ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਫ਼ਰੀਦਕੋਟ, 20 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਮਸ਼ਹੂਰ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੈਤੋ ਅਤੇ ਮੋਗਾ ਵਿੱਚ ਕਰਮਜੀਤ ਅਨਮੋਲ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਫ਼ਰੀਦਕੋਟ ਦੇ ਲੋਕਾਂ ਨੂੰ ਉਨ੍ਹਾਂ ਨੂੰ ਜਿਤਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਵਿੱਚ ਆਏ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਤੁਹਾਡਾ ਪਿਆਰ ਤੇ ਸਹਿਯੋਗ ਮੈਨੂੰ ਕਦੇ ਥੱਕਣ ਨਹੀਂ ਦਿੰਦਾ। ਦੂਜੀਆਂ ਪਾਰਟੀਆਂ ‘ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ ਮੇਰੇ ‘ਤੇ ਹਰ ਰੋਜ਼ ਪਿਆਰ ਅਤੇ ਫੁੱਲਾਂ ਦੀ ਵਰਖਾ ਕੀਤੀ ਜਾਂਦੀ ਹੈ, ਜਦਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨਾਲ ਹੱਥ ਮਿਲਾਉਣ ਤੋਂ ਬਾਅਦ ਲੋਕ ਆਪਣੀ ਉਂਗਲਾਂ ਗਿਣਦੇ ਹਨ ਕਿ ਸਭ ਕੁਝ ਸੁਰੱਖਿਅਤ ਹੈ ਜਾਂ ਨਹੀਂ।ਕਰਮਜੀਤ ਅਨਮੋਲ ਨਾਲ ਆਪਣੇ ਰਿਸ਼ਤੇ ‘ਤੇ ਮਾਨ ਨੇ ਕਿਹਾ ਕਿ ਕਰਮਜੀਤ ਮੇਰਾ ਛੋਟਾ ਭਰਾ ਅਤੇ ਬਚਪਨ ਦਾ ਦੋਸਤ ਹੈ। ਅਸੀਂ ਦੋਵੇਂ ਇਕੱਠੇ ਪੜ੍ਹਦੇ ਸੀ। ਮਿਲ ਕੇ ਕਲਾਕਾਰੀ ਵਿੱਚ ਅੱਗੇ ਵਧੇ। ਉਨ੍ਹਾਂ ਕਿਹਾ ਕਿ ਕਰਮਜੀਤ ਜੋ ਕਿ ਬਹੁਤ ਹੀ ਗ਼ਰੀਬ ਪਰਿਵਾਰ ਵਿੱਚੋਂ ਹੈ, ਆਪਣੀ ਮਿਹਨਤ ਅਤੇ ਲਗਨ ਸਦਕਾ ਇੱਥੇ ਪੁੱਜਿਆ ਹੈ।
ਵੱਧਦੀ ਗਰਮੀ ਨੇ ਲੋਕਾਂ ਦੀ ਕਰਾਈ ਹਾਇ-ਤੋਬਾ, ਰੈਡ ਅਲਰਟ ਜਾਰੀ
ਉਸ ਨੂੰ ਜਿਤਾਓ, ਉਹ ਤੁਹਾਡੇ ਦੁੱਖ-ਦਰਦ ਨੂੰ ਸਮਝੇਗਾ ਅਤੇ ਤੁਹਾਡੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਏਗਾ।ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਵੋਟਾਂ ਨਹੀਂ ਮੰਗਦੇ। ਅਸੀਂ ਆਪਣੀ ਸਰਕਾਰ ਦੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਾਂ। ਅਸੀਂ ਪਿਛਲੇ ਦੋ ਸਾਲਾਂ ਵਿੱਚ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। 830 ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਕੂਲ ਆਫ਼ ਐਮਿਨੈਂਸ ਬਣਾਏ। ਇਸ ਦੇ ਨਾਲ ਹੀ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਲਈ ਲੋੜੀਂਦੀ ਬਿਜਲੀ ਦਿੱਤੀ ਗਈ ਅਤੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਗਈ। ਇਸ ਵਾਰ ਕਿਸਾਨਾਂ ਨੂੰ ਜਨਰੇਟਰਾਂ ਲਈ ਡੀਜ਼ਲ ਖਰੀਦਣ ਦੀ ਲੋੜ ਨਹੀਂ ਪਵੇਗੀ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰੋਡ ਸ਼ੋਅ ‘ਚ ਆਏ ਹਜ਼ਾਰਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੇ ਹਨ, ਉਸੇ ਤਰ੍ਹਾਂ ਹੀ ਕਰਾਂਗਾ ਫ਼ਰੀਦਕੋਟ ਦੇ ਵਿਕਾਸ ਲਈ ਕੰਮ ਕਰਾਂਗਾ। ਮੈਂ ਇਸ ਖੇਤਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਵਾਂਗਾ ਅਤੇ ਉਨ੍ਹਾਂ ਦਾ ਹੱਲ ਕਰਾਂਗਾ।
Share the post "ਭਗਵੰਤ ਮਾਨ ਨੇ ਫ਼ਰੀਦਕੋਟ ‘ਚ ਮੁੜ ਕਰਮਜੀਤ ਅਨਮੋਲ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ"