ਕੇਜ਼ਰੀਵਾਲ ਨਾਲ ਚਟਾਨ ਵਾਂਗ ਖ਼ੜੀ ਹੈ ਪਾਰਟੀ: ਭਗਵੰਤ ਮਾਨ
ਚੰਡੀਗੜ੍ਹ, 24 ਮਾਰਚ: ਤਿੰਨ ਦਿਨ ਪਹਿਲਾਂ ਇਨਫ਼ੋਰਸਮੈਂਟ ਡਾਇਰੈਕਟਰੋਟ(ਈਡੀ) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੈਦਾ ਹੋਈ ਤਾਜ਼ੀ ਸਿਆਸੀ ਹਾਲਾਤਾਂ ਦੇ ਮੱਦੇਨਜ਼ਰ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣੀ ਰਿਹਾਇਸ਼ ’ਤੇ ਸੂਬੇ ਦੇ ਵਿਧਾਇਕਾਂ ਦੀ ਐਮਰਜੈਂਸੀ ਮੀਟਿੰਗ ਸੱਦੀ। ਮੀਟਿੰਗ ਦੌਰਾਨ ਪੰਜਾਬ ਆਪ ਦੇ ਕਾਰਜ਼ਕਾਰੀ ਪ੍ਰਧਾਨ ਬੁੱਧ ਰਾਮ, ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਹਿਤ ਲਗਭਗ ਸਮੂਹ ਮੰਤਰੀ ਅਤੇ ਵਿਧਾਇਕ ਸ਼ਾਮਲ ਰਹੇ।
ਪੰਜਾਬ ’ਚ ਭਾਜਪਾ ਲਈ ਖੜ੍ਹੀ ਹੋਈ ਵੱਡੀ ਬਿਪਤਾ: ਬਠਿੰਡਾ ’ਚ ਭਾਜਪਾ ਦੇ ਸਮਾਗਮ ’ਚ ਕਿਸਾਨਾਂ ਦੀ ਨਾਅਰੇਬਾਜ਼ੀ
ਸੂਚਨਾ ਮੁਤਾਬਕ ਮੀਟਿੰਗ ਵਿਚ ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਸ਼੍ਰੀ ਕੇਜ਼ਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਈ ਸਥਿਤੀ ਦਾ ਜਿਕਰ ਕਰਦਿਆਂ ਤਕੜੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੇਜ਼ਰੀਵਾਲ ਇੱਕ ਵਿਅਕਤੀ ਨਹੀਂ, ਬਲਕਿ ਸੋਚ ਹੈ ਜਿਸਨੂੰ ਅੱਗੇ ਵਧਾਇਆ ਜਾਵੇਗਾ। ਪਾਰਟੀ ਦੇ ਆਗੂਆਂ ਮੁਤਾਬਕ ਸੂਬੇ ਵਿਚ ਲੋਕ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਗਈ ਤੇ ਕਿਹਾ ਕਿ ਪੂਰੀ ਮਿਹਨਤ ਤੇ ਤਨਦੇਹੀ ਨਾਲ ਲੋਕਾਂ ਤੱਕ ਪਹੁੰਚ ਕੀਤੀ ਜਾਵੇ।
ਜ਼ਹਿਰੀਲੀ ਸ਼ਰਾਬ ਕਾਂਡ:ਭਗਵੰਤ ਮਾਨ ਨੇ ਪੀੜਤ ਪ੍ਰਵਾਰਾਂ ਨਾਲ ਪ੍ਰਗਟਾਇਆ ਦੁੱਖ
ਇਸੇ ਤਰ੍ਹਾਂ 31 ਮਾਰਚ ਨੂੰ ਕੇਜ਼ਰੀਵਾਲੀ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕੀਤੀ ਜਾ ਰਹੀ ਮਹਾਂਰੈਲੀ ਦੀਆਂ ਤਿਆਰੀਆਂ ਬਾਰੇ ਵਿਚਾਂਰ-ਵਿਟਾਂਦਰਾ ਕੀਤਾ ਗਿਆ ਤੇ ਪੂਰੀ ਤਾਕਤ ਨਾਲ ਦਿੱਲੀ ਪੁੱਜਣ ਲਈ ਕਿਹਾ ਗਿਆ। ਦਸਿਆ ਗਿਆ ਕਿ ਇਸ ਮਹਾਂਰੈਲੀ ਵਿਚ ਇੰਡੀਆ ਗਠਜੋੜ ਦੇ ਵੱਡੇ ਆਗੂ ਵੀ ਪੁੱਜ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਭਰੋਸਾ ਜਤਾਇਆ ਕਿ ਲੋਕ ਸਭਾ ਚੋਣਾਂ ‘ਚ ਜਨਤਾ ਭਾਜਪਾ ਨੂੰ ਕਰਾਰ ਜਵਾਬ ਦਿੱਤਾ ਜਾਵੇਗਾ ਤਾਂ ਕਿ ਦੇਸ ਵਿਚ ਲੋਕਤੰਤਰ ਨੂੰ ਕਾਇਮ ਰੱਖਿਆ ਜਾ ਸਕੇ।
Share the post "ਕੇਜ਼ਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਵਿਧਾਇਕਾਂ ਦੀ ਸੱਦੀ ਐਮਰਜੈਂਸੀ ਮੀਟਿੰਗ"