WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਭਗਵੰਤ ਮਾਨ ਤੇ ਕੇਜਰੀਵਾਲ ਨੇ ਕੇਂਦਰ ਦੀਆਂ ਪੱਖਪਾਤੀ ਨੀਤੀਆਂ ਦਾ ਟਾਕਰਾ ਕਰਨ ਲਈ ਮੁੜ ਮੰਗਿਆ ਪੰਜਾਬੀਆਂ ਦਾ ਸਹਿਯੋਗ

ਅੰਮ੍ਰਿਤਸਰ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾ ਕੇ ਇਤਿਹਾਸ ਦੁਹਰਾਉਣ ਦਾ ਸੱਦਾ ਦਿੱਤਾ। ਇੱਥੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪਵਿੱਤਰ ਨਗਰੀ ਦੇ ਵਪਾਰੀਆਂ ਦਰਮਿਆਨ ਇੱਥੇ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ।

ਟਿਕਟ ਨਾ ਮਿਲਣ ’ਤੇ ਭਾਜਪਾ ਦੇ ਵੱਡੇ ਆਗੂ ਨੇ ਲਿਆ ਸਿਆਸਤ ਤੋਂ ਸੰਨਿਆਸ

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਵੰਡ ਪਾਊ ਰਾਜਨੀਤੀ ਨੂੰ ਨਕਾਰ ਕੇ ਨੈਤਿਕ ਕਦਰਾਂ-ਕੀਮਤਾਂ ਆਧਾਰਤ ਰਾਜਨੀਤੀ ਸ਼ੁਰੂ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ, ਬਾਜਵਾ ਅਤੇ ਮਜੀਠੀਆ ਵਰਗੇ ਆਗੂਆਂ ਨੇ ਆਪਣੀਆਂ ਕਰਤੂਤਾਂ ਕਾਰਨ ਸੁਰੱਖਿਆ ਕਾਰਨਾਂ ਦੇ ਨਾਂ ’ਤੇ ਲੋਕਾਂ ਤੋਂ ਦੂਰੀ ਬਣਾ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਖਜ਼ਾਨਾ ਖ਼ਾਲੀ’ ਦੀ ਬਿਆਨਬਾਜ਼ੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਖਤਰਾ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ।

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਦੀ ਹੋਈ ਲੁੱਟ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲੀ ਨਾਂ ਪਰਿਵਾਰ ਬਚਾਓ ਯਾਤਰਾ ਹੈ, ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬੇ ਦੀ ਝਾਕੀ ਨੂੰ ਕੇਂਦਰ ਵੱਲੋਂ ਰੱਦ ਕਰ ਦਿੱਤਾ ਗਿਆ ਤਾਂ ਜਲੰਧਰ ਤੋਂ ਇਲਾਵਾ ਸੂਬੇ ਦੇ ਕਿਸੇ ਵੀ ਸੰਸਦ ਮੈਂਬਰ ਨੇ ਇਹ ਮੁੱਦਾ ਨਹੀਂ ਉਠਾਇਆ। ਉਨ੍ਹਾਂ ਕਿਹਾ ਕਿ ਇਹ ਸੰਸਦ ਮੈਂਬਰ ਸੂਬੇ ਨਾਲ ਸਬੰਧਤ ਮੁੱਦਿਆਂ ’ਤੇ ਚੁੱਪ ਰਹੇ ਹਨ, ਜਿਸ ਕਾਰਨ ਇਨ੍ਹਾਂ ਨੂੰ ਬਾਹਰ ਕਰਨ ਦਾ ਸਮਾਂ ਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਸਾਰੀਆਂ 13 ਲੋਕ ਸਭਾ ਸੀਟਾਂ ’ਆਪ’ ਨੂੰ ਦਿੱਤੀਆਂ ਜਾਣ ਤਾਂ ਜੋ ਸੂਬੇ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਕੇਂਦਰ ਅੱਗੇ ਉਠਾਇਆ ਜਾ ਸਕੇ ਅਤੇ ਲੋਕਾਂ ਦੇ ਹਿੱਤ ਸੁਰੱਖਿਅਤ ਹੋ ਸਕਣ।

ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ

ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦੌਰਾਨ ਵਪਾਰੀਆਂ ਦਰਮਿਆਨ ਆ ਕੇ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਬਾਦਲਾਂ ਅਤੇ ਕੈਪਟਨ ਵਰਗੇ ਆਗੂਆਂ ਨੇ ਸੂਬੇ ਨੂੰ ਬਰਬਾਦ ਕਰਕੇ ਖਜ਼ਾਨੇ ਨੂੰ ਲੁੱਟਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਦੋ ਸਾਲਾਂ ’ਚ ’ਆਪ’ ਦੇ ਬਿਹਤਰੀਨ ਸ਼ਾਸਨ ਕਰਕੇ ਹੁਣ ਸੂਬੇ ’ਚ ਬਦਲਾਅ ਦੀਆਂ ਹਵਾਵਾਂ ਵਗ ਰਹੀਆਂ ਹਨ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੇ ਸੂਬਾ ਸਰਕਾਰ ਨੂੰ ਲੋਕਾਂ ਦੀ ਸੇਵਾ ਵਿੱਚ ਉਨ੍ਹਾਂ ਦੇ ਦਰ ’ਤੇ ਲਿਆਂਦਾ ਹੈ, ਜੋ ਕਿ ਬਹੁਤ ਵੱਡੀ ਗੱਲ ਹੈ ਕਿਉਂਕਿ ਪਿਛਲੇ ਸਮਿਆਂ ਦੌਰਾਨ ਕਿਸੇ ਨੇ ਵੀ ਸੂਬਾ ਵਾਸੀਆਂ ਦੀ ਕੋਈ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਸਤਿਕਾਰ ਕਰਦੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਵਪਾਰੀਆਂ ਨੂੰ ਚੋਰ ਕਿਹਾ ਸੀ।

ਵਧੀਆਂ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ’ਚ 16% ਅਤੇ ਆਬਕਾਰੀ ਮਾਲੀਏ ’ਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਸਿਆਸੀ ਪਾਰਟੀਆਂ ਲਈ ਵਪਾਰੀ ਸਿਰਫ਼ ਫੰਡ ਇਕੱਠੇ ਕਰਨ ਦਾ ਜ਼ਰੀਆ ਸਨ ਪਰ ਹੁਣ ਉਹ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਹਨ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਪੈਸਾ ਕਮਾਉਣ ਜਾਂ ਸੱਤਾ ਦਾ ਫਲ ਭੋਗਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ, ਸਗੋਂ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਅਤੇ ਪਿਛਲੀਆਂ ਸਰਕਾਰਾਂ ਵਿੱਚ ਸਭ ਤੋਂ ਵੱਡਾ ਫਰਕ ਨੀਅਤ ਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਰਾਦਾ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਜਦਕਿ ਦੂਜੀਆਂ ਪਾਰਟੀਆਂ ਦਾ ਇਰਾਦਾ ਸੂਬੇ ਨੂੰ ਬਰਬਾਦ ਕਰਨਾ ਹੈ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ।

ਡਾ ਬਲਜੀਤ ਕੌਰ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਭਗਵੰਤ ਸਿੰਘ ਮਾਨ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ 13 ਸੰਸਦ ਮੈਂਬਰ ਚੁਣੇ ਜਾਣ ’ਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਦੇਣਗੇ।ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ 8000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫੰਡ ਸੂਬੇ ਦੇ ਵਿਕਾਸ ਲਈ ਵਰਤੇ ਜਾ ਸਕਦੇ ਸਨ ਪਰ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਇਨ੍ਹਾਂ ਨੂੰ ਰੋਕ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ’ਚ ਆਪਣੀ ਆਵਾਜ਼ ਬੁਲੰਦ ਕਰਨ ਲਈ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ’ਆਪ’ ਦੀ ਜਿੱਤ ਯਕੀਨੀ ਬਣਾਉਣੀ ਹੋਵੇਗੀ।

 

Related posts

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ’ਤੇ ਚੰਡੀਗੜ੍ਹ ਉਪਰ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੇ ਲਗਾਏ ਦੋਸ਼

punjabusernewssite

ਈ-ਫਾਰਮੇਸੀ ਬੰਦ ਨਾ ਹੋਈ ਤਾਂ ਸੜਕਾਂ ’ਤੇ ਆ ਜਾਣਗੇ ਕੈਮਿਸਟ: ਸੁਰਿੰਦਰ ਦੁੱਗਲ

punjabusernewssite