WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਫ਼ਿਰੋਜ਼ਪੁਰ

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ, ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ

ਫ਼ਿਰੋਜ਼ਪੁਰ, 7 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ। ਇੱਥੇ ਉਨ੍ਹਾਂ ਨੇ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਕਿ ਤੁਹਾਡਾ ਪਿਆਰ ਤੇ ਸਤਿਕਾਰ ਮੈਨੂੰ ਕਦੇ ਥੱਕਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਮੈਂ ਵੀ ਤੁਹਾਡੇ ਵਿੱਚੋਂ ਇੱਕ ਹਾਂ। ਮੈਂ ਪਿੰਡ ਵਿਚ ਰਿਹਾ ਹਾਂ ਅਤੇ ਅਜੇ ਵੀ ਪਿੰਡ ਨਾਲ ਜੁੜਿਆ ਹੋਇਆ ਹਾਂ। ਇਸ ਲਈ ਮੈਂ ਤੁਹਾਡੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਮਹਿਲਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਿੰਡ ਦੇ ਲੋਕਾਂ ਬਾਰੇ ਕੀ ਪਤਾ ਹੋਵੇਗਾ?ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਏ.ਸੀ. ਵਿੱਚ ਰਹਿਣ ਵਾਲੇ ਲੋਕ ਹਨ। ਉਹ ਤਾਪਮਾਨ ਪੁੱਛ ਕੇ ਬਾਹਰ ਆਉਂਦੇ ਹਨ। ਜਦੋਂ ਬਾਹਰ ਦਾ ਤਾਪਮਾਨ 30-32ੁ ਹੁੰਦਾ ਹੈ ਤਾਂ ਉਹ ਦੋ ਘੰਟੇ ਲਈ ਆਪਣੀ ਪੰਜਾਬ ਬਚਾਓ ਯਾਤਰਾ ਕੱਢਦੇ ਹਨ। ਮੈਂ ਅੱਜ ਤੱਕ ਉਨ੍ਹਾਂ ਨੂੰ ਸੰਸਦ ਵਿੱਚ ਨਹੀਂ ਦੇਖਿਆ।

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 152 ਸ਼ਿਕਾਇਤਾਂ : ਡਿਪਟੀ ਕਮਿਸ਼ਨਰ

ਅਜਿਹੇ ਲੋਕ ਆਮ ਲੋਕਾਂ ਦੇ ਦੁੱਖ ਦਰਦ ਨੂੰ ਕਿਵੇਂ ਸਮਝਣਗੇ?ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸੱਤਾ ’ਚ ਰਹਿੰਦਿਆਂ ਪੰਜਾਬ ਨੂੰ ਲੁੱਟਿਆ ਅਤੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ। ਬਾਦਲ ਪਰਿਵਾਰ ਨੂੰ ਆੜੇ ਹੱਥੀਂ ਲੈਂਦਿਆਂ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਸਾਰੇ ਲੋਕ ਹੀ ਚੋਣਾਂ ਹਾਰ ਚੁੱਕੇ ਹਨ। ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਬਚੀ ਹੈ। ਇਸ ਚੋਣ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਦੀ ਜ਼ਮਾਨਤ ਜ਼ਬਤ ਹੋਣ ਜਾ ਰਹੀ ਹੈ। ਸ: ਮਾਨ ਨੇ ਫ਼ਿਰੋਜ਼ਪੁਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਬੋਲਦਿਆਂ ਕਿਹਾ ਕਿ ਮੈਂ ਕਿਸਾਨਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਨਰਮੇ ਦੀ ਖੇਤੀ ਲਈ ਸਾਨੂੰ ਨਹਿਰੀ ਪਾਣੀ ਦੀ ਲੋੜ ਹੈ। ਉਸੇ ਸਮੇਂ ਮੈਂ ਅਧਿਕਾਰੀਆਂ ਨੂੰ ਆਦੇਸ਼ ਦੇ ਦਿੱਤੇ ਅਤੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ 10 ਅਪ੍ਰੈਲ ਤੱਕ ਨਹਿਰੀ ਪਾਣੀ ਮਿਲ ਜਾਵੇ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਸਾਰੇ ਕਿਸਾਨਾਂ ਨੂੰ ਦਿਨ ਵੇਲੇ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇ। ਮੈਂ ਬਹੁਤ ਖ਼ੁਸ਼ ਹਾਂ ਕਿ ਮੇਰਾ ਇਹ ਵਾਅਦਾ ਪੂਰਾ ਹੋਇਆ ਹੈ।

ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਹਮੇਸ਼ਾ ਕਹਿੰਦੇ ਸਨ ਕਿ ਖ਼ਜ਼ਾਨਾ ਖ਼ਾਲੀ ਹੈ। ਅਸੀਂ ਅੱਜ ਤੱਕ ਇਹ ਨਹੀਂ ਕਿਹਾ । ਸਾਡਾ ਖ਼ਜ਼ਾਨਾ ਵੀ ਵਧ ਰਿਹਾ ਹੈ ਅਤੇ ਅਸੀਂ ਪਿਛਲੇ ਦੋ ਸਾਲਾਂ ਵਿੱਚ 43000 ਸਰਕਾਰੀ ਨੌਕਰੀਆਂ ਵੀ ਦਿੱਤੀਆਂ ਹਨ। ਅਸੀਂ 829 ਆਮ ਆਦਮੀ ਕਲੀਨਿਕ ਬਣਾਏ ਜਿਨ੍ਹਾਂ ਵਿੱਚ ਦੋ ਕਰੋੜ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ। ਸਕੂਲ ਆੱਫ ਐਮਿਨੈਂਸ ਖੋਲੇ ਜਿਸ ਕਾਰਨ ਅੱਜ ਸਰਕਾਰੀ ਸਕੂਲਾਂ ਦਾ ਨਤੀਜਾ 98 ਫੀਸਦੀ ਰਿਹਾ ਹੈ। ਇਸ ਦੇ ਨਾਲ ਹੀ ਇਸ ਸਾਲ ਕਰੀਬ 2.5 ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਆਪਣੇ ਨਾਂ ਕਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਨ ਸਭਾ ਵਿੱਚ ਆਏ ਸਮੂਹ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਸਰਕਾਰੀ ਅਦਾਰਿਆਂ ਨੂੰ ਬਹੁਤ ਮਜ਼ਬੂਤ ਕੀਤਾ ਹੈ।

Related posts

ਬਠਿੰਡਾ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਫ਼ਾਜ਼ਿਲਕਾ ਮਹਿਲਾ ਥਾਣੇ ਦੀ ਮੁਖੀ ਕਾਬੂ

punjabusernewssite

ਗੁਰੂਹਰਸਹਾਏ ਇਲਾਕੇ ’ਚ ਨਸ਼ਾ ਤਸਕਰਾਂ ਤੇ ਪੁਲਿਸ ’ਚ ਮੁਠਭੇੜ, ਇੱਕ ਕਾਬੂ

punjabusernewssite

ਮੋਦੀ 5 ਨੂੰ ਪੰਜਾਬ ’ਚ ਕਰਨਗੇ ਚੋਣ ਮੁਹਿੰਮ ਸ਼ੁਰੂ

punjabusernewssite