Punjabi Khabarsaar
ਐਸ. ਏ. ਐਸ. ਨਗਰ

ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ: ਡਾ. ਬਲਜੀਤ ਕੌਰ

ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿਖੇ ਮੈਗਾ ਪੀ.ਟੀ.ਐਮ ਦਾ ਜਾਇਜ਼ਾ ਲਿਆ
ਐਸ.ਏ.ਐਸ.ਨਗਰ, 22 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ (ਮੁਹਾਲੀ) ਵਿਖੇ ਇਸ ਮੁਹਿੰਮ ਦਾ ਜਾਇਜ਼ਾ ਲੈਂਦਿਆ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇਣ ਦੀ ਰਵਾਇਤੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ

ਸਕੂਲਾਂ ਨੇ ਹੁਣ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਲੀ ਅਸਮਾਨਤਾ ਦੀ ਵਿੱਥ ਨੂੰ ਖ਼ਤਮ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਿੱਖਣ ਦੇ ਪੱਧਰ ਵਿੱਚ ਨਵੇਂ ਵਿਚਾਰਾਂ ਦੀ ਸ਼ੁਰੂਆਤ ਦੇ ਨਾਲ ਉੱਤਮਤਾ ਦਿਖਾ ਰਹੇ ਹਨ। ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਹੰਸਿਕਾ ਮਹਿਰਾ (10+1 ਨਾਨ-ਮੈਡੀਕਲ), 10+2 ਨਾਨ-ਮੈਡੀਕਲ ਦੀ ਸ਼ੈਲਜ਼ਾ, 10ਵੀਂ ਜਮਾਤ ਦੀ ਨਿਹਾਰਿਕਾ ਅਤੇ ਸਕੂਲ ਦੀਆਂ ਪੁਰਾਣੀਆਂ ਵਿਦਿਆਰਥਣਾਂ ਅਨੂ, ਅਮਨਦੀਪ ਕੌਰ, ਅਕਾਸ਼ਦੀਪ ਕੌਰ ਅਤੇ ਉਥੇ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਲਣ ਉਪਰੰਤ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਦਿੱਤੇ ਗਏ ਫੀਡਬੈਕ ਤੋਂ ਜ਼ਾਹਰ ਹੁੰਦਾ ਹੈ ਕਿ ਮੌਜੂਦਾ ਸਰਕਾਰ ਵੇਲੇ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਹੋਇਆ ਹੈ।

ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ, ਜੇਕਰ ਕੋਈ ਫਰਕ ਸੀ, ਤਾਂ ਉਸ ਨੂੰ ਪੂਰਾ ਕਰਨ ਲਈ ਦ੍ਰਿੜ ਸੰਕਲਪ ਲਿਆ ਸੀ ਅਤੇ ਅੱਜ ਇਹ ਬਦਲਾਅ ਨਜ਼ਰ ਆ ਰਿਹਾ ਹੈ। ਇਸ ਤੋਂ ਪਹਿਲਾਂ, ਹੰਸਿਕਾ ਮਹਿਰਾ ਨਾਲ ਗੱਲਬਾਤ ਕਰਦੇ ਹੋਏ, ਉਹ ਹੈਰਾਨ ਰਹਿ ਗਏ ਕਿ ਇਹ ਲੜਕੀ ਪਹਿਲਾਂ ਹੀ ਐਨ ਐਮ ਐਮ ਐੱਸ, ਪੀ ਐੱਸ ਪੀ ਟੀ ਐੱਸ ਟੀ, ਈ ਐਂਡ ਵਾਈ ਅਤੇ ਵਿਗਿਆਨ ਸੇਵਾ ਸਕਾਲਰਸ਼ਿਪ ਪ੍ਰਾਪਤ ਕਰ ਚੁੱਕੀ ਹੈ ਅਤੇ ਲਿਖਤ ਵਿੱਚ ਵੀ ਪੂਰੀ ਰਚਨਾਤਮਕਤਾ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ ਅਤੇ ਪ੍ਰਿੰਸੀਪਲ ਸ੍ਰੀਮਤੀ ਹਿਮਾਂਸ਼ੂ ਲਟਾਵਾ ਨੇ ਮੰਤਰੀ ਨੂੰ ਇਸ ਪੁਰਾਣੇ ਸਕੂਲ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿਚ ਸਾਬਕਾ ਵਿਦਿਆਰਥੀ ਆਪਣੀ ਇਸ ਆਲਮਾ ਮੈਟਰ ਸੰਸਥਾ ਨੂੰ ਸਤਿਕਾਰ ਦੇਣ ਲਈ ਇਸ ਸਕੂਲ ਵਿਚ ਨਿਯਮਤ ਤੌਰ ’ਤੇ ਆਉਂਦੇ ਹਨ।

 

Related posts

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

punjabusernewssite

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡੇਰਾ ਬੱਸੀ ਦਾ ਦੌਰਾ

punjabusernewssite

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁਹਾਲੀ ਦੇ ਕੌਂਸਲਰਾਂ ਨਾਲ ਮੀਟਿੰਗ ਕੀਤੀ

punjabusernewssite