Punjabi Khabarsaar
ਲੁਧਿਆਣਾ

ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਚ ਕੀਤਾ ਚੋਣ ਪ੍ਰਚਾਰ

ਲੁਧਿਆਣਾ, 15 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਜੋਧਾਂ ‘ਚ ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਕਿਹਾ ਕਿ ਉਹ ਲੋਕਾਂ ਦੇ ਉਤਸ਼ਾਹ ਨੂੰ ਦੇਖ ਕੇ ਦੱਸ ਸਕਦੇ ਹਨ ਕਿ ਪੰਜਾਬ ਦੇ ਲੋਕ ‘ਆਪ’ ਨੂੰ ਇੱਕ ਹੋਰ ਇਤਿਹਾਸਕ ਫ਼ਤਵਾ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਵੋਟਿੰਗ ਮਸ਼ੀਨ ਦੀ ਆਵਾਜ਼ ਪੰਜਾਬ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀ ਆਖ਼ਰੀ ਚੀਕ ਵਾਂਗ ਹੋਵੇਗੀ।ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਸ ਸਮੇਂ ਵੀ ਉਨ੍ਹਾਂ ਦਾ ਰੋਡ ਸ਼ੋਅ ਲੋਕਾਂ ਨਾਲ ਭਰਿਆ ਹੋਇਆ ਹੈ, ਇਸ ਪਿਆਰ ਦਾ ਕਰਜ਼ਾ ਉਹ ਕਦੇ ਵੀ ਨਹੀਂ ਚੁਕਾ ਸਕਦੇ। ਦੂਜੇ ਪਾਸੇ ਲੋਕ ਦੂਜੇ ਸਿਆਸਤਦਾਨਾਂ ਨਾਲ ਹੱਥ ਮਿਲਾਉਣ ਤੋਂ ਬਾਅਦ ਆਪਣੀਆਂ ਉਂਗਲਾਂ ਗਿਣਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਵਰਗੇ ਹਾਂ, ਅਸੀਂ ਪਿੰਡਾਂ ਅਤੇ ਸਰਕਾਰੀ ਸਕੂਲਾਂ ਵਿਚੋਂ ਪੜ੍ਹ ਕੇ ਆਏ ਹਾਂ।

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਮੈਂ ਤੁਹਾਡੇ ਦਰਦ ਅਤੇ ਤੁਹਾਡੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਿਰਫ਼ ਦੋ ਸਾਲਾਂ ‘ਚ 43000 ਸਰਕਾਰੀ ਨੌਕਰੀਆਂ ਦਿੱਤੀਆਂ, ਤੁਹਾਡੇ ਧੀ-ਪੁੱਤਰ ਬਿਨਾਂ ਰਿਸ਼ਵਤ ਜਾਂ ਸਿਫ਼ਾਰਿਸ਼ ਤੋਂ ਐਸਡੀਓ, ਪਟਵਾਰੀ ਤੇ ਅਫ਼ਸਰ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਤੁਹਾਡੇ ਕਾਰੋਬਾਰ ਵਿੱਚ ਹਿੱਸਾ ਮੰਗਦੇ ਸਨ, ਮੈਂ ਸਿਰਫ਼ 3 ਕਰੋੜ ਪੰਜਾਬੀਆਂ ਦਾ ਦਰਦ ਸਾਂਝਾ ਕਰਨਾ ਚਾਹੁੰਦਾ ਹਾਂ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ‘ਚ ਲੋਕਾਂ ਨੇ ’25 ਮਈ, ਭਾਜਪਾ ਗਈ’ ਅਤੇ ‘ਭਾਜਪਾ ਦਾ ਬੁਰਾ ਹਾਲ, ਬਾਹਰ ਆ ਗਿਆ ਕੇਜਰੀਵਾਲ’ ਦੇ ਨਾਅਰੇ ਲਗਾਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ 16 ਮਈ ਨੂੰ ਪੰਜਾਬ ਆਉਣਗੇ ਅਤੇ ਇੱਥੇ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। ਉਹ ਪਹਿਲਾਂ ਅੰਮ੍ਰਿਤਸਰ ਜਾ ਕੇ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਮੱਥਾ ਟੇਕਣਗੇ, ਫਿਰ ਉੱਥੇ ਮੇਰੇ ਨਾਲ ਰੋਡ ਸ਼ੋਅ ਕਰਨਗੇ।

ਬਠਿੰਡਾ ਲੋਕ ਸਭਾ ਸੀਟ ‘ਤੇ 40 ਉਮੀਦਵਾਰ ਮੈਦਾਨ ਵਿੱਚ ਨਿੱਤਰੇ

ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਕੱਛੂ ਅਤੇ ਚੂਹੇ ਦੀ ਦੋਸਤੀ ਹੈ, ਉਨ੍ਹਾਂ ਕਿਹਾ ਕਿ ਇਹ ਦੋਵੇਂ ਇੱਕ ਦੂਜੇ ਨਾਲ ਲੜ ਕੇ ਖ਼ਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਬਾਦਲ ਕਹਿ ਰਹੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ, ਕੁਝ ਹਫ਼ਤੇ ਪਹਿਲਾਂ ਉਹ ਭਾਜਪਾ ਤੋਂ ਗੱਠਜੋੜ ਦੀ ਭੀਖ ਮੰਗ ਰਹੇ ਸੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਦਿਆਂ ਕਿਹਾ ਕਿ ਮੁਗ਼ਲ ਸਾਮਰਾਜ ਵੇਲੇ ਉਨ੍ਹਾਂ ਦਾ ਪਰਿਵਾਰ ਮੁਗ਼ਲਾਂ ਦੇ ਨਾਲ ਸਨ, ਅੰਗਰੇਜ਼ਾਂ ਦੇ ਵੇਲੇ ਉਹ ਅੰਗਰੇਜ਼ਾਂ ਦੇ ਨਾਲ ਸਨ, ਅਤੇ ਅਕਾਲੀ ਦਲ ਅਤੇ ਕਾਂਗਰਸ ਤੋਂ ਬਾਅਦ ਹੁਣ ਕੈਪਟਨ ਭਾਜਪਾ ‘ਚ ਹਨ ਕਿਉਂਕਿ ਦੇਸ਼ ਵਿੱਚ ਭਾਜਪਾ ਦੀ ਸਰਕਾਰ ਹੈ। ਜੋ ਵੀ ਪਾਰਟੀ ਸੱਤਾ ਵਿੱਚ ਹੁੰਦੀ ਹੈ ਉਹ ਉਸਦੇ ਨਾਲ ਹੁੰਦੇ ਹਨ। ਮਾਨ ਨੇ ਰਵਨੀਤ ਬਿੱਟੂ ਨੂੰ ਵੀ ਘੇਰਦਿਆਂ ਕਿਹਾ ਕਿ ਉਨ੍ਹਾਂ ਵਰਗੇ ਆਗੂ ਬਿਨਾਂ ਸਟੈਂਡ ਦੇ ਹਨ। ਉਹ ਗਲਤ ਤਰੀਕੇ ਨਾਲ ਸਰਕਾਰੀ ਘਰ ‘ਚ ਰਹਿ ਰਹੇ ਸੀ ਅਤੇ ਅਸੀਂ ਉਨ੍ਹਾਂ ਤੋਂ 1 ਕਰੋੜ 84 ਲੱਖ ਰੁਪਏ ਵਸੂਲ ਲਏ ਹਨ, ਹੁਣ ਉਹ ਭਾਜਪਾ ਦਫ਼ਤਰ ‘ਚ ਸੌਂ ਰਹੇ ਹਨ। ਇਹਨਾਂ ਆਗੂਆਂ ਅਤੇ ਇਹਨਾਂ ਦੇ ਨਾਟਕਾਂ ਦੇ ਪਿੱਛੇ ਮੁੜ ਨਾ ਫਸਣਾ। ਉਹ ਪੰਜਾਬ ਨੂੰ ਲੁੱਟਣ ਲਈ ਹੀ ਆਏ ਹਨ।ਲੁਧਿਆਣਾ ਤੋਂ ਆਪ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਜੋਧਾਂ ਦੇ ਲੋਕਾਂ ਵਿੱਚ ਪਹੁੰਚਣ ਲਈ ਸੀਐਮ ਮਾਨ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਮਿਲਕੇ ਸੀਐਮ ਮਾਨ ਨੂੰ ਇਹ ਸੀਟ ਭਾਰੀ ਵੋਟਾਂ ਨਾਲ ਜਿੱਤ ਕੇ ਦੇ ਸਕਣ।

Related posts

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ

punjabusernewssite

ਲੁਧਿਆਣਾ ਦੇ ਸਿਵਲ ਹਸਪਤਾਲ ’ਚ ਲੱਗੀ ਭਿਆਨਕ ਅੱਗ

punjabusernewssite

ਖੇਤੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ ਪੰਜਾਬ ਸਰਕਾਰ: ਲਾਲਜੀਤ ਸਿੰਘ ਭੁੱਲਰ

punjabusernewssite