WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮਾਨਸਾ

ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਝੁਨੀਰ (ਮਾਨਸਾ), 6 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਰਸਿਮਰਤ ਬਾਦਲ, ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ, ਮਨਪ੍ਰੀਤ ਬਾਦਲ ਅਤੇ ਹੋਰ ਵਿਰੋਧੀ ਆਗੂਆਂ ਨੂੰ ਆਪਣੀ ਸਰਕਾਰ ਦੌਰਾਨ ਪੰਜਾਬ ਨੂੰ ਲੁੱਟਣ ਅਤੇ ਪੰਜਾਬ ਵਿਰੋਧੀ ਫ਼ੈਸਲੇ ਲੈਣ ਲਈ ਆੜੇ ਹੱਥੀਂ ਲਿਆ। ਭਗਵੰਤ ਮਾਨ ਹਲਕਾ ਸਰਦੂਲਗੜ੍ਹ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਦਹਾਕਿਆਂ ਤੋਂ ਪੰਜਾਬੀਆਂ ’ਤੇ ਹੋ ਰਹੇ ਅੱਤਿਆਚਾਰਾਂ ਲਈ ਬਾਦਲ ਪਰਿਵਾਰ ਦੀ ਆਲੋਚਨਾ ਕੀਤੀ।ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਇੱਥੇ ਪ੍ਰਕਾਸ਼ ਸਿੰਘ ਬਾਦਲ ਵਰਗੇ ਦਿੱਗਜਾਂ ਨੂੰ ਹਰਾਇਆ ਹੈ, ਹੁਣ ਸਮਾਂ ਆ ਗਿਆ ਹੈ ਕਿ ਹਰਸਿਮਰਤ ਬਾਦਲ ਨੂੰ ਵੀ ਪਾਰਲੀਮੈਂਟ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ।

ਬਟਾਲਾ ਹਲਕੇ ਵਿੱਚ ਕਾਂਗਰਸ ਨੂੰ ਮਿਲਿਆ ਭਾਰੀ ਸਮਰਥਨ

ਉਨ੍ਹਾਂ ਕਿਹਾ ਕਿ ਉਹ ਉਸੀ ਮੋਦੀ ਸਰਕਾਰ ਦੀ ਕੈਬਨਿਟ ਦਾ ਹਿੱਸਾ ਸਨ, ਜਿਸ ਨੇ ਕਿਸਾਨ ਵਿਰੋਧੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਸੀ, ਪ੍ਰਕਾਸ਼ ਸਿੰਘ ਬਾਦਲ ਸਮੇਤ ਪੂਰੇ ਬਾਦਲ ਪਰਿਵਾਰ ਨੇ ਇਨ੍ਹਾਂ ਬਿੱਲਾਂ ਦਾ ਬਚਾਅ ਕੀਤਾ, ਬਾਅਦ ਵਿੱਚ ਜਦੋਂ ਉਨ੍ਹਾਂ ਨੇ ਕਿਸਾਨ ਅੰਦੋਲਨ ਦਾ ਜ਼ੋਰ ਦੇਖਿਆ ਤਾਂ ਯੂ-ਟਰਨ ਲੈ ਲਿਆ। ਪਰ ਇਨ੍ਹਾਂ ਚੋਣਾਂ ਤੋਂ ਪਹਿਲਾਂ ਇਹ ਅਕਾਲੀ ਆਗੂ ਦਿੱਲੀ ਜਾ ਕੇ ਭਾਜਪਾ ਤੋਂ ਗੱਠਜੋੜ ਦੀ ਭੀਖ ਮੰਗ ਰਹੇ ਸਨ।ਉਨ੍ਹਾਂ ਕਿਹਾ ਕਿ ਇਹ ਇਲਾਕਾ ਵੰਸ਼ਵਾਦੀ ਸਿਆਸਤਦਾਨਾਂ ਦਾ ਗੜ੍ਹ ਹੁੰਦਾ ਸੀ ਪਰ ਹੁਣ ਸਮਾਂ ਬਦਲ ਗਿਆ ਹੈ। ਤੁਸੀਂ ਸਾਰਿਆਂ ਨੂੰ ਹਰਾ ਕੇ ਆਮ ਲੋਕਾਂ ਨੂੰ ਚੁਣਿਆ। ਹੁਣ ਮੈਂ ਅੱਜ ਉਨ੍ਹਾਂ ਲੋਕਾਂ ਨਾਲ ਮੰਚ ਸਾਂਝਾ ਕਰ ਰਿਹਾ ਹਾਂ ਜਿਨ੍ਹਾਂ ਨੂੰ ਤੁਸੀਂ ਚੁਣਿਆ ਹੈ ਅਤੇ ਉਹ ਤੁਹਾਡੇ ਵਰਗੇ ਆਮ ਲੋਕ ਹਨ। ਭਗਵੰਤ ਮਾਨ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਲੋਕ ਆਪਣੇ ਆਗੂਆਂ ਨੂੰ ਪੰਜਾਬ ਦੇ ਪਿੰਡਾਂ ‘ਚ ਵੀ ਨਹੀਂ ਜਾਣ ਦੇ ਰਹੇ। ਉਨ੍ਹਾਂ ਕਿਹਾ ਕਿ ਇਹੀ ਇਨਸਾਫ਼ ਹੈ ਕਿਉਂਕਿ ਕਿਸਾਨਾਂ ਦੇ ਧਰਨੇ ਦੌਰਾਨ ਦਿੱਲੀ ਦੇ ਹਾਕਮਾਂ ਨੇ ਸਾਡੇ ਕਿਸਾਨਾਂ ਨੂੰ ਦਿੱਲੀ ਨਹੀਂ ਆਉਣ ਦਿੱਤਾ।

ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਭਾਜਪਾ ਵੱਲੋਂ ਨਵੀਆਂ ਨਿਯੁਕਤੀਆਂ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਸੋਚਦੇ ਹਨ ਕਿ ਉਹ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਸਕਦੇ ਹਨ, ਪਰ ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਹੀ ਨਹੀਂ, ਇੱਕ ਵਿਚਾਰ ਹਨ, ਇੱਕ ਸੋਚ ਹਨ, ਇਸ ਲਈ ਉਹ (ਭਾਜਪਾ) ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਰੋਕ ਨਹੀਂ ਸਕਣਗੇ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ। ਅਸੀਂ ਧਰਮ, ਨਫ਼ਰਤ ਜਾਂ ਵੰਡ ਦੀ ਰਾਜਨੀਤੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਭਾਜਪਾ 400 ਸੀਟਾਂ ਭੁੱਲ ਜਾਵੇ, ਉਨ੍ਹਾਂ ਦਾ ਜਹਾਜ਼ ਡੁੱਬ ਰਿਹਾ ਹੈ।ਭਗਵੰਤ ਮਾਨ ਨੇ ਸੁਖਬੀਰ ਬਾਦਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ‘ਪਰਿਵਾਰ ਬਚਾਓ ਯਾਤਰਾ’ ਕੱਢ ਰਹੇ ਹਨ, ਪਰ ਉਹ ਗਰਮੀ ‘ਚ ਬਾਹਰ ਵੀ ਨਹੀਂ ਜਾ ਸਕਦੇ, ਉਨ੍ਹਾਂ ਨੇ ਆਪਣੀ ਜੀਪ ‘ਤੇ ਛੱਤ ਪਾ ਲਈ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਜਲ ਮਾਰਗ (ਕੱਸੀ, ਖਾਲ ਅਤੇ ਰਜਵਾਹੇ) ਮੁੜ ਖੁੱਲ੍ਹ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਕਿਸੇ ਗੱਲ ਦੀ ਚਿੰਤਾ ਨਾ ਕਰੋ, ਸਾਡੀ ਸਰਕਾਰ ਤੁਹਾਡੇ ਲਈ ਕੰਮ ਕਰਦੀ ਰਹੇਗੀ, ਸਿਰਫ਼ 13 ਸੰਸਦ ਮੈਂਬਰ ਦੇ ਕੇ ਸਾਨੂੰ ਹੋਰ ਮਜ਼ਬੂਤ ਕਰੋ।

Related posts

ਸਿੱਖਿਆ ਵਿਭਾਗ ਦੇ ਸੀਨੀਅਰ ਸਹਾਇਕ ਹਰਮੇਸ਼ ਕੁਮਾਰ ਬਣੇ ਸੁਪਰਡੈਂਟ

punjabusernewssite

ਆਰਥਿਕ ਤੰਗੀ ਦੇ ਚੱਲਦੇ ਮਜਦੂਰ ਔਰਤ ਤੇ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ

punjabusernewssite

7,000 ਰੁਪਏ ਰਿਸਵਤ ਲੈਂਦਾ ਮਾਲ ਪਟਵਾਰੀ ਅਤੇ ਉਸਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਉਰੋ ਵੱਲੋਂ ਕਾਬੂ

punjabusernewssite