2024 ਵਿੱਚ ਪੰਜਾਬ ਬਣੇਗਾ ਹੀਰੋ, ਆਮ ਆਦਮੀ ਪਾਰਟੀ ਦੇ ਹੱਕ ਵਿੱਚ 13-0: ਮਾਨ
ਤਰਨਤਾਰਨ, 27 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੱਟੀ, ਤਰਨਤਾਰਨ ਵਿੱਚ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਲਾਲ ਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨਰਿੰਦਰ ਮੋਦੀ, ਬਾਦਲ, ਕੈਪਟਨ ਅਤੇ ਜਾਖੜ ਸਮੇਤ ਸਾਰੇ ਵਿਰੋਧੀ ਆਗੂਆਂ ’ਤੇ ਹਮਲਾ ਬੋਲਿਆ। ਪੱਟੀ ਵਿਖੇ ਲੋਕਾਂ ਦੇ ਵੱਡੀ ਜਨਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਲੋਕਾਂ ਦੀ ਆਪਣੀ ਸਰਕਾਰ ਹੈ। ਪਹਿਲਾਂ ਸਿਰਫ਼ ‘ਰਾਜੇ ਤੇ ਰਜਵਾੜੇ’ ਹੁੰਦੇ ਸਨ। ਮਾਨ ਨੇ ਕੈਪਟਨ ਨੂੰ ਰਾਜਾ ਅਤੇ ਬਾਦਲਾਂ ਨੂੰ ਰਜਵਾੜੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ, ਦੌਲਤ-ਸੰਪਤੀ ਇਕੱਠੀ ਕੀਤੀ ਅਤੇ ਹੁਣ ਉਹ ਆਮ ਲੋਕਾਂ ਨੂੰ ’ਮਲੰਗ’ ਅਤੇ ’ਮਟੀਰੀਅਲ’ ਕਹਿੰਦੇ ਹਨ। ਉਨ੍ਹਾਂ ਕਿਹਾ ਕਿ 2024 ਵਿੱਚ ਪੰਜਾਬ ਹੀਰੋ ਬਣੇਗਾ ਅਤੇ ਇੱਕ ਮਿਸਾਲ ਕਾਇਮ ਕਰੇਗਾ, ਕਿਉਂਕਿ ‘ਆਪ’ ਦੇ ਸਾਰੇ 13 ਉਮੀਦਵਾਰ ਜਿੱਤ ਕੇ ਪਾਰਲੀਮੈਂਟ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ।
ਬਠਿੰਡਾ ’ਚ ਵਾਪਰੀ ਵੱਡੀ ਘਟਨਾ, ਥਾਣੇ ਸਹਿਤ ਤਿੰਨ ਥਾਵਾਂ ’ਤੇ ਲਿਖੇ ‘ਖਾਲਿਸਤਾਨੀ’ ਨਾਅਰੇ
ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸਾਡਾ ਬਚਪਨ ਬਰਬਾਦ ਕੀਤਾ, ਸਾਡੀ ਜਵਾਨੀ ਬਰਬਾਦ ਕੀਤੀ ਅਤੇ ਬਜ਼ੁਰਗਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਉਹ ਸਾਡੇ ਬੱਚਿਆਂ ਅਤੇ ਸਾਡੀਆਂ ਅਗਲੀਆਂ ਪੀੜ੍ਹੀਆਂ ਦਾ ਭਵਿੱਖ ਬਰਬਾਦ ਕਰਨ ਲਈ ਵੀ ਤਿਆਰ ਬੈਠੇ ਹਨ। ਭਗਵੰਤ ਮਾਨ ਨੇ ਪੀਐਮ ਮੋਦੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦਾ ਉਨ੍ਹਾਂ ਦਾ ਫੈਸਲਾ ’ਵਿਨਾਸ਼ ਕਾਲੇ ਵਿਪ੍ਰਿਤ ਬੁੱਧੀ’ ਸਾਬਤ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ (ਭਾਜਪਾ) ‘ਆਪ’ ਅਤੇ ਅਰਵਿੰਦ ਕੇਜਰੀਵਾਲ ਤੋਂ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਇੱਕ ਅੰਦੋਲਨ ਤੋਂ ਨਿਕਲ ਕੇ ਆਏ ਹਾਂ, ਅਸੀਂ ਜੇਲ੍ਹਾਂ ਜਾਣ ਤੋਂ ਨਹੀਂ ਡਰਦੇ।ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣਾਂ ਬਹੁਤ ਅਹਿਮ ਹਨ। ਸਾਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਹੁਤ ਸਾਵਧਾਨੀ ਅਤੇ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ, ਅਸੀਂ ਆਪਣੇ ਸੰਵਿਧਾਨ ਅਤੇ ਆਪਣੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ 8 ਘੰਟੇ ਬਿਜਲੀ ਤਾਂ ਮਿਲਦੀ ਸੀ, ਪਰ ਉਸ ਤੋਂ ਜ਼ਿਆਦਾ ਅਤੇ ਲੰਬੇ ਬਿਜਲੀ ਦੇ ਕੱਟ ਲਗਦੇ ਸੀ ਕਿਉਂਕਿ ਵੰਸ਼ ਵਾਦੀ ਸਿਆਸਤਦਾਨਾਂ ਨੂੰ ਖੇਤੀ ਬਾਰੇ ਕੁਝ ਨਹੀਂ ਪਤਾ।
ਤਾਰਿਕ ਮਹਿਤਾ ਸੀਰੀਅਲ ਦੇ ਪ੍ਰਸਿੱਧ ਹਾਸਰਾਸ ਕਲਾਕਾਰ ਰੋਸ਼ਨ ਸਿੰਘ ਸੋਢੀ ਲਾਪਤਾ, ਪੁਲਿਸ ਵੱਲੋਂ ਜਾਂਚ ਸ਼ੁਰੂ
ਪਰ ਸਰਕਾਰ ਬਣਨ ਤੋਂ ਬਾਅਦ ਮੈਂ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਕਿਸਾਨਾਂ ਨੂੰ 11 ਘੰਟੇ ਨਿਰਵਿਘਨ ਬਿਜਲੀ ਦੇਣ ਦੀ ਹਦਾਇਤ ਦਿੱਤੀ ਅਤੇ ਉਹ ਵੀ ਦਿਨ ਵੇਲੇ ਤਾਂ ਜੋ ਉਹ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੀਆਂ ਫਸਲਾਂ ਨੂੰ ਪਾਣੀ ਦੇ ਸਕਣ। ਮਾਨ ਨੇ ਕਿਹਾ ਕਿ ਦਿਨੇ ਅਸੀਂ ਕਿਸਾਨਾਂ ਨੂੰ ਬਿਜਲੀ ਦਿੰਦੇ ਹਾਂ ਅਤੇ ਰਾਤ ਨੂੰ ਵਾਧੂ ਬਿਜਲੀ ਮੁੰਬਈ ਵਰਗੇ ਵੱਡੇ ਸ਼ਹਿਰਾਂ ਨੂੰ ਵੇਚਦੇ ਹਾਂ। ਮਾਨ ਨੇ ਕਿਹਾ ਕਿ ਪੀਐਸਪੀਸੀਐਲ ਨੇ ਬਿਜਲੀ ਵੇਚ ਕੇ 90 ਕਰੋੜ ਰੁਪਏ ਕਮਾਏ ਹਨ। ਇਹ ਸਿਰਫ ਇਸ ਲਈ ਸੰਭਵ ਹੋਇਆ ਕਿਉਂਕਿ ਸਾਡੇ ਕੋਲ ਹੁਣ ਤਿੰਨ ਥਰਮਲ ਪਲਾਂਟ ਹਨ ਅਤੇ ਝਾਰਖੰਡ ਵਿੱਚ ਕੋਲੇ ਦੀ ਖਾਨ ਹੈ। ਭਗਵੰਤ ਮਾਨ ਨੇ ਸੂਬੇ ਦੀ ਅਗਵਾਈ ਕਰਨ ਦੀ ਇਸ ਜ਼ਿੰਮੇਵਾਰੀ ’ਤੇ ਭਰੋਸਾ ਕਰਨ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਅਤੇ ਪਿਆਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਪਿੰਡਾਂ ਅਤੇ ਕਸਬਿਆਂ ਤੋਂ ਚੱਲੇਗੀ ਅਤੇ ਉਨ੍ਹਾਂ ਨੇ ਇਹ ਸੰਭਵ ਕਰ ਕੇ ਦਿਖਾਇਆ ਹੈ। ਭਗਵੰਤ ਮਾਨ ਨੇ ਪੱਟੀ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਈ ਵਾਰ ਗਲਤੀਆਂ ਹੋ ਜਾਂਦੀਆਂ ਹਨ। ਛੋਟੀਆਂ-ਛੋਟੀਆਂ ਮੁਸ਼ਕਲਾਂ ਅਤੇ ਰੁਕਾਵਟਾਂ ਆਉਂਦੀਆਂ ਹਨ ਪਰ ਰੁਕਣਾ ਨਹੀਂ, ਵਿਕਾਸ ਵੱਲ ਵਧਦੇ ਰਹੋ, ਸਾਡੇ ਟੀਚੇ ਵੱਡੇ ਹਨ। ਉਨ੍ਹਾਂ ‘ਆਪ’ ਉਮੀਦਵਾਰ ਲਾਲ ਜੀਤ ਸਿੰਘ ਭੁੱਲਰ ਨੂੰ ਗੈਰ-ਜ਼ਿੰਮੇਵਾਰਾਨਾ ਬਿਆਨ ਨਾ ਦੇਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ, ਅਸੀਂ ਆਪਣਾ ਗੁਰਪੁਰਬ, ਈਦ ਅਤੇ ਰਾਮਨੌਮੀ ਇਕੱਠੇ ਮਿਲ ਕੇ ਮਨਾਉਂਦੇ ਹਾਂ ਅਤੇ ਸਾਨੂੰ ਇਸ ’ਤੇ ਮਾਣ ਹੈ।
Share the post "ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ ’ਆਪ’ ਉਮੀਦਵਾਰ ਦੇ ਹੱਕ ’ਚ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ"