ਭਗਵੰਤ ਮਾਨ ਨੇ ਹਰਿਆਣਵੀਆਂ ਨੂੰ ਮੁਫਤ ਬਿਜਲੀ, ਸਿਹਤ ਅਤੇ ਸਿੱਖਿਆ ਲਈ ਆਪ ਨੂੰ ਵੋਟ ਦੇਣ ਦੀ ਕੀਤੀ ਅਪੀਲ

0
13

ਅਰਵਿੰਦ ਕੇਜਰੀਵਾਲ ਨੇ ਕਿਹਾ ਹਰਿਆਣਾ ਦੀਆਂ ਸਾਰੀਆਂ 90 ਸੀਟਾਂ ’ਤੇ ਚੋਣ ਲੜੇਗੀ ਆਮ ਆਦਮੀ ਪਾਰਟੀ

ਜੀਂਦ, 28 ਜਨਵਰੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਵਿਚ ਇੱਕ ਵੱਡੀ ਚੋਣ ਰੈਲੀ ਕੀਤੀ। ਪਾਰਟੀ ਦੇ ਸੂਬਾ ਆਗੂ ਅਸੋਕ ਤੰਵਰ ਵਲੋਂ ਆਪ ਛੱਡ ਕੇ ਭਾਜਪਾ ਵਿਚ ਸਮੂਲੀਅਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਇਹ ਪਹਿਲੀ ਰੈਲੀ ਕੀਤੀ ਗਈ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਇਕੱਠ ਤੋਂ ਖ਼ੁਸ ਹੁੰਦਿਆਂ ਕਿਹਾ ਕਿ ਹਰਿਆਣਾ ਦੇ ਲੋਕ ਇਸ ਵਾਰ ਨਵੀਂ ਕਹਾਣੀ ਲਿਖਣ ਲਈ ਤਿਆਰ ਹਨ। ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ‘ਹਰਿਆਣਾ ਦਾ ਪੁੱਤ’ ਦੱਸਦਿਆਂ ਕਿਹਾ ਕਿ ਕੇਜਰੀਵਾਲ ਸਿਆਸਤ ‘ਚੋਂ ਭ੍ਰਿਸ਼ਟਾਚਾਰ ਖਤਮ ਕਰਨ ਆਇਆ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਵੱਲੋਂ ਵੱਡਾ ਫ਼ੇਰਬਦਲ, 557 ਨਵੇਂ ਅਹੁੱਦੇਦਾਰ ਬਣਾਏ

ਉਨ੍ਹਾਂ ਨੇ ਦਿੱਲੀ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਅਤੇ ਜਦੋਂ ਉਨ੍ਹਾਂ ਦੇ ਕੰਮਾਂ ਦੀ ਗੂੰਜ ਪੰਜਾਬ ਤੱਕ ਪਹੁੰਚੀ ਤਾਂ 2022 ਵਿੱਚ ਪੰਜਾਬ ਦੇ ਲੋਕਾਂ ਨੇ ਵੀ 117 ਵਿੱਚੋਂ 92 ਸੀਟਾਂ ਜਿੱਤ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ, ਹੁਣ ਹਰਿਆਣਾ ਦੀ ਵਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਸੀਂ ਗਾਰੰਟੀ ਦਿੱਤੀ ਸੀ ਕਿ ਉਹ ਸਾਨੂੰ ਇੱਕ ਮੌਕਾ ਦੇਣ ਤਾਂ ਲੋਕਾਂ ਲਈ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਦੇ ਬਿੱਲ ਮੁਫ਼ਤ ਕਰ ਦੇਵਾਂਗੇ ਅਤੇ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਦੇ ਲੋਕਾਂ ਨੂੰ ਜੁਲਾਈ 2022 ਤੋਂ ਜ਼ੀਰੋ ਬਿਜਲੀ ਦੇ ਬਿੱਲ ਮਿਲਣੇ ਸ਼ੁਰੂ ਹੋ ਗਏ ਸਨ। ਮੁੱਖਮੰਤਰੀ ਨੇ ਕਿਹਾ ਕਿ ਆਪ ਭਾਜਪਾ ਵਾਂਗ ਜੁਮਲੇ ਨਹੀਂ ਕਹਿੰਦੇ, ਬਲਕਿ ਗਰੰਟੀਆਂ ਨੂੰ ਪੂਰਾ ਕਰਦੇ ਹਨ।

ਕਾਂਗਰਸ ਵੱਲੋਂ ਨਵਜੋਤ ਸਿੱਧੂ ਦੇ ‘ਪਰ ਕੁਤਰਨੇ’ ਸ਼ੁਰੂ, ਦੋ ਨਜਦੀਕੀਆਂ ਨੂੰ ਪਾਰਟੀ ਵਿਚੋਂ ਕੱਢਿਆ

ਸ: ਮਾਨ ਨੇ ਹਰਿਆਣਵੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਫਤ ਬਿਜਲੀ ਤੇ ਸਿਹਤ ਸਹੂਲਤਾਂ ਪ੍ਰਾਪਤ ਕਰਨ ਅਤੇ ਪੰਜਾਬ ਦੀ ਤਰਜ਼ ’ਤੇ ਬਿਨ੍ਹਾਂ ਸਿਫ਼ਾਰਿਸ਼ ਸਰਕਾਰੀਆਂ ਨੌਕਰੀਆਂ ਪ੍ਰਾਪਤ ਕਰਨ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣ। ਇਸ ਮੌਕੇ ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਹਰਿਆਣਾ ਦੀਆਂ ਸਾਰੀਆਂ 90 ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹਰਿਆਣਾ ਦੇ ਇੱਕ ਪਾਸੇ ਦਿੱਲੀ ਹੈ ਅਤੇ ਦੂਜੇ ਪਾਸੇ ਪੰਜਾਬ ਹੈ। ਦੋਵਾਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਸ ਲਈ ਇਸ ਵਾਰ ਇੱਥੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਚਾਹੀਦੀ ਹੈ।

 

LEAVE A REPLY

Please enter your comment!
Please enter your name here