ਸ੍ਰੀ ਹਜ਼ੂਰ ਸਾਹਿਬ ਲਈ 1300 ਯਾਤਰੂਆਂ ਨੂੰ ਲੈ ਜਾ ਰਹੀ ਪਹਿਲੀ ਰੇਲ ਗੱਡੀ ਨੂੰ ਕੀਤਾ ਰਵਾਨਾ
ਧੂਰੀ (ਸੰਗਰੂਰ), 27 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ਉਤੇ ਲੋਕਾਂ ਨੂੰ ਲੈ ਕੇ ਜਾਣ ਲਈ ਸੋਮਵਾਰ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ। ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫ਼ੇ ਮੁਤਾਬਕ ਹੈ, ਜਿਨ੍ਹਾਂ ਲੋਕਾਈ ਨੂੰ ਭਾਈਚਾਰੇ ਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਲੋਕਾਂ ਨੇ ਕਿਸੇ ਨਾ ਕਿਸੇ ਕਾਰਨ ਅਜੇ ਤੱਕ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਦੇਸ਼ ਤੇ ਸੂਬੇ ਭਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੂਬਾ ਸਰਕਾਰ ਨੇ ਇਹ ਸਕੀਮ ਸ਼ੁਰੂ ਕੀਤੀ ਹੈ।
ਆਪ ਸਰਕਾਰ ਵੱਲੋਂ ਗੁਰਪੁਰਬ ਦੇ ਸ਼ੁਭ ਮੌਕੇ ’ਤੇ ਸ਼ੁਰੂ ਕੀਤੀ ਜਾਵੇਗੀ ‘ਮੁਖ ਮੰਤਰੀ ਤੀਰਥ ਯਾਤਰਾ’: ਜਗਤਾਰ ਸੰਘੇੜਾ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਤੋਂ 300 ਸ਼ਰਧਾਲੂ, ਜਲੰਧਰ ਤੋਂ 220 ਅਤੇ ਧੂਰੀ ਤੋਂ 500 ਤੋਂ ਵੱਧ ਸ਼ਰਧਾਲੂ ਇਸ ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਇਹ ਸਹੂਲਤ ਹਾਸਲ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 13 ਹਜ਼ਾਰ ਸ਼ਰਧਾਲੂ ਰੇਲ ਗੱਡੀਆਂ ਰਾਹੀਂ ਜਾਣਗੇ ਅਤੇ ਹਰੇਕ ਅੱਠ ਦਿਨਾਂ ਬਾਅਦ ਚੱਲਣ ਵਾਲੀਆਂ ਇਨ੍ਹਾਂ 13 ਰੇਲ ਗੱਡੀਆਂ ਵਿੱਚੋਂ ਹਰੇਕ ਗੱਡੀ ਵਿੱਚ ਇਕ ਹਜ਼ਾਰ ਯਾਤਰੀ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਕੀ ਸ਼ਰਧਾਲੂ ਬੱਸਾਂ ਰਾਹੀਂ ਸਫ਼ਰ ਕਰਨਗੇ ਅਤੇ ਰੋਜ਼ਾਨਾ ਦਸ ਬੱਸਾਂ ਚੱਲਣਗੀਆਂ, ਜਿਨ੍ਹਾਂ ਵਿੱਚੋਂ ਹਰੇਕ ਬੱਸ ਵਿੱਚ 43 ਯਾਤਰੀ ਸਵਾਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਐਮਰਜੈਂਸੀ ਨਾਲ ਨਜਿੱਠਣ ਲਈ ਇਨ੍ਹਾਂ ਯਾਤਰੀਆਂ ਨਾਲ ਡਾਕਟਰਾਂ, ਵਲੰਟੀਅਰਾਂ ਤੇ ਅਧਿਕਾਰੀਆਂ ਦੀ ਇਕ ਟੀਮ ਵੀ ਸਫ਼ਰ ਕਰੇਗੀ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਪਹੁੰਚਣ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਇਕ ਟੀਮ ਅਗਾਊਂ ਭੇਜੀ ਗਈ ਹੈ।
ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼
ਭਗਵੰਤ ਸਿੰਘ ਮਾਨ ਨੇ ਕਿਹਾ ਕਿ 75 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਆਪਣੇ ਨਾਲ ਇਕ ਨੌਜਵਾਨ ਨੂੰ ਦੇਖਭਾਲ ਲਈ ਲੈ ਕੇ ਜਾਣ ਦੀ ਇਜਾਜ਼ਤ ਹੋਵੇਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਰੇਲ ਗੱਡੀਆਂ ਰਾਹੀਂ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ, ਵਾਰਾਨਸੀ, ਮਥੁਰਾ, ਅਜਮੇਰ ਸ਼ਰੀਫ਼ ਤੇ ਹੋਰ ਸਥਾਨਾਂ ਦੇ ਦਰਸ਼ਨ ਕਰਨਗੇ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਇਕ ਧਰਮ ਨਿਰਪੱਖ ਸੂਬਾ ਹੈ, ਜਿੱਥੇ ਨਫ਼ਰਤ ਤੋਂ ਇਲਾਵਾ ਹੋਰ ਹਰੇਕ ਤਰ੍ਹਾਂ ਦੇ ਬੀਜ ਪੁੰਗਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਫਿਰਕੂ ਸਦਭਾਵਨਾ, ਭਾਈਚਾਰੇ, ਪਿਆਰ ਤੇ ਅਮਨ ਦੀ ਧਰਤੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਇਕ ਹੋਰ ਮਿਸਾਲੀ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ ਲੋਕਾਂ ਨੂੰ ਅਨਾਜ ਦੀ ਘਰ-ਘਰ ਸਪਲਾਈ ਦੀ ਵੀ ਸ਼ੁਰੂਆਤ ਕੀਤੀ ਹੈ।
ਹਰਿਆਣਾ ‘ਚ 40 ਹਜ਼ਾਰ ਬਜ਼ੁਰਗਾਂ ਨੇ ਸਵੈਇੱਛਾ ਨਾਲ ਛੱਡੀ ਬੁਢਾਪਾ ਪੈਨਸ਼ਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ `ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਹਾਨ ਗੁਰੂਆਂ ਦੇ ਦਰਸਾਏ ਰਾਹ ਤੇ ਚੱਲ ਕੇ ਦਿੱਲੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਲੋਕਾਂ ਦੀ ਸਹੂਲਤ ਲਈ ਮਹੱਤਵਪੂਰਨ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਜੋ ਸਾਧਨਾਂ ਦੀ ਘਾਟ ਜਾਂ ਕਿਸੇ ਹੋਰ ਵਜਾ ਕਰਕੇ ਪਵਿੱਤਰ ਤੀਰਥਾਂ ਦੀ ਯਾਤਰਾ ਨਹੀਂ ਕਰ ਸਕਦੇ।ਦਿੱਲੀ ਦੇ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ਵਿੱਚ ਕਦੇ ਵੀ ਕਿਸੇ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਇਹ ਸਕੀਮ ਸ਼ੁਰੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਦਿੱਲੀ ਵਿੱਚ ਹੁਣ ਤੱਕ 80,000 ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ।
ਗੋਲ਼ੀ ਕਾਂਡ ਤੋਂ ਬਾਅਦ ਸਾਹਮਣੇ ਆਇਆ ਗਿੱਪੀ ਗਰੇਵਾਲ, ਕਿਹਾ ਮੇਰੀ ਨਹੀਂ ਹੈ ਸਲਮਾਨ ਨਾਲ ਦੋਸਤੀ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ ਤੇ ਜੋ ਪੈਸਾ ਖਰਚ ਕੀਤਾ ਜਾ ਰਿਹਾ ਹੈ, ਪਿਛਲੀਆਂ ਸਰਕਾਰਾਂ ਵੱਲੋਂ ਉਹੀ ਪੈਸਾ ਆਪਣੀ ਮੌਜ ਮਸਤੀ ਉਤੇ ਖਰਚਿਆ ਜਾਂਦਾ ਸੀ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਇਸ ਯੋਜਨਾ ਨਾਲ ਜੁੜੇ 80 ਫੀਸਦ ਸ਼ਰਧਾਲੂ ਔਰਤਾਂ ਅਤੇ ਬਜ਼ੁਰਗ ਨਾਗਰਿਕ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਸਕੀਮ ਪੰਜਾਬ ਦੇ ਬਜ਼ੁਰਗ ਨਾਗਰਿਕਾਂ ਤੇ ਔਰਤਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇਕ-ਇਕ ਪੈਸਾ ਆਮ ਆਦਮੀ ਦੀ ਭਲਾਈ ਤੇ ਖਰਚ ਕੀਤਾ ਜਾ ਰਿਹਾ ਹੈ।
Share the post "ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ’"