WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਫਰੀਦਕੋਟ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

ਬਾਘਾ ਪੁਰਾਣਾ, 27 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸ਼ਾਮ ਬਾਘਾ ਪੁਰਾਣਾ ਵਿਖੇ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਫਰੀਦਕੋਟ ਲੋਕ ਸਭਾ ਹਲਕੇ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ ਆਪਣਾ ਸੰਸਦੀ ਨੁਮਾਇੰਦਾ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅਤੇ ਕਰਮਜੀਤ ਦੋਵੇਂ ਹੀ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਹਾਂ। ਅਸੀਂ ਆਮ ਪਰਿਵਾਰ ਤੋਂ ਹਾਂ ਅਤੇ ਮਨੋਰੰਜਨ ਦੇ ਖੇਤਰ ਵਿਚ ਆਪਣੀ ਪਹਿਚਾਣ ਬਣਾਈ ਹੈ। ਹੁਣ ਮੇਰਾ ਮਕਸਦ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕਰਮਜੀਤ ਨੂੰ ਸੰਸਦ ਵਿੱਚ ਆਪਣੀ ਆਵਾਜ਼ ਬਣਨ ਦਾ ਮੌਕਾ ਦਿਓ। ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਸੁਖਬੀਰ ਬਾਦਲ ਤੇ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਉਹ ਧਰਮ ਦੀ ਵਰਤੋਂ ਆਪਣੇ ਨਿੱਜੀ ਫਾਇਦੇ ਲਈ ਕਰਦੇ ਹਨ। ਉਹ ਹਮੇਸ਼ਾ ਇਸ ਨੂੰ ਢਾਲ ਵਜੋਂ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਹਰਾਉਣਾ ਉਨ੍ਹਾਂ ਲਈ ਆਸਾਨ ਨਹੀਂ ਸੀ ਪਰ ਲੋਕਾਂ ਦੇ ਪਿਆਰ ਅਤੇ ਸਮਰਥਨ ਨੇ ਹੀ ਇਹ ਸੰਭਵ ਕੀਤਾ ਹੈ।

ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਦਾ ਅਸਤੀਫ਼ਾ

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ (ਭ੍ਰਿਸ਼ਟ ਆਗੂਆਂ) ਨੂੰ ਨਹੀਂ ਪਤਾ ਸੀ ਕਿ ਮਾਸਟਰ ਮਹਿੰਦਰ ਸਿੰਘ ਦਾ ਪੁੱਤਰ ਆ ਕੇ ਪੰਜਾਬ ਦੇ ਲੋਕਾਂ ਤੋਂ ਲੁੱਟੇ ਇਕ-ਇਕ ਪੈਸੇ ਦੀ ਕੀਮਤ ਵਸੂਲ ਕਰੇਗਾ। ਮਾਨ ਨੇ ਕਿਹਾ ਕਿ ਉਨਾਂ ਨੂੰ ਮਾਣ ਹੈ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ। ਅਜਿਹੀਆਂ ਜ਼ਿੰਮੇਵਾਰੀਆਂ ਖੁਸ਼ਕਿਸਮਤ ਲੋਕਾਂ ਨੂੰ ਹੀ ਮਿਲਦੀਆਂ ਹਨ। ਉਨਾਂ ਕਿਹਾ ਕਿ ਮੈਨੂੰ 13 ਹੋਰ ਹੱਥ ਅਤੇ ਆਵਾਜ਼ ਦਿਓ, ਸਾਨੂੰ ਮਜ਼ਬੂਤ ਕਰੋ ਤਾਂ ਕਿ ਅਸੀਂ ਹੋਰ ਜਿਆਦਾ ਕੰਮ ਕਰ ਸਕੀਏ। ਭਗਵੰਤ ਮਾਨ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਕੰਮਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਅਸੀਂ ਪੰਜਾਬ ਦੇ ਸਾਰੇ ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ, ਕਿਸਾਨਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਬਿਜਲੀ, ਸਕੂਲ ਆਫ ਐਮੀਨੈਂਸ ਬਣਾਏ, ਆਮ ਆਦਮੀ ਕਲੀਨਿਕ ਬਣਾਏ ਜਿੱਥੇ ਹੁਣ ਤੱਕ 1.5 ਕਰੋੜ ਲੋਕ ਮੁਫਤ ਇਲਾਜ ਕਰਵਾ ਚੁੱਕੇ ਹਨ, ਪੰਜਾਬ ਦੇ ਹਰ ਪਿੰਡ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਇਆ, 43,000 ਸਰਕਾਰੀ ਨੌਕਰੀਆਂ ਦਿਤਿਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ। ਮਾਨ ਨੇ ਕਿਹਾ ਕਿ ਜਲਦੀ ਹੀ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਵੀ ਪੂਰੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਉਨ੍ਹਾਂ ਦੀ ਲੜਾਈ ਕੇਂਦਰ, ਤਾਨਾਸ਼ਾਹੀ ਭਾਜਪਾ ਅਤੇ ਰਾਜਪਾਲ ਨਾਲ ਹੈ। ਇਸ ਲਈ ਉਨ੍ਹਾਂ ਨੂੰ ਹੋਰ ਤਾਕਤ ਦੀ ਲੋੜ ਹੈ।

‘ਆਪ’ ਉਮੀਦਵਾਰ ਮਲਵਿੰਦਰ ਕੰਗ ਨੇ ਖਰੜ ‘ਚ ਖੋਲ੍ਹਿਆ ਆਪਣਾ ਚੋਣ ਦਫਤਰ

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੋਣਾਂ ਦੇ ਸਮੇਂ ਉਨ੍ਹਾਂ ਨੇ ਸਿਲੰਡਰ ਦੀ ਕੀਮਤ 100 ਰੁਪਏ ਸਸਤੀ ਕਰ ਦਿੱਤੀ ਸੀ, ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ 1000 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ਵਿਚ ਵਾਧਾ ਕਰ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਦੌਰਾਨ ਉਹ ਲੋਕਾਂ ਨੂੰ ‘ਲੋਲੀਪੋਪ’ ਦਿੰਦੇ ਹਨ ਅਤੇ ‘ਜੁਮਲੇ’ ਸੁਣਾਉਂਦੇ ਹਨ, ਪਰੰਤੂ ਇਹਨਾਂ ‘ਲੋਲੀਪੋਪਾਂ’ ਅਤੇ ‘ਜੁਮਲਿਆਂ’ ਦੇ ਜਾਲ ਵਿੱਚ ਨਾ ਫਸਿਓ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਲੀਕੇਜ ਬੰਦ ਕਰਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ। ਹੁਣ ਲੋਕਾਂ ਦੇ ਟੈਕਸ ਦਾ ਪੈਸਾ ਸਰਕਾਰੀ ਖ਼ਜ਼ਾਨੇ ਵਿੱਚ ਜਾ ਰਿਹਾ ਹੈ ਅਤੇ ਸਰਕਾਰ ਲੋਕਾਂ ਨੂੰ ਉਸ ਪੈਸੇ ਵਿੱਚੋਂ ਲਾਭ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਾ ਇਹ ਵੀ ਕਦੇ ਨਹੀਂ ਭੁੱਲੇਗੀ ਕਿ ਭਾਜਪਾ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਕਿਹੋ ਜਿਹਾ ਸਲੂਕ ਕੀਤਾ।

Related posts

ਬੇਮੌਸਮੀ ਬਾਰਸ ਨੇ ਨਰਮਾ ਪੱਟੀ ਦੇ ਕਿਸਾਨਾਂ ਦੇ ਸਾਹ ਸੂਤੇ

punjabusernewssite

ਬੇਅਦਬੀ ਕਾਂਡ ਦੇ ਕਥਿਤ ਦੋਸ਼ੀ ਪ੍ਰਦੀਪ ਦਾ ਹੋਇਆ ਕਤਲ

punjabusernewssite

ਸਪੀਕਰ ਸੰਧਵਾਂ ਨੇ ਭਾਈ ਲਾਲੋ ਧਰਮਸ਼ਾਲਾ ਸੁਸਾਇਟੀ ਨੂੰ ਸੋਲਰ ਸਿਸਟਮ ਲਈ ਦਿੱਤਾ ਢਾਈ ਲੱਖ ਦਾ ਚੈੱਕ

punjabusernewssite