Friday, April 17, 2026
spot_img
spot_img

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

Date:

spot_img

ਮੁੱਖ ਮੰਤਰੀ ਨੇ ਲੋਕਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਸੂਬੇ  ਵਿੱਚਸਹਿਕਾਰੀ ਖੇਤਰ ਨੂੰ ਮਜ਼ਬੂਤ ​​ਕਰਨ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 17 ਅਕਤੂਬਰ:ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ।ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ। ਇਸ ਕਦਮ ਦਾ ਉਦੇਸ਼ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੇਸ਼ਕਸ਼ ਬੈਂਕ ਵੱਲੋਂ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪੇਸ਼ਕਸ਼ ਤਹਿਤ ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਤਿਉਹਾਰਾਂ ਦੌਰਾਨ ਗਾਹਕਾਂ ਨੂੰ ਇਨ੍ਹਾਂ ਕਰਜ਼ਿਆਂ ‘ਤੇ ਪ੍ਰੋਸੈਸਿੰਗ ਫੀਸ/ਚਾਰਜ ਵਿੱਚ ਛੋਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੈਂਕ ਸਰਕਾਰੀ ਸੰਸਥਾਵਾਂ ਦੇ ਤਨਖ਼ਾਹਦਾਰ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਲੋੜਾਂ ਪੂਰੀਆਂ ਕਰਨ ਅਤੇ ਘਰਾਂ ਲਈ ਖਪਤਕਾਰ ਟਿਕਾਊ ਵਸਤੂਆਂ ਦੀ ਖਰੀਦ ਲਈ ਪਰਸਨਲ ਅਤੇ ਕੰਜਿਊਮਰ ਲੋਨ ਮੁਹੱਈਆ ਕਰ ਰਿਹਾ ਹੈ।

ਇਹ ਵੀ ਪੜ੍ਹੋ: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਬਠਿੰਡਾ ਵਿਖੇ ਭਾਸ਼ਾ ਸੈਮੀਨਾਰ 20 ਅਕਤੂਬਰ ਨੂੰ

ਭਗਵੰਤ ਸਿੰਘ ਮਾਨ ਨੇ ਮਿਸਾਲ ਦਿੰਦਿਆਂ ਕਿਹਾ ਕਿ ਇਸ ਬੈਂਕ ਤੋਂ ਸਸਤੇ ਦਰਾਂ ‘ਤੇ ਵਾਹਨ ਲੋਨ ਪ੍ਰਾਪਤ ਕਰ ਕੇ ਕੋਈ ਵੀ ਪਰਿਵਾਰ ਆਪਣੀ ਸੁਪਨਿਆਂ ਦੀ ਕਾਰ ਦੀ ਸਵਾਰੀ ਦਾ ਅਨੰਦ ਮਾਣ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਲੋਨ ਲੈਣ ਵਾਲੇ ਗਾਹਕ ਨੂੰ ਪੇਸ਼ਕਸ਼ ਦੀ ਮਿਆਦ ਦੌਰਾਨ ਪਰਸਨਲ ਲੋਨ, ਕੰਜਿਊਮਰ ਲੋਨ ਅਤੇ ਵਾਹਨ ਲੋਨ ਲਈ ਕੋਈ ਵੀ ਪ੍ਰੋਸੈਸਿੰਗ ਫੀਸ/ਚਾਰਜ ਅਦਾ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਗਾਹਕ ਇਸ ਆਫਰ ਦਾ ਲਾਭ ਲੈਣ ਲਈ ਚੰਡੀਗੜ੍ਹ ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀਆਂ 18 ਬ੍ਰਾਂਚਾਂ ਵਿੱਚੋਂ ਕਿਸੇ ਨਾਲ ਵੀ ਸੰਪਰਕ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਸਹਿਕਾਰੀ ਖੇਤਰ ਨੂੰ ਮਜ਼ਬੂਤ ​​ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...