ਹੁਸ਼ਿਆਰਪੁਰ, 17 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ‘ਆਪ’ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਚੱਬੇਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਾਨੂੰ ਪ੍ਰਚਾਰ ਵਿੱਚ ਕੁਝ ਕਹਿਣ ਦੀ ਲੋੜ ਹੀ ਨਹੀਂ ਪੈਂਦੀ। ਲੋਕ ਖ਼ੁਦ ਹੀ ਸਾਡੇ ਕੰਮਾਂ ਨੂੰ ਗਿਣਾਉਣ ਲੱਗ ਪੈਂਦੇ ਹਨ। ਸਾਡਾ ਜ਼ੀਰੋ ਬਿਜਲੀ ਦਾ ਬਿੱਲ ਲੋਕਾਂ ਵਿੱਚ ਬੋਲਦਾ ਹੈ। ਆਮ ਆਦਮੀ ਕਲੀਨਿਕ ਬੋਲਦਾ ਹੈ। ਨਹਿਰੀ ਪਾਣੀ ਬੋਲਦਾ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸਾਨੂੰ 13-0 ਨਾਲ ਜਿਤਾਓ, ਫਿਰ ਮੈਂ ਦੁੱਗਣੇ ਜੋਸ਼ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗਾ।ਭਾਜਪਾ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਭਾਜਪਾ ਬਾਬਾ ਸਾਹਿਬ ਦੇ ਸੰਵਿਧਾਨ ਅਤੇ ਦੇਸ਼ ਦੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ।
ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ
ਗੰਨਾ ਕਾਸ਼ਤਕਾਰਾਂ ਬਾਰੇ ਮਾਨ ਨੇ ਕਿਹਾ ਕਿ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗੰਨੇ ਦੀ ਕਾਸ਼ਤ ਬਹੁਤ ਜ਼ਿਆਦਾ ਕੀਤੀ ਜਾਂਦੀ ਹੈ। ਮੈਂ ਗੰਨਾ ਕਿਸਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਚਿੰਤਾ ਨਾ ਕਰਨ । ਅੱਜ ਪੰਜਾਬ ਵਿੱਚ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਦੇਸ਼ ਵਿੱਚ ਸਭ ਤੋਂ ਵੱਧ ਹੈ। ਮਾਨ ਨੇ ਕਿਹਾ ਕਿ ਕੇਂਦਰ ਨੇ 5500 ਕਰੋੜ ਰੁਪਏ (ਆਰ.ਡੀ.ਐਫ.) ਪੇਂਡੂ ਵਿਕਾਸ ਫ਼ੰਡ ਰੋਕ ਲਏ ਹਨ ਪਰ ਕੋਈ ਗੱਲ ਨਹੀਂ, ਅਸੀਂ ਪੰਜਾਬ ਨੂੰ ਮੁੜ ਪੈਰਾਂ ‘ਤੇ ਖੜ੍ਹਾ ਕਰਾਂਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਕੋਈ ਪੈਸਾ ਖਾਣ ਨਹੀਂ ਆਏ ਹਨ, ਪਰ ਮੈਂ ਉਨ੍ਹਾਂ ਲੋਕਾਂ ਨੂੰ ਨਹੀਂ ਬਖ਼ਸ਼ਾਂਗਾ, ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਹੈ, ਉਹ ਪੰਜਾਬ ਦਾ ਪੈਸਾ ਲੁੱਟ ਕੇ ਪਹਾੜਾਂ ਦੇ ਵੱਡੇ-ਵੱਡੇ ਹੋਟਲਾਂ ‘ਚ ਬੈਠੇ ਹਨ, ਉਨ੍ਹਾਂ ਤੋਂ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ |ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਵੀ ਲੰਘਦੇ ਹਨ, ਜਿੱਤ ਦੀ ਛਾਪ ਛੱਡ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਨੇ ਤੁਹਾਡੇ ਬਿਜਲੀ ਦੇ ਬਿੱਲ ਘਟਾ ਕੇ ਜ਼ੀਰੋ ਕਰ ਦਿੱਤੇ ਹਨ ਤਾਂ ਤੁਸੀਂ ਆਪਣੇ ਵਿਰੋਧੀਆਂ ਦੀਆਂ ਸੀਟਾਂ ਵੀ ਘਟਾ ਕੇ ਜ਼ੀਰੋ ਕਰ ਦਿਓ।
Share the post "ਹੁਸ਼ਿਆਰਪੁਰ ਤੋਂ ਆਪ ਉਮੀਦਵਾਰ ਡਾਕਟਰ ਚੱਬੇਵਾਲ ਦੇ ਹੱਕ ਚ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ"