ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ’ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ
ਗੁਰਦਾਸਪੁਰ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ’ਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਮਾਨ ਨੇ ਅਕਾਲੀ ਅਤੇ ਕਾਂਗਰਸੀ ਆਗੂਆਂ ’ਤੇ ਨਿਸ਼ਾਨਾ ਸਾਧਿਆ ਅਤੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ ਵੱਲੋਂ ਇਸ ਸੀਟ ਨੂੰ ਜਿੱਤਣ ਤੋਂ ਬਾਅਦ ਨਜ਼ਰਅੰਦਾਜ਼ ਕਰਨ ’ਤੇ ਵੀ ਅਫ਼ਸੋਸ ਜਤਾਇਆ। ਰੈਲੀ ਗਰਾਊਂਡ ਵਿੱਚ ਪਹੁੰਚਣ ਤੋਂ ਪਹਿਲਾਂ ਮਾਨ ਨੇ ਗੁਰਦਾਸਪੁਰ ਦੇ ਇਤਿਹਾਸਕ ਹਨੂੰਮਾਨ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਖੁਸ਼ਹਾਲੀ ਤੇ ਤਰੱਕੀ ਲਈ ਪ੍ਰਾਰਥਨਾ ਕੀਤੀ।ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਹ ਚੋਣ ਜਿੱਤਣ ਜਾਂ ਕਿਸੇ ਨੂੰ ਹਰਾਉਣ ਦੀ ਨਹੀਂ ਹੈ।
ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੂੰ ਬਚਾਉਣ ਲਈ ਇਹ ਚੋਣ ਸਾਡੇ ਲਈ ਆਖ਼ਰੀ ਮੌਕਾ ਹੈ। ਇਹ ਚੋਣ ਸਾਡੇ ਲੋਕਤੰਤਰ ਨੂੰ ਬਚਾਉਣ ਦਾ ਇੱਕ ਮੌਕਾ ਹੈ, ਜੇਕਰ ਨਫ਼ਰਤ ਫੈਲਾਉਣ ਵਾਲੇ ਦੁਬਾਰਾ ਸੱਤਾ ਵਿੱਚ ਆਏ ਤਾਂ ਉਹ ਸਾਡੇ ਲੋਕਤੰਤਰ ਨੂੰ ਖ਼ਤਮ ਕਰ ਦੇਣਗੇ ਅਤੇ ਭਾਰਤ ਨੂੰ ਤਾਨਾਸ਼ਾਹੀ ਦੇਸ਼ ਬਣਾ ਦੇਣਗੇ, ਸਾਡੇ ਦੇਸ਼ ਵਿੱਚ ਮੁੜ ਚੋਣਾਂ ਨਹੀਂ ਹੋਣਗੀਆਂ। ਮਾਨ ਨੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ ’ਤੇ ਵੀ ਦੁੱਖ ਜਤਾਉਂਦੇ ਹੋਏ ਕਿਹਾ ਕਿ ’ਢਾਈ ਕਿੱਲੋ ਕਾ ਹਾਥ’ ਸਰਹੱਦ ਦੇ ਦੂਜੇ ਪਾਸੇ ਹੈਂਡ ਪੰਪ ਪੁੱਟ ਰਿਹਾ ਹੈ, ਪਰ ਉਸ ਨੂੰ ਸੰਸਦ ’ਚ ਭੇਜਣ ਵਾਲੇ ਲੋਕਾਂ ਦੀ ਕਦੇ ਯਾਦ ਨਹੀਂ ਆਈ। ਇਸ ਤੋਂ ਪਹਿਲਾਂ ਤੁਸੀਂ ਇੱਕ ਹੋਰ ਅਭਿਨੇਤਾ ਨੂੰ ਚੁਣਿਆ, ਜੋ ਸੰਸਦ ਵਿੱਚ ਮੈਨੂੰ ਪੁੱਛਦਾ ਸੀ ਕਿ ਮੈਂ ਲੋਕਾਂ ਵਿੱਚ ਕਿਉਂ ਜਾਂਦਾ ਹਾਂ। ਪਰ ਅਸੀਂ ਤੁਹਾਡੇ ਵਰਗੇ ਆਮ ਲੋਕ ਹਾਂ, ਮੈਨੂੰ ਨੀਂਦ ਵੀ ਨਹੀਂ ਆਉਂਦੀ ਜੇ ਮੈਂ ਆਪਣੇ ਲੋਕਾਂ ਵਿੱਚ ਨਾ ਜਾਵਾਂ।
ਕਾਂਗਰਸ ਔਰਤਾਂ ਨੂੰ ਨੌਕਰੀਆਂ ’ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ
ਸ਼ੈਰੀ ਕਲਸੀ ਤੁਹਾਡੇ ਵਰਗਾ ਹੈ, ਉਸ ਨੂੰ ਚੁਣੋ, ਉਸ ਨੂੰ ਪਾਰਲੀਮੈਂਟ ਵਿੱਚ ਭੇਜੋ, ਉਸ ਕੋਲ ਤਜ਼ਰਬਾ ਹੈ, ਬਾਕੀ ਪਾਸਵਰਡ ਮੈਂ ਦੇ ਦੇਵਾਂਗਾ, ਉਹ ਸੰਸਦ ਵਿੱਚ ਤੁਹਾਡੀ ਆਵਾਜ਼ ਬਣੇਗਾ, ਉਹ ਤੁਹਾਡੇ ਕੰਮ ਕਰਨ ਲਈ ਤੁਹਾਡੇ ਵਿਚਕਾਰ ਰਹੇਗਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਨੂੰ ਪਿਛਲੇ 10 ਸਾਲਾਂ ਵਿੱਚ ਅਣਗਹਿਲੀ ਕਾਰਨ ਜੋ ਨੁਕਸਾਨ ਝੱਲਣਾ ਪਿਆ ਹੈ, ਉਸ ਦਾ ਵੀ ‘ਆਪ’ ਉਮੀਦਵਾਰ ਹੀ ਨਿਪਟਾਰਾ ਕਰੇਗਾ।ਭਗਵੰਤ ਮਾਨ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਦੇ ਸੁਪਨਿਆਂ ਦਾ ਕਤਲ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਬਾਜਵਾ ਨੇ ਲੋਕ ਨਿਰਮਾਣ ਮੰਤਰੀ ਹੁੰਦਿਆਂ ਚੰਡੀਗੜ੍ਹ ਤੋਂ ਗੁਰਦਾਸਪੁਰ ਹਾਈਵੇ ਤੱਕ ਸਭ ਤੋਂ ਵੱਧ ਟੋਲ ਪਲਾਜ਼ੇ ਬਣਾਏ। ਉਨ੍ਹਾਂ ਆਪਣੇ ਹਲਕੇ ਦੇ ਆਮ ਲੋਕਾਂ ਲਈ ਕੁਝ ਕਰਨ ਦੀ ਬਜਾਏ ਲੁਟੇਰਿਆਂ ਦਾ ਸਾਥ ਦਿੱਤਾ, ਮੈਂ ਸੱਤਾ ’ਚ ਆ ਕੇ ਉਹ ਟੋਲ ਪਲਾਜ਼ੇ ਬੰਦ ਕਰਵਾਏ।
ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰਾਂ ’ਤੇ ਵਹੀਕਲਾਂ ਦੀ ਕੀਤੀ ਚੈੱਕਿੰਗ
ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ 8 ਘੰਟੇ ਬਿਜਲੀ ਮਿਲਦੀ ਸੀ, ਉਸ ਵਿਚ ਵੀ ਜ਼ਿਆਦਾ ਸਮਾਂ ਬਿਜਲੀ ਕੱਟ ਲੱਗਦੇ ਸੀ, ਕਿਉਂਕਿ ਸਾਡੇ ਸਿਆਸਤਦਾਨਾਂ ਨੂੰ ਖੇਤੀ ਬਾਰੇ ਕੁਝ ਵੀ ਪਤਾ ਨਹੀਂ ਹੁੰਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਇਕ ਬੇਨਤੀ ’ਤੇ ਕਿਸਾਨਾਂ ਨੇ ਪੂਸਾ-44 ਦੀ ਬਜਾਏ ਪੀ.ਆਈ.ਆਰ.-126, ਪੀ.ਆਈ.ਆਰ.-127, ਪੀ.ਆਈ.ਆਰ.-128 ਆਦਿ ਦੀ ਖੇਤੀ ਕੀਤੀ, ਜਿਸ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 500 ਅਰਬ ਕਿਊ ਬਿੱਕ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਈ। ਮਾਨ ਨੇ ਅਕਾਲੀ ਦਲ ’ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਹਰਸਿਮਰਤ ਬਾਦਲ ਨੂੰ ਤਾਂ ਲਾਲ ਮਿਰਚ ਅਤੇ ਹਰੀ ਮਿਰਚ ਦਾ ਨਹੀਂ ਪਤਾ ਅਤੇ ਸੁਖਬੀਰ ਬਾਦਲ ਨੂੰ ਇਹ ਨਹੀਂ ਪਤਾ ਕਿ ਗੰਨਾ ਕਿਵੇਂ ਬੀਜਿਆ ਜਾਂਦਾ ਹੈ।
Share the post "ਮਾਝੇ ’ਚ ਗਰਜੇ ਭਗਵੰਤ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ’ਚ ’ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ"