ਅੰਮ੍ਰਿਤਸਰ, 25 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ‘ਆਪ’ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ’ਚ ਚੋਣ ਪ੍ਰਚਾਰ ਕਰਦਿਆਂ ਵਿਸ਼ਾਲ ਰੋਡ ਸ਼ੋਅ ਕੀਤਾ। ਕੜਕਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਮਾਨ ਦੇ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਰਾਜਾਸਾਂਸੀ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਤਿਆਰ ਹੋ ਜਾਓ, ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਤਿਆਰ ਹੋ ਜਾਓ। ਵੋਟ ਦਾ ਅਧਿਕਾਰ ਸਾਡੇ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਡੇ ਲਈ ਕਮਾਇਆ ਸੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਧਾਨ ਸਭਾ ਹਲਕੇ ਅਜਨਾਲਾ ਵਿੱਚ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਜੋਂ ਕੁਲਦੀਪ ਧਾਲੀਵਾਲ ਨੇ 10,000 ਏਕੜ ਨਾਜਾਇਜ਼ ਕਬਜ਼ਿਆਂ ਨੂੰ ਪ੍ਰਭਾਵਸ਼ਾਲੀ ਲੋਕਾਂ ਤੋਂ ਛੁਡਵਾਇਆ ਹੈ। ਉਹ ਪੰਜਾਬ ਦੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿੱਚੋਂ ਇੱਕ ਹਨ।
ਸਿਕੰਦਰ ਮਲੂਕਾ ਨੇ ਕੀਤੀ ਮੋਦੀ ਦੀ ਤਾਰੀਫ਼, ਕਿਹਾ ਸਿੱਖਾਂ ਦੇ ਸਭ ਤੋਂ ਵੱਧ ਕੰਮ ਪ੍ਰਧਾਨ ਮੰਤਰੀ ਨੇ ਕੀਤੇ
ਉਹ ਪੰਜਾਬ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ ਅਤੇ ਪੰਜਾਬ ਦੇ ਬਕਾਇਆ ਫ਼ੰਡ ਜਾਰੀ ਕਰਵਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਨ।ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਵੀ ਬਾਦਲਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲਿਆ ਅਤੇ ਆਪਣੀ ਮਸ਼ਹੂਰ ਕਿੱਕਲੀ 2.0 ਸੁਣਾਈ। ਮਜੀਠਾ ਵਿੱਚ ਉਨ੍ਹਾਂ ਲੋਕਾਂ ਨੂੰ ਬਦਲਾਅ ਲਈ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਰੱਖਤ ਵੀ ਆਪਣੇ ਪੁਰਾਣੇ ਪੱਤੇ ਝਾੜਦਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅੰਮ੍ਰਿਤਸਰ ਦੇ ਲੋਕ ਵੀ ਬਦਲਾਅ ਲਿਆਉਣ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ’ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਪਹਿਲਾਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਟਿਕਟ ਦਿੱਤੀ ਸੀ।
ਟਰੈਫਿਕ ਮੁਲਾਜਮ ਨੂੰ ਗੱਡੀ ਰੋਕਣੀ ਮਹਿੰਗੀ ਪਈ, ਗੱਡੀ ਚਾਲਕ ਪੁਲਿਸ ਵਾਲੇ ਨੂੰ ਬੋਨਟ ’ਤੇ ਬਿਠਾ ਕੇ ਲੈ ਭੱਜਿਆ
ਅਜਨਾਲਾ ਦੇ ਲੋਕਾਂ ਨੇ ਉਨ੍ਹਾਂ ਦਾ ਦਿਲੋਂ ਸਾਥ ਦੇ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ। ਉੱਥੇ, ਮੈਨੂੰ ਵੱਖ-ਵੱਖ ਮਹੱਤਵਪੂਰਨ ਵਿਭਾਗਾਂ ਦੇ ਨਾਲ ਕੈਬਨਿਟ ਮੰਤਰੀ ਵਜੋਂ ਜ਼ਿੰਮੇਵਾਰੀਆਂ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਅਜਨਾਲਾ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਅਤੇ ਇੱਥੋਂ ਦੇ ਲੋਕਾਂ ਦੀ ਸੰਸਦ ਵਿੱਚ ਪ੍ਰਤੀਨਿਧਤਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਵੇਗੀ।
Share the post "ਭਗਵੰਤ ਮਾਨ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ’ਚ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੀਤਾ ਚੋਣ ਪ੍ਰਚਾਰ"