Bhagwant Mann Govt ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

Date:

spot_img

👉‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 3,548 ਪ੍ਰਮਾਣਿਤ ਜੇਤੂਆਂ ਨੂੰ 2.30 ਕਰੋੜ ਰੁਪਏ ਦੇ ਇਨਾਮ ਵੰਡੇ: ਹਰਪਾਲ ਸਿੰਘ ਚੀਮਾ
👉ਭਗਵੰਤ ਮਾਨ ਸਰਕਾਰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
Chandigarh News:ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੀ ਪ੍ਰਮੁੱਖ ਸਕੀਮ “ਬਿੱਲ ਲਿਆਓ ਇਨਾਮ ਪਾਓ” (ਮੇਰਾ ਬਿੱਲ ਸਕੀਮ) ਵਿੱਚ ਇੱਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, “ਇਸ ਸਕੀਮ ਤਹਿਤ ਹੁਣ ਤੱਕ 9.40 ਕਰੋੜ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਗਈ ਹੈ (ਜਿਸ ਵਿੱਚੋਂ 7.31 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ), 135 ਨਵੇਂ ਡੀਲਰ ਰਜਿਸਟਰ ਕੀਤੇ ਗਏ, ਅਤੇ ਵਿੱਤੀ ਵਰ੍ਹੇ 2025–26 ਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚ 3,548 ਪ੍ਰਮਾਣਿਤ ਲੱਕੀ ਡਰਾਅ ਜੇਤੂਆਂ ਨੂੰ 2.30 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਇਸ ਸਕੀਮ ਨੇ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਲੋਕਾਂ ਨੂੰ ਉਤਸ਼ਾਹਿਤ ਕਰਨ, ਦੋਵਾਂ ਪੱਖਾਂ ਤੋਂ ਸ਼ਾਨਦਾਰ ਨਤੀਜੇ ਦਿੱਤੇ ਹਨ।”ਇਸ ਪਹਿਲਕਦਮੀ ਦੀ ਕਾਮਯਾਬੀ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤੇ ਸੂਬੇ ਭਰ ਵਿੱਚ ਟੈਕਸ ਨਿਯਮਾਂ ਦੀ ਉਲੰਘਣਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਈ।

ਇਹ ਵੀ ਪੜ੍ਹੋ 👉Bhagwant Mann Govt ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਲਗਾਤਾਰ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਜ਼ਰੀਏ ਕਰ ਵਿਭਾਗ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਨੂੰ ਫੜਿਆ, ਜਿਸ ਦੇ ਸਿੱਟੇ ਵਜੋਂ 9.40 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ ਸਰਕਾਰੀ ਖ਼ਜ਼ਾਨੇ ਵਿੱਚ 7.31 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਇਸ ਦੇ ਨਾਲ ਹੀ 135 ਨਵੇਂ ਡੀਲਰਾਂ ਨੂੰ ਰਜਿਸਟਰ ਕਰਕੇ ਟੈਕਸ ਦੇ ਦਾਇਰੇ ਨੂੰ ਹੋਰ ਵਿਸ਼ਾਲ ਕੀਤਾ ਗਿਆ।”ਉਨ੍ਹਾਂ ਨੇ “ਮੇਰਾ ਬਿੱਲ ਸਕੀਮ” ਲੱਕੀ ਡਰਾਅ ਤਹਿਤ ਖਪਤਕਾਰਾਂ ਨੂੰ ਦਿੱਤੇ ਜਾਣ ਵਾਲੇ ਇਨਾਮਾਂ ਦੇ ਅੰਕੜੇ ਸਾਂਝੇ ਕਰਦਿਆਂ ਆਮ ਲੋਕਾਂ ਦੀ ਉਤਸ਼ਾਹੀ ਹਿੱਸੇਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਵਿੱਤੀ ਵਰ੍ਹੇ 2025–26 ਅਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚੋਂ ਤਸਦੀਕ ਉਪਰੰਤ ਕੁੱਲ 3,548 ਜੇਤੂ ਸਾਹਮਣੇ ਆਏ, ਜਿਨ੍ਹਾਂ ਨੂੰ ਕੁੱਲ 2,30,38,070 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਇਕੱਲੇ ਵਿੱਤੀ ਵਰ੍ਹੇ 2025–26 ਵਿੱਚ 3,080 ਪ੍ਰਮਾਣਿਤ ਜੇਤੂਆਂ ਨੂੰ 1,98,15,980 ਰੁਪਏ ਦਿੱਤੇ ਗਏ, ਜਦਕਿ ਵਿੱਤੀ ਵਰ੍ਹੇ 2026–27 ਦੌਰਾਨ ਜਾਰੀ ਡਰਾਵਾਂ ਤਹਿਤ ਖ਼ੁਸ਼ਕਿਸਮਤ ਭਾਗੀਦਾਰਾਂ ਨੂੰ ਵਾਧੂ 32,22,090 ਰੁਪਏ ਵੰਡੇ ਜਾ ਚੁੱਕੇ ਹਨ।”ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਪਾਰਦਰਸ਼ਤਾ ਲਿਆਉਣ ਅਤੇ ਟੈਕਸ ਪ੍ਰਣਾਲੀ ਵਿੱਚ ਖਪਤਕਾਰਾਂ ਦੀ ਸ਼ਮੂਲੀਅਤ ਵਧਾਉਣ ਲਈ ਇੱਕ ਕਾਰਗਰ ਸਾਧਨ ਸਾਬਤ ਹੋਈ ਹੈ।

ਇਹ ਵੀ ਪੜ੍ਹੋ 👉CM Bhagwant Mann ਵੱਲੋਂ ਕੌਮੀ ਇਨਸਾਫ਼ ਮੌਰਚੇ ਤੇ ਧਰਮ ਯੁੱਧ ਮੋਰਚੇ ਦੇ ਆਗੂਆਂ ਨਾਲ ਮੀਟਿੰਗਾਂ

ਉਨ੍ਹਾਂ ਕਿਹਾ, “ਟੈਕਸ ਚੋਰੀ ਰੋਕਣ, ਅਹਿਮ ਮਾਲੀਆ ਇਕੱਠਾ ਕਰਨ, ਸੁਚੇਤ ਨਾਗਰਿਕਾਂ ਨੂੰ ਇਨਾਮ ਦੇਣ ਅਤੇ ਟੈਕਸ ਦਾ ਘੇਰਾ ਵਧਾਉਣ ਵਿੱਚ ਮਿਲੀ ਠੋਸ ਸਫ਼ਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਇਸ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸਕੀਮ ਦੀ ਮਿਆਦ ਇੱਕ ਸਾਲ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਹੈ।”1 ਮਾਰਚ 2026 ਤੋਂ 31 ਅਗਸਤ 2026 ਤੱਕ ਦੇ ਛੇ ਮਹੀਨਿਆਂ ਦੌਰਾਨ ਇਸ ਸਕੀਮ ਤਹਿਤ ਹੋਈਆਂ ਕਾਰਵਾਈਆਂ ਦਾ ਜਾਇਜ਼ਾ ਲੈਂਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 33,06,280 ਰੁਪਏ ਦਾ ਜੁਰਮਾਨਾ ਸ਼ਾਮਲ ਹੈ। ਮੈਂ ਕਰ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਸਬੰਧਤ ਫੀਲਡ ਅਧਿਕਾਰੀਆਂ ਨੂੰ ਅਗਲੇ ਮਹੀਨੇ ਦੇ ਅੰਦਰ-ਅੰਦਰ ਬਕਾਇਆ 33.06 ਲੱਖ ਰੁਪਏ ਦੀ ਵਸੂਲੀ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਾਲ ਹੀ ਇਸ ਮਾਮਲੇ ਦੀ ਕਾਰਵਾਈ ਰਿਪੋਰਟ ਰਿਕਾਰਡ ਵਿੱਚ ਦਰਜ ਕਰਨ ਲਈ ਕਿਹਾ ਹੈ।”ਭਗਵੰਤ ਮਾਨ ਸਰਕਾਰ ਦੀ ਸਾਫ਼, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਖ਼ਰੀਦਦਾਰੀ ‘ਤੇ ਅਸਲ ਬਿੱਲ ਮੰਗਣ, ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਲੱਕੀ ਡਰਾਅ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਅਤੇ ਇੱਕ ਆਰਥਿਕ ਤੌਰ ‘ਤੇ ਮਜ਼ਬੂਤ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

कपाल मोचन मेला आस्था, सद्भाव और सांस्कृतिक एकता का प्रतीक – मुख्यमंत्री नायब सिंह सैनी

👉प्रदेशवासियों को मिली 187 करोड़ रुपये की परियोजनाओं को...

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...