ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

Date:

spot_img

👉ਪ੍ਰਤੀ ਮੁਲਾਜ਼ਮ 10,340 ਰੁਪਏ, 15 ਕਰੋੜ ਰੁਪਏ ਅਲਾਟ; ਵਿੱਤੀ ਬੋਝ ਘਟਾਉਣ ਲਈ ਵਾਪਸੀ ਆਸਾਨ ਕਿਸ਼ਤਾਂ ਵਿੱਚ ਤੈਅ: ਹਰਪਾਲ ਸਿੰਘ ਚੀਮਾ
👉ਮੁਲਾਜ਼ਮਾਂ ਨੂੰ 29 ਮਈ ਤੱਕ ਕਰਜ਼ੇ ਦੀ ਰਕਮ ਕਢਵਾਉਣ ਦਾ ਅਧਿਕਾਰ

Chandigarh News:  employees news; ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ।ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੋਗ ਗਰੁੱਪ-ਡੀ ਮੁਲਾਜ਼ਮਾਂ ਨੂੰ ਖਾਸ ਤੌਰ ‘ਤੇ ਕਣਕ ਦੀ ਖਰੀਦ ਲਈ ਘੱਟੋ-ਘੱਟ 10,340 ਰੁਪਏ ਦੀ ਵਿਆਜ ਮੁਕਤ ਕਰਜ਼ਾ ਰਾਸ਼ੀ ਪ੍ਰਦਾਨ ਕਰਨਾ ਉਚਿਤ ਹੈ। ਇਸ ਵਿੱਤੀ ਸਹਾਇਤਾ ਦੀ ਗਣਨਾ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਔਸਤਨ ਚਾਰ ਕੁਇੰਟਲ ਕਣਕ ਦੀ ਖਪਤ ਦੇ ਤੈਅ ਮਾਪਦੰਡ ‘ਤੇ ਆਧਾਰਿਤ ਹੈ।”

ਇਹ ਵੀ ਪੜ੍ਹੋ ਖ਼ਤਮ ਹੋਣ ਜਾ ਰਿਹਾ ਧਰਮ ਯੁੱਧ ਮੋਰਚਾ; ਹੇਠਾਂ ਉਤਰਨਗੇ ਭਾਈ ਗੁਰਜੀਤ ਸਿੰਘ !

ਲਾਗੂ ਕਰਨ ਦੀ ਸਮਾਂ ਸੀਮਾ ਅਤੇ ਬਜਟ ਸਹਾਇਤਾ ਬਾਰੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, “ਇਹ ਮੁਲਾਜ਼ਮ 29 ਮਈ, 2026 ਤੱਕ ਸਰਕਾਰੀ ਖਜ਼ਾਨੇ ਵਿੱਚੋਂ ਕਰਜ਼ੇ ਦੀ ਇਸ ਰਕਮ ਨੂੰ ਕਢਵਾਉਣ ਦੇ ਅਧਿਕਾਰਤ ਹੋਣਗੇ। ਇਸ ਭਲਾਈ ਉਪਰਾਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਵਿੱਤੀ ਸਾਲ 2026-27 ਲਈ 15 ਕਰੋੜ ਰੁਪਏ ਦੇ ਵਿਸ਼ੇਸ਼ ਬਜਟ ਦੀ ਵਿਵਸਥਾ ਕੀਤੀ ਗਈ ਹੈ।”ਕਰਜ਼ੇ ਦੀ ਵਾਪਸੀ ਵਿਧੀ ਬਾਰੇ ਵਿਸਥਾਰ ਨਾਲ ਦੱਸਦਿਆਂ, ਉਨ੍ਹਾਂ ਜ਼ੋਰ ਦਿੱਤਾ ਕਿ ਇਸ ਢਾਂਚੇ ਨੂੰ ਇਸ ਤਰ੍ਹਾਂ ਉਲੀਕਿਆ ਗਿਆ ਹੈ ਤਾਂ ਜੋ ਮੁਲਾਜ਼ਮਾਂ ‘ਤੇ ਵਿੱਤੀ ਬੋਝ ਨੂੰ ਘੱਟ ਕੀਤਾ ਜਾ ਸਕੇ।

ਇਹ ਵੀ ਪੜ੍ਹੋ Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਉਨ੍ਹਾਂ ਕਿਹਾ, “ਕਰਜ਼ੇ ਦੀ ਵਸੂਲੀ ਪ੍ਰਕਿਰਿਆ ਨੂੰ ਮੁਲਾਜ਼ਮਾਂ ‘ਤੇ ਵਿੱਤੀ ਬੋਝ ਘਟਾਉਣ ਲਈ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਕਟੌਤੀ ਅੱਠ ਮਹੀਨਾਵਾਰ ਕਿਸ਼ਤਾਂ ਰਾਹੀਂ ਕੀਤੀ ਜਾਵੇਗੀ। ਇਹ ਕਿਸ਼ਤਾਂ ਜੂਨ ਮਹੀਨੇ ਦੀ ਤਨਖਾਹ, ਜੋ ਜੁਲਾਈ ਵਿੱਚ ਅਦਾ ਕੀਤੀ ਜਾਂਦੀ ਹੈ, ਤੋਂ ਸ਼ੁਰੂ ਹੋਣਗੀਆਂ, ਜਿਸ ਨਾਲ ਇਹ ਯਕੀਨੀ ਬਣੇਗਾ ਕਿ ਚਾਲੂ ਵਿੱਤੀ ਸਾਲ ਦੇ ਮੁਕੰਮਲ ਹੋਣ ਤੋਂ ਪਹਿਲਾਂ ਕਰਜ਼ੇ ਦੀ ਪੂਰੀ ਵਸੂਲੀ ਹੋ ਜਾਵੇ।”ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਦੀ ਮੁੜ ਪੁਸ਼ਟੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਸ਼ਾਸਨ ਦੀ ਵਿਆਪਕ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਅੱਗੇ ਕਿਹਾ, “ਸਾਡੇ ਮੁਲਾਜ਼ਮਾਂ ਦੀ ਭਲਾਈ ਸਾਡੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸਹਾਇਤਾ ਅਤੇ ਵਿੱਤੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਾਲੇ ਉਪਰਾਲਿਆਂ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਯਤਨਸ਼ੀਲ ਰਹਾਂਗੇ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...