ਭਗਵੰਤ ਮਾਨ ਨੇ ਹਰਿਆਣਾ ਦੇ ਨੂੰਹ ’ਚ ਸ਼ਰਧਾਲੂਆਂ ਦੀ ਹੋਈ ਦਰਦਨਾਕ ਮੌਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

Date:

spot_img

ਚੰਡੀਗੜ੍ਹ, 18 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਨੂਹ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗਣ ਕਾਰਨ ਸ਼ਰਧਾਲੂਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ‘ਤੇ ਲਿਖਿਆ ਕਿ ਹਰਿਆਣਾ ਦੇ ਨੂੰਹ ‘ਚ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਅੱਗ ਲੱਗਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਗਏ ਪੰਜਾਬੀਆਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

ਸਵਾਤੀ ਮਾਮਲੇ ਨੇ ਕੇਜਰੀਵਾਲ ਦੀ ਔਰਤਾਂ ਪ੍ਰਤੀ ਸੋਚ ਉਜਾਗਰ ਕੀਤੀ: ਪਰਮਪਾਲ ਕੌਰ ਮਲੂਕਾ

ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ। ਦੱਸ ਦੇਈਏ ਕਿ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ ’ਤੇ ਦੇਰ ਰਾਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਹਾਦਸੇ ਦਾ ਸ਼ਿਕਾਰ ਹੋਏ ਜ਼ਿਆਦਾਤਰ ਪੰਜਾਬ ਦੇ ਵਸਨੀਕ ਦੱਸੇ ਜਾਂਦੇ ਹਨ। ਜੋ ਮਥੁਰਾ ਅਤੇ ਵ੍ਰਿੰਦਾਵਨ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਬੱਸ ਵਿੱਚ ਕਰੀਬ 60 ਲੋਕ ਸਵਾਰ ਸਨ। ਇਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ’ਚ 9 ਲੋਕ ਜ਼ਿੰਦਾ ਸੜ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

 

spot_img
spot_img

Share post:

Popular

More like this
Related

Haryana Cabinet का बड़ा फैसला; दीन दयाल लाडो लक्ष्मी योजना के आय पात्रता मानदंडों में बदलाव

👉हरियाणा सरकार ने परिवार की सालाना आय की सीमा...

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...