WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪਟਿਆਲਾ

ਭਗਵੰਤ ਮਾਨ ਨੇ ਪਟਿਆਲਾ ‘ਚ ਬਲਵੀਰ ਸਿੰਘ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਪਟਿਆਲਾ, 8 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਟਿਆਲਾ ਵਿੱਚ ‘ਆਪ’ ਉਮੀਦਵਾਰ ਡਾ ਬਲਬੀਰ ਸਿੰਘ ਲਈ ਚੋਣ ਪ੍ਰਚਾਰ ਕੀਤਾ। ਇੱਥੇ ਉਨ੍ਹਾਂ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਦੀ ਅਪੀਲ ਕੀਤੀ।ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁਗ਼ਲਾਂ ਦੇ ਸਮੇਂ ਕੈਪਟਨ ਦਾ ਪਰਿਵਾਰ ਉਨ੍ਹਾਂ ਦੇ ਨਾਲ ਸੀ। ਅੰਗਰੇਜ਼ਾਂ ਦੇ ਰਾਜ ‘ਚ ਉਨ੍ਹਾਂ ਦੇ ਨਾਲ ਸੀ। ਅਕਾਲੀ ਦਲ ਦੇ ਸਮੇਂ ਉਸ ਦੇ ਨਾਲ ਰਹੇ। ਫਿਰ ਕਾਂਗਰਸ ਵਿੱਚ ਰਹੇ ਅਤੇ ਹੁਣ ਭਾਜਪਾ ਸਰਕਾਰ ਵਿੱਚ ਉਸ ਦੇ ਨਾਲ ਹਨ। ਮਾਨ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੱਲਿਆਂਵਾਲਾ ਕਤਲੇਆਮ ਵਾਲੀ ਸ਼ਾਮ ਨੂੰ ਜਨਰਲ ਡਾਇਰ ਨੇ ਬਿਕਰਮ ਮਜੀਠੀਆ ਦੇ ਘਰ ਡਿਨਰ ਕੀਤਾ ਸੀ। ਪੰਜਾਬ ਅਜਿਹੇ ਲੋਕਾਂ ਤੋਂ ਵਫ਼ਾਦਾਰੀ ਦੀ ਆਸ ਕਿਵੇਂ ਰੱਖ ਸਕਦਾ ਹੈ? ਪ੍ਰਤਾਪ ਸਿੰਘ ਬਾਜਵਾ ਨੂੰ ਮੁੱਖ ਮੰਤਰੀ ਬਣਨ ਦੀ ਕਾਫੀ ਚਿੰਤਾ ਹੈ ਪਰ ਕਾਂਗਰਸ ਨੇ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਭਰੂਣ ਹੱਤਿਆ ਕਰ ਦਿੱਤੀ ਹੈ।ਸੁਖਬੀਰ ਬਾਦਲ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਸੁਖ ਵਿਲਾਸ ਹੋਟਲ ਪੰਜਾਬ ਦੇ ਲੋਕਾਂ ਦੇ ਖ਼ੂਨ ਪਸੀਨੇ ਨਾਲ ਬਣਿਆ ਹੈ। ਉਨ੍ਹਾਂ ਕਿਹਾ ਕਿ ਅਸੀਂਂਂਂ ਪੰਜਾਬ ਸਰਕਾਰ ਤੋਂ ਸੁਖ ਵਿਲਾਸ ਨੂੰ ਲੈ ਕੇ ਸਕੂਲ ਵਿੱਚ ਤਬਦੀਲ ਕਰਾਂਗੇ।

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਕੀਤਾ ਤੇਜ਼

ਇਹ ਪਹਿਲਾ ਸਕੂਲ ਹੋਵੇਗਾ ਜਿਸ ਦੇ ਹਰ ਕਮਰੇ ਵਿੱਚ ਪੂਲ ਹੋਵੇਗਾ।ਮਾਨ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਹਿੰਦੀ ਡਿਕਸ਼ਨਰੀ ਵਿੱਚ ਕਰੀਬ 6 ਲੱਖ ਸ਼ਬਦ ਹਨ, ਪਰ ਪੀਐਮ ਮੋਦੀ ਹਿੰਦੂ-ਮੁਸਲਿਮ, ਮੰਦਰ-ਮਸਜਿਦ, ਪਾਕਿਸਤਾਨ-ਕਬਰਸਤਾਨ ਵਰਗੇ ਅੱਠ-ਦਸ ਸ਼ਬਦ ਹੀ ਬੋਲਦੇ ਹਨ। ਉਹ ਕਦੇ ਵੀ ਮਹਿੰਗਾਈ, ਬੇਰੁਜ਼ਗਾਰੀ, ਗ਼ਰੀਬੀ ਅਤੇ ਭੁੱਖਮਰੀ ਵਰਗੀਆਂ ਸਮੱਸਿਆਵਾਂ ‘ਤੇ ਨਹੀਂ ਬੋਲਦੇ।ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਪ੍ਰਧਾਨ ਮੰਤਰੀ ਬਣਨ ਦੇ 10 ਸਾਲ ਬਾਅਦ ਵੀ ਉਹ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ।ਉਹ ਪੰਜਾਬ ਵਿੱਚ ਵੀ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਦੇ ਲੋਕ ਨਫ਼ਰਤ ਦੀ ਰਾਜਨੀਤੀ ਨੂੰ ਕਦੇ ਵੀ ਪਸੰਦ ਨਹੀਂ ਕਰਦੇ।ਭਗਵੰਤ ਮਾਨ ਨੇ ਕਿਹਾ ਕਿ ਅਸੀ ਕੰਮ ਦੀ ਰਾਜਨੀਤੀ ਕਰਦੇ ਹਾਂ।

Breaking: ਭਾਜਪਾ ਨੇ ਪੰਜਾਬ ਵਿੱਚ ਤਿੰਨ ਹੋਰ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ

ਪਿਛਲੇ ਦੋ ਸਾਲਾਂ ਵਿੱਚ ਅਸੀਂ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ। 829 ਮੁਹੱਲਾ ਕਲੀਨਿਕ ਖੋਲ੍ਹੇ, ਜਿਸ ਵਿੱਚ ਹੁਣ ਤੱਕ ਕਰੀਬ ਡੇਢ ਕਰੋੜ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਮੈਂ (ਭਗਵੰਤ ਮਾਨ) ਸਿਹਤ ਮੰਤਰੀ ਨੂੰ ਕਿਹਾ ਕਿ ਪੰਜਾਬ ਦਾ ਕੋਈ ਅਜਿਹਾ ਹਸਪਤਾਲ ਨਾ ਹੋਵੇ ਜਿਸ ਵਿੱਚ ਐਕਸ-ਰੇ ਮਸ਼ੀਨ, ਜਾਂਚ ਲੈਬ ਅਤੇ ਦਵਾਈ ਨਾ ਹੋਵੇ।ਉੱਥੇ ਹੀ ਪੰਜਾਬ ਦੇ ਕਿਸਾਨਾਂ ਦੀ ਤਰੱਕੀ ਲਈ ਅਸੀਂ ਪੰਜਾਬ ਦੇ 59 ਫ਼ੀਸਦੀ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਦਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਪੰਜਾਬ ਵਿੱਚ ਇੰਡਸਟਰੀ ਲਿਆਉਣ ਲਈ ਵੀ ਅਹਿਮ ਕਦਮ ਚੁੱਕ ਰਹੇ ਹਾਂ।ਇੰਡਸਟਰੀ ਦੀ ਸਹੂਲਤ ਲਈ ਅਸੀਂ ਇੰਡਸਟਰੀ ਨੂੰ ਸਾਰੀ ਕਾਗ਼ਜ਼ੀ ਪ੍ਰਕਿਰਿਆ ਤੋਂ ਮੁਕਤ ਕਰ ਦਿੱਤਾ ਹੈ। ਜਨਸਭਾ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਨ ਸਭਾ ਵਿੱਚ ਆਏ ਸਾਰੇ ਲੋਕਾਂ ਦਾ ਧੰਨਵਾਦ ਕੀਤਾ।

Related posts

ਸੂਬੇ ਭਰ ਦੇ 20 ਹਜ਼ਾਰ ਸਕੂਲਾਂ ਵਿੱਚ ਕਰਵਾਈ ਅਧਿਆਪਕ-ਮਾਪੇ ਮਿਲਣੀ ਵਿੱਚ 10 ਲੱਖ ਤੋਂ ਵੱਧ ਮਾਪੇ ਸ਼ਾਮਲ

punjabusernewssite

ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ

punjabusernewssite

ਪ੍ਰੇਮਿਕਾ ਦੇ ਪਤੀ ਤੇ ਰਿਸ਼ਤੇਦਾਰਾਂ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ

punjabusernewssite