WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਗੁਰਦਾਸਪੁਰ

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ਆਗਾਮੀ ਆਮ ਚੋਣਾਂ ’ਚ ਪੰਜਾਬ ਵਿਚ ਮੁੜ ਹੂੰਝਾ ਫ਼ੇਰ ਜਿੱਤ ਦਾ ਦਾਅਵਾ

ਗੁਰਦਾਸਪੁਰ, 2 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਨਿੱਚਰਵਾਰ ਨੂੰ ਇੱਥੇ ਹੋਈ ‘ਵਿਕਾਸ ਕ੍ਰਾਂਤੀ’ ਰੈਲੀ ਵਿੱਚ ਹੋਇਆ ਭਾਰੀ ਇਕੱਠ ਸੂਬਾ ਸਰਕਾਰ ਦੀਆਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦੇ ਪੱਖ ਵਿੱਚ ਵੱਡਾ ਫ਼ਤਵਾ ਸਾਬਤ ਹੋਇਆ। ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ 1854 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ/ਐਲਾਨ/ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੇ ਹੋਏ ਇਸ ਭਾਰੀ ਇਕੱਠ ਨੇ ਉਨ੍ਹਾਂ ਨੂੰ ਸੂਬੇ ਅਤੇ ਇਸ ਦੇ ਲੋਕਾਂ ਦੀ ਹੋਰ ਸਮਰਪਿਤ ਭਾਵਨਾ ਨਾਲ ਸੇਵਾ ਕਰਨ ਦੇ ਜਜ਼ਬੇ ਨਾਲ ਭਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਤੋਂ ਚੁਣੇ ਹੋਏ ਆਗੂ ਹਮੇਸ਼ਾ ਅਹਿਮ ਅਹੁਦਿਆਂ ਉਤੇ ਰਹੇ ਪਰ ਉਨ੍ਹਾਂ ਕਦੇ ਵੀ ਇਸ ਖਿੱਤੇ ਤੇ ਇਸ ਦੇ ਲੋਕਾਂ ਦੇ ਵਿਕਾਸ ਦੀ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਪਾਰਟੀ ਨੂੰ ਆਪਣੀ ਹੋਂਦ ਦੇ ਮਹਿਜ਼ 11 ਸਾਲਾਂ ਵਿੱਚ ਹੀ ਕੌਮੀ ਪਾਰਟੀ ਦਾ ਦਰਜਾ ਮਿਲਿਆ ਹੈ।ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਆਰ.ਡੀ.ਐਫ. ਦਾ ਸੂਬੇ ਦਾ ਬਣਦਾ ਹਿੱਸਾ ਰੋਕ ਦਿੱਤਾ ਹੈ, ਜਿਸ ਨਾਲ ਪੇਂਡੂ ਖ਼ੇਤਰਾਂ ਦੇ ਵਿਕਾਸ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜੀ.ਐਸ.ਟੀ. ਦੇ ਮਾਮਲੇ ਵਿੱਚ ਕੀਤਾ ਗਿਆ ਹੈ ਅਤੇ ਲੰਮੇ ਸਮੇਂ ਤੋਂ ਫੰਡ ਜਾਰੀ ਨਾ ਕਰ ਕੇ ਭਾਜਪਾ ਆਪਣਾ ਪੰਜਾਬ ਵਿਰੋਧੀ ਚਿਹਰਾ ਜੱਗ-ਜ਼ਾਹਰ ਕਰ ਰਹੀ ਹੈ।

ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਰੇਕ ਕਦਮ ਪੰਜਾਬ ਤੇ ਪੰਜਾਬੀਆਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਲਈ ਚੁੱਕਿਆ ਜਾ ਰਿਹਾ ਹੈ ਪਰ ਅਸੀਂ ਕਦੇ ਵੀ ਉਨ੍ਹਾਂ ਸਾਹਮਣੇ ਨਹੀਂ ਝੁਕਾਂਗੇ। ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।ਮੁੱਖ ਮੰਤਰੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸਨੀ ਦਿਓਲ ਬਾਰੇ ਟਿੱਪਣੀ ਕਰਦਿਆਂ ਆਖਿਆ ਕਿ ਚੋਣਾਂ ਮਗਰੋਂ ਉਨ੍ਹਾਂ ਆਪਣੇ ਹਲਕੇ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ।ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਅਤਿਵਾਦ ਤੇ ਨਸ਼ਿਆਂ ਖ਼ਿਲਾਫ਼ ਦੇਸ਼ ਦੀ ਲੜਾਈ ਲੜ ਰਿਹਾ ਹੈ ਪਰ ਬਦਕਿਸਮਤੀ ਇਹ ਹੈ ਕਿ ਜਦੋਂ ਵੀ ਸੂਬੇ ਨੂੰ ਦੇਸ਼ ਦੀ ਤਰਫ਼ ਤੋਂ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਕੇਂਦਰੀ ਬਲਾਂ ਦੀ ਲੋੜ ਪੈਂਦੀ ਹੈ ਤਾਂ ਇਸ ਲਈ ਮੋਟੀ ਫ਼ੀਸ ਤਾਰਨ ਲਈ ਕਹਿ ਦਿੱਤਾ ਜਾਂਦਾ ਹੈ। ਆਪਣੇ ਆਪ ਨੂੰ ‘ਮਾਝੇ ਦਾ ਜਰਨੈਲ’ ਦੱਸਣ ਵਾਲੇ ਬਿਕਰਮ ਸਿੰਘ ਮਜੀਠੀਆ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਦੇ ਪੁਰਖਿਆਂ ਨੇ ਜੱਲ੍ਹਿਆਂਵਾਲੇ ਬਾਗ਼ ਦੇ ਸਾਕੇ ਮਗਰੋਂ ਜਨਰਲ ਡਾਇਰ ਨੂੰ ਰਾਤ ਦਾ ਖਾਣਾ ਦੇ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਇੱਥੋਂ ਤੱਕ ਕਿ ਮੇਰਠ ਦੇ ਫੌਜੀ ਸਿਖਲਾਈ ਕੇਂਦਰ ਲਈ ਆਏ ਅਰਬੀ ਨਸਲ ਦੇ ਘੋੜੇ ਵੀ ਗਾਇਬ ਕਰ ਦਿੱਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਨਹੀਂ, ਸਗੋਂ ਆਪਣੇ ਪਰਿਵਾਰ ਦੀ ‘ਸ਼ੱਕੀ ਵਿਰਾਸਤ’ ਨੂੰ ਅੱਗੇ ਵਧਾਉਂਦਿਆਂ ਮਜੀਠੀਆ ਨੇ ਵੀ ਆਪਣੀ ਚੜ੍ਹਤ ਦੇ ਦਿਨਾਂ ਵਿੱਚ ਸੂਬੇ ਦੇ ਲੋਕਾਂ ਨੂੰ ਲੁੱਟਿਆ।

ਪੰਜਾਬ ਸਰਕਾਰ ਵਲੋਂ ਗੁਰਦਾਸਪੁਰੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ

ਮੁੱਖ ਮੰਤਰੀ ਨੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਸੰਜੈ ਸਿੰਘ ਵਰਗੇ ਆਪ ਆਗੂਆਂ ਦੀ ਗ੍ਰਿਫ਼ਤਾਰੀ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।ਮੁੱਖ ਮੰਤਰੀ ਨੇ ਪੇਸ਼ੀਨਗੋਈ ਕੀਤੀ ਕਿ ਰਵਾਇਤੀ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਆਗਾਮੀ ਆਮ ਚੋਣਾਂ ਦੌਰਾਨ ਆਪ ਸੂਬੇ ਵਿੱਚ ਸਾਰੀਆਂ ਸੀਟਾਂ ਉਤੇ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਗਾਮੀ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਅਤੇ ਚੰਡੀਗੜ੍ਹ ਦੀ ਇਕ ਸੀਟ ਉਤੇ ਆਪ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਇੱਕ ਵਿਆਪਕ ਪੈਕੇਜ ਹੈ, ਜਿਸ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਹੈ। ਉਨ੍ਹਾਂ ਕਿਹਾ ਕਿ ਇਹ ਸੂਰਵੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਲਾਕੇ ਦੇ ਪੁੱਤਰ ਫੌਜ ਵਿੱਚ ਸੇਵਾ ਨਿਭਾ ਕੇ ਦੇਸ਼ ਦੀ ਰੱਖਿਆ ਕਰਦੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਇਸ ਲੋਕ ਸਭਾ ਸੀਟ ਤੋਂ ਸਨੀ ਦਿਓਲ ਨੂੰ ਆਪਣਾ ਨੁਮਾਇੰਦਾ (ਸੰਸਦ ਮੈਂਬਰ) ਚੁਣਿਆ ਸੀ, ਪਰ ਸਨੀ ਦਿਓਲ ਨੇ ਇੱਕ ਵਾਰ ਵੀ ਆਪਣੇ ਹਲਕੇ ਦਾ ਦੌਰਾ ਨਾ ਕਰ ਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਆਮ ਆਦਮੀ ਹੀ ਲੋਕਾਂ ਦੀ ਸਮੱਸਿਆ ਨੂੰ ਜਾਣ ਤੇ ਸਮਝ ਸਕਦਾ ਹੈ ਅਤੇ ਇਸੇ ਲਈ ਇੱਕ ਇਮਾਨਦਾਰ ਤੇ ਲੋਕ ਪੱਖੀ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੀ ਸ਼ਰਧਾ ਅਨੁਸਾਰ ਤੀਰਥ ਸਥਾਨਾਂ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਵੱਲੋਂ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਆਮ ਆਦਮੀ ਦੀ ਸੇਵਾ ਕਰ ਰਹੇ ਹਨ, ਉਸੇ ਤਰ੍ਹਾਂ ਰਵਾਇਤੀ ਪਾਰਟੀਆਂ ਉਨ੍ਹਾਂ ਦੀ ਆਲੋਚਨਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਦੂਸ਼ਣਬਾਜ਼ੀਆਂ ਉਨ੍ਹਾਂ ਨੂੰ ਆਮ ਆਦਮੀ ਦੀ ਭਲਾਈ ਦੇ ਫੈਸਲੇ ਲੈਣ ਤੋਂ ਕਦੇ ਵੀ ਨਹੀਂ ਰੋਕ ਸਕਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ‘ਰੰਗਲਾ ਪੰਜਾਬ’ ਬਣਾਉਣ ਦਾ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਤੇ ਮਿਹਨਤ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਰਹੇ ਲੋਕਾਂ ਦੇ ਭਾਰੀ ਸਮਰਥਨ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕਰੇਗੀ।

Related posts

ਮਜ਼ਬੂਤ ਆਪਸੀ ਭਾਈਚਾਰਾ ਹੀ ਪੰਜਾਬ ਦੀ ਖ਼ੂਬਸੂਰਤੀ ਹੈ – ਅਰਵਿੰਦ ਕੇਜਰੀਵਾਲ

punjabusernewssite

ਕੈਬਨਿਟ ਮੰਤਰੀਦੀ ਹਾਜ਼ਰੀ ਵਿਚ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ ਕਬਜਾ ਛੱਡਿਆ

punjabusernewssite

ਅਹਿਮਦੀਆਂ ਮੁਸਲਿਮ ਜਮਾਤ ਦੇ 127ਵੇਂ ਜਲਸੇ ਵਿੱਚ ਡਾ. ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

punjabusernewssite