰੰਤ ਜਾਰੀ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੰਗਨਾ ਰਣੌਤ ਦੇ ਵੱਜਿਆ ਥੱਪੜ ਉਸ ਦੇ ਪਿਛਲੇ ਜ਼ਹਿਰੀਲੇ ਬਿਆਨਾਂ ਕਾਰਨ ਭੜਕ ਰਹੇ ਗੁੱਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਪਰ ਕੰਗਨਾ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ ਅਤੇ ਸਮੁੱਚੇ ਪੰਜਾਬੀਆਂ ਨੂੰ ਦਹਿਸ਼ਤਗਰਦ ਕਰਾਰ ਦੇਣ ਤੋਂ ਪਹਿਲਾਂ ਸੁਤੰਤਰਤਾ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਯਾਦ ਕਰਨਾ ਚਾਹੀਦਾ ਸੀ।

 

Related posts

ਪੁਲਿਸ ਥਾਣੇ ‘ਚ ਖੜ੍ਹੀਆ ਕਈ ਕਾਰਾਂ ਨੂੰ ਲੱਗੀ ਅੱ+ਗ

punjabusernewssite

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

punjabusernewssite

ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ

punjabusernewssite