WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਰਨਾਲਾ

ਮੀਤ ਹੇਅਰ ਦੇ ਚੋਣ ਪ੍ਰਚਾਰ ’ਚ ਭਗਵੰਤ ਮਾਨ ਮੁੜ ਦਿਖੇ ਪੁਰਾਣੇ ਅੰਦਾਜ਼ ’ਚ, ਭਾਰੀ ਗਿਣਤੀ ’ਚ ਲੋਕਾਂ ਦਾ ਹੋਇਆ ਇਕੱਠ

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ – ਭਗਵੰਤ ਮਾਨ
ਬਰਨਾਲਾ, 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਬਰਨਾਲਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾਂ ਰਹੇਗੀ, ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਵੀ ਸੰਗਰੂਰ ਦੀ ਬਹੁਤ ਚਿੰਤਾ ਹੈ। ਉਹ ਮੈਨੂੰ ਹਮੇਸ਼ਾ ਸੰਗਰੂਰ ਬਾਰੇ ਹੀ ਪੁੱਛਦੇ ਰਹਿੰਦੇ ਹਨ।ਭਾਸ਼ਣ ਦੌਰਾਨ ਭਗਵੰਤ ਮਾਨ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ’ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਤਿੰਨੇ ਪਾਰਟੀਆਂ ਲੋਕ ਸਭਾ ਲਈ 13 ਉਮੀਦਵਾਰ ਵੀ ਨਹੀਂ ਲੱਭ ਸਕੀਆਂ ।

ਉਨ੍ਹਾਂ ਦੇ ਆਗੂ ਚੋਣ ਲੜਨ ਤੋਂ ਇਨਕਾਰ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦੀ ਹਾਰ ਪੱਕੀ ਹੈ ਅਤੇ ਉਨ੍ਹਾਂ ਦੀ ਮੌਜੂਦਾ ਹਾਲਾਤ ਉਨ੍ਹਾਂ ਦੀਆਂ ਕਰਤੂਤਾਂ ਕਾਰਨ ਹੀ ਪੈਦਾ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਗੇੜ ’ਚ ਦੇਸ਼ ’ਚ ਕਰੀਬ 190 ਸੀਟਾਂ ’ਤੇ ਚੋਣਾਂ ਹੋਈਆਂ ਹਨ। ਰਿਪੋਰਟ ਮੁਤਾਬਿਕ ਇੰਡੀਆ ਅਲਾਇੰਸ ਨੂੰ ਕਰੀਬ 120 ਤੋਂ 125 ਸੀਟਾਂ ਮਿਲ ਰਹੀਆਂ ਹਨ। ਇਸ ਵਾਰ ਭਾਰਤ ਵਿੱਚ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਆਮ ਆਦਮੀ ਪਾਰਟੀ ਇਸ ਸਰਕਾਰ ਵਿੱਚ ਭਾਈਵਾਲ ਹੋਵੇਗੀ। ਅਗਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਨਹੀਂ ਬਣ ਸਕਦੀ। ਅਸੀਂ ਤੈਅ ਕਰਾਂਗੇ ਕਿ ਦੇਸ਼ ਦੀ ਸਰਕਾਰ ਕਿਹੋ ਜਿਹੀ ਹੋਵੇਗੀ। ਫਿਰ ਅਸੀਂ ਪੰਜਾਬ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾਵਾਂਗੇ।ਉਨ੍ਹਾਂ ਆਪਣੇ ਕੰਮਾਂ ਦੀ ਗਿਣਤੀ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਅਸੀਂ ਪੰਜਾਬ ਵਿੱਚ ਬਹੁਤ ਸਾਰੇ ਇਤਿਹਾਸਕ ਕੰਮ ਕੀਤੇ ਹਨ। ਅਸੀਂ ਪੰਜਾਬ ਦੇ 90 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ। ਹੁਣ ਤੱਕ ਅਸੀਂ 14 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਦੀ ਆਰਥਿਕ ਬੱਚਤ ਹੋ ਰਹੀ ਹੈ।

ਅਕਾਲੀ ਦਲ ਨੇ ਜੋ ਬੀਜਿਆ ਹੁਣ ਉਹੀ ਵੱਢ ਰਿਹਾ: ਜੀਤਮਹਿੰਦਰ ਸਿੱਧੂ

ਪਿਛਲੀ ਸਰਕਾਰ ਪੈਸੇ ਲੈ ਕੇ ਟੋਲ ਪਲਾਜ਼ਾ ਦੀ ਮਿਆਦ ਵਧਾ ਦਿੰਦੀ ਸੀ।ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਅਸੀਂ ਉਨ੍ਹਾਂ ਨੂੰ ਦਿਨ ਵਿੱਚ 11 ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ, ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੋਈ । ਜਨਸਭਾ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੇਰੇ ਲਈ ਬਹੁਤ ਹੀ ਖ਼ੁਸ਼ਕਿਸਮਤੀ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਅਹਿਮ ਸੀਟ ਸੰਗਰੂਰ ਲਈ ਪਾਰਟੀ ਨੇ ਮੇਰੇ ’ਤੇ ਭਰੋਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ, ਜਿਸ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ ਤੋਂ ਵੱਧ ਕੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਹਮੇਸ਼ਾ ਕਹਿੰਦੇ ਸਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਸਾਡੀ ਸਰਕਾਰ (ਆਮ ਆਦਮੀ ਪਾਰਟੀ ਦੀ ਸਰਕਾਰ) ਨੇ ਹਰ ਖੇਤਰ ਵਿੱਚ ਰਿਕਾਰਡ ਤੋੜ ਕਮਾਈ ਕੀਤੀ ਹੈ। ਇਸੇ ਲਈ ਪੰਜਾਬ ਵਿੱਚ ਐਨਾ ਕੰਮ ਹੋ ਰਿਹਾ । ਮੀਤ ਹੇਅਰ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ, ਖ਼ੁਸ਼ਹਾਲ ਪੰਜਾਬ ਬਣਾ ਦੇਣਗੇ।

Related posts

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ

punjabusernewssite

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

punjabusernewssite

ਬਠਿੰਡਾ ’ਚ ਵਿਤ ਮੰਤਰੀ ਦਾ ਕਿਸਾਨਾਂ ਵਲੋਂ ਭਰਵਾਂ ਵਿਰੋਧ

punjabusernewssite