ਲੁਧਿਆਣਾ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਠੋਸ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਉਦਯੋਗ ਅਤੇ ਵਪਾਰ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਹਰੇਕ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਲਈ ਇਸ ਨੂੰ ਹੁਲਾਰਾ ਦੇਣਾ ਲਾਜ਼ਮੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਨੁਹਾਰ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਘਟੀਏ ਦਰਜੇ ਦੀ ਰਾਜਨੀਤੀ ਦੀ ਬਜਾਏ ‘ਕੰਮ ਦੀ ਰਾਜਨੀਤੀ’ ਕਰ ਰਹੇ ਹਨ।
ਵਧੀਆਂ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ’ਚ 16% ਅਤੇ ਆਬਕਾਰੀ ਮਾਲੀਏ ’ਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਵੱਡੇ ਪੱਧਰ ‘ਤੇ ਉਦਯੋਗ ਸੂਬੇ ਵਿੱਚ ਨਿਵੇਸ਼ ਲਈ ਆ ਰਹੇ ਹਨ।।ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ ਹਨ ਜਦੋਂ ਉਦਯੋਗਾਂ ਅਤੇ ਵਪਾਰੀਆਂ ਨੂੰ ਬੇਵਜਾ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਤੋਂ ਇਲਾਵਾਂ ਇਨ੍ਹਾਂ ਇਕਾਈਆਂ ਦੇ ਵਿਸਤਾਰ ਅਤੇ ਉਤਸ਼ਾਹਿਤ ਕਰਨ ਕਰਨ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਈ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।
ਬਠਿੰਡਾ ’ਚ ਵਿਧਾਇਕ ਗਿੱਲ ਨੇ ਸਕੂਲ ਆਫ਼ ਐਮੀਨੈਂਸ ਨੂੰ ਕੀਤਾ ਲੋਕ ਸਮਰਪਿਤ
ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਉਦਯੋਗਪਤੀਆਂ ਨੂੰ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਲੈਸ ਨਵੇਂ ਸਕੂਲ ਆਫ਼ ਐਕਸੀਲੈਂਸ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੂਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਤੋਂ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਵਿੱਚ ਮਦਦ ਕਰੇਗਾ ਤਾਂ ਜੋ ਉਹ ਜੀਵਨ ਵਿੱਚ ਹੋਰ ਅੱਗੇ ਵਧ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲ ਦਾ ਇੱਕੋ ਦੌਰਾ ਉਦਯੋਗਪਤੀਆਂ ਨੂੰ ਇਹ ਸੋਚਣ ਲਈ ਮਜਬੂਰ ਕਰ ਦੇਵੇਗਾ ਕਿ ਉਨ੍ਹਾਂ ਨੂੰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਭੇਜਣਾ ਚਾਹੀਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇੱਕ ਵੱਖਰੀ ਕਿਸਮ ਦੀ ਸਰਕਾਰ ਸੱਤਾ ਵਿੱਚ ਆਈ ਹੈ, ਜਿਸ ਨਾਲ ਹੁਣ ਸਰਕਾਰੀ ਅਦਾਰਿਆਂ ਦੀ ਨੁਹਾਰ ਹੀ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪੌਸ਼ ਇਲਾਕਿਆਂ ਵਿੱਚ ਵੀ ਲੋਕ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਮੁਹੱਲਾ ਕਲੀਨਿਕਾਂ ਦੀ ਮੰਗ ਕਰ ਰਹੇ ਹਨ।
ਡਾ ਬਲਜੀਤ ਕੌਰ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਤੇ ਵਧੀਆ ਇਲਾਜ ਪ੍ਰਦਾਨ ਕਰ ਰਹੇ ਹਨ, ਜਿਸ ਕਾਰਨ ਇੱਥੇ ਲੋਕਾਂ ਦੀ ਆਮਦ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਭਲਾਈ ਦੀ ਕਦੇ ਕੋਈ ਚਿੰਤਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਚੋਰ ਕਰਾਰ ਦਿੰਦੀਆਂ ਸਨ, ਪਰ ਇਹ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਚਾਹੁੰਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਲੁੱਟਣ ਦੀ ਬਜਾਏ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਹੈ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕੇਰਲਾ, ਪੱਛਮੀ ਬੰਗਾਲ, ਤੇਲੰਗਾਨਾ ਅਤੇ ਹੋਰ ਰਾਜਾਂ ਦੇ ਲੋਕਾਂ ਨੇ ਆਪਣੇ ਮੁੱਖ ਮੰਤਰੀਆਂ ਨੂੰ ਲੋਕ ਸਭਾ ਸੀਟਾਂ ਦੇ ਕੇ ਸ਼ਕਤੀ ਦਿੱਤੀ ਸੀ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਸਿੰਘ ਮਾਨ ਨੂੰ ਸਾਰੀਆਂ ਲੋਕ ਸਭਾ ਸੀਟਾਂ ਜਿਤਾਈਆਂ ਜਾਣ।
Share the post "ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ"