ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ-ਗੁਰਮੀਤ ਸਿੰਘ ਖੁੱਡੀਆਂ

Date:

spot_img

👉ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਲਹਿਰਾਇਆ ਕੌਮੀ ਝੰਡਾ
Patiala News:ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਮੌਕੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ। ਇਸ ਮੌਕੇ ਸ. ਖੁੱਡੀਆਂ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ, ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਉਤਰਾਧਿਕਾਰੀਆਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਕੋਲ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ ਵਿਭਾਗ ਵੀ ਹਨ, ਨੇ ਦੇਸ਼ ਦੀ ਆਜ਼ਾਦੀ ਲਹਿਰਾਂ ਦੇ ਆਜ਼ਾਦੀ ਪਰਵਾਨਿਆਂ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਸੰਘਰਸ਼ਾਂ ‘ਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ, ਜਿਸ ਕਰਕੇ ਅਸੀਂ ਅੱਜ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।ਇਸ ਮੌਕੇ ਆਪਣਾ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਜੂਦਾ ਸਰਕਾਰ ਦੇ ਗਠਨ ਦੇ ਪਹਿਲੇ ਦਿਨ ਹੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਸਹੁੰ ਚੁੱਕੀ ਸੀ ਅਤੇ ਇਸ ਉਪਰ ਪੰਜਾਬ ਸਰਕਾਰ ਪੂਰਾ ਉਤਰਨ ਲਈ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਨੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਵਾਰਸਾਂ ਤੇ ਖ਼ਾਸ ਕਰਕੇ ਸ਼ਹੀਦ ਹੋਣ ਵਾਲੇ ਅਗਨੀਵੀਰਾਂ ਨੂੰ ਐਕਸਗ੍ਰੇਸੀਆ ਰਾਸ਼ੀ 1 ਕਰੋੜ ਰੁਪਏ ਦੇਣ ਦੇ ਕੀਤੇ ਫੈਸਲੇ ਦਾ ਵੀ ਜ਼ਿਕਰ ਕੀਤਾ।

ਇਹ ਵੀ ਪੜ੍ਹੋ  ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਆਪਣੀ ਮਿੱਟੀ ਤੇ ਧਰਤੀ ਹੇਠਲੇ ਪਾਣੀ ਦਾ ਨੁਕਸਾਨ ਕਰਵਾ ਕੇ ਵੀ ਦੇਸ਼ ਦੇ ਅਨਾਜ਼ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਵਿੱਚ ਕੀਤੀਆਂ ਸਕਰਾਤਮਕ ਪਹਿਲਕਦਮੀਆਂ ਸਦਕਾ ਆਏ ਬਦਲਾਅ ਦਾ ਜਿਕਰ ਕਰਦਿਆਂ ਦੱਸਿਆ ਕਿ ਬੀਤੇ ਸਾਉਣੀ ਸੀਜਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦੀ ਕਮੀ ਆਈ ਹੈ ਤੇ 1.58 ਲੱਖ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ 50 ਤੋ 80 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਜਦਕਿ ਇਸ ਸਾਲ ਧਰਤੀ ਹੇਠਲੇ ਜਲ ਦੀ ਸੰਭਾਂਲ ਲਈ ਝੋਨੇ ਦੀ ਸਿੱਧੀ ਬਿਜਾਈ ਹੇਠ 4 ਲੱਖ ਏਕੜ ਕਰਬਾ ਲਿਆਂਦਾ ਗਿਆ ਹੈ, ਜੋ ਕਿ ਪਿਛਲੇ ਸਾਲ 2.93 ਲੱਖ ਏਕੜ ਸੀ। ਇਸੇ ਤਰ੍ਹਾਂ ਹੀ 7200 ਕਰੋੜ ਰੁਪਏ ਖਰਚ ਕਰਕੇ ਨਹਿਰੀ ਸਿੰਚਾਈ ਵਿੱਚ ਵੱਡਾ ਸੁਧਾਰ ਕੀਤਾ ਅਤੇ ਧਰਤੀ ਹੇਠਲੇ ਪਾਣੀ ਥਾਂ ਨਹਿਰੀ ਪਾਣੀ ਦੀ ਸਿੰਚਾਈ ਲਈ ਵਰਤੋਂ ਵਿੱਚ ਵੀ ਇਤਿਹਾਸਕ ਤੇ ਮਿਸਾਲੀ ਇਜਾਫ਼ਾ ਹੋਇਆ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਸਾਡੀ ਅਗਲੀ ਪੀੜ੍ਹੀ ਨੂੰ ਆਪਣੀ ਗੁਰੂਆਂ ਤੇ ਭਗਤਾਂ ਦੀ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਜਨਮ ਦਿਹਾੜਾ ਵੱਡੇ ਪੱਧਰ ‘ਤੇ ਮਨਾ ਰਹੀ ਹੈ ਅਤੇ ਇਸ ਤੋਂ ਬਿਨ੍ਹਾਂ ਹਮਾਰੇ ਰਾਮ ਨਾਟਕ ਤੇ ਇੱਕ ਸ਼ਾਮ ਸ਼ਿਵ ਕੇ ਨਾਮ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ ਅਤੇ ਪਹਿਲਾਂ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਵੀ ਸ਼ਰਧਾ ਨਾਲ ਮਨਾਇਆ ਹੈ।ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਰੋਜ਼ਗਾਰ, ਸਿੱਖਿਆ ਦੇ ਖੇਤਰ ‘ਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਆਮ ਆਦਮੀ ਕਲੀਨਿਕ, ਸਨਅਤ ਤੇ ਵਪਾਰ, ਯੁੱਧ ਨਸ਼ਿਆਂ ਵਿਰੁੱਧ, ਗੈਂਗਸਟਰਵਾਦ ਵਿਰੁੱਧ ਜੰਗ, ਸੜਕਾਂ ਦੇ ਨਿਰਮਾਣ ਤੇ ਨਵੀਨੀਕਰਨ, ਲਿੰਕ ਸੜਕਾਂ ਦੀ ਅਪਗ੍ਰੇਡੇਸ਼ਨ, ਬਿਜਲੀ, ਟਰਾਂਸਪੋਰਟ, ਪੀਣ ਵਾਲਾ ਸਾਫ਼ ਪਾਣੀ, ਪ੍ਰਸ਼ਾਸਨਿਕ ਸੁਧਾਰ, ਪੇਂਡੂ ਵਿਕਾਸ, ਖੇਡਾਂ, ਰੰਗਲਾ ਪੰਜਾਬ ਵਿਕਾਸ ਸਕੀਮ ਤੇ ਹੋਰ ਯਤਨਾਂ ਦਾ ਜਿਕਰ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਅੱਗੇ ਵਧ ਰਹੀ ਹੈ।

ਇਹ ਵੀ ਪੜ੍ਹੋ  CM Bhagwant Singh Mann ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਇਸ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ ਫਤਹਿ ਸਿੰਘ ਬਰਾੜ ਦੀ ਅਗਵਾਈ ਹੇਠ ਸ਼ਾਨਦਾਰ ਪਰੇਡ ਵਿੱਚ ਸ਼ਾਮਲ 10 ਟੁੱਕੜੀਆਂ ਆਈਟੀਬੀਪੀ, ਪਟਿਆਲਾ ਪੁਲਿਸ, ਹੋਮ ਗਾਰਡਜ਼, ਐਨਸੀਸੀ, ਪਹਿਲੀ ਆਈ ਆਰ.ਬੀ ਦਾ ਪਾਈਪ ਬੈਂਡ, ਰੈਡ ਕਰਾਸ ਸੈਂਟ ਜੋਹਨ ਐਂਬੂਲੈਂਸ ਬ੍ਰਿਗੇਡ ਪੁਰਾਣੀ ਪੁਲਿਸ ਲਾਈਨ ਸਕੂਲ ਤੇ ਗਾਈਡ ਸੁਕੈਡ ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਕੀਤਾ ਅਤੇ ਕੈਬਨਿਟ ਮੰਤਰੀ ਨੂੰ ਸਲਾਮੀ ਦਿੱਤੀ। ਇਸ ਤੋਂ ਬਾਅਦ ਮੁੱਖ ਮਹਿਮਾਨ ਨੇ ਇੰਡੀਅਨ ਰੈਡ ਕਰਾਸ ਸੁਸਾਇਟੀ ਪਟਿਆਲਾ 7 ਲਾਭਪਾਤਰੀ ਤੇ ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ, 6 ਟ੍ਰਾਈਸਾਈਕਲ ਤੇ 1 ਵ੍ਹੀਲ ਚੇਅਰ ਦੀ ਵੰਡ ਵੀ ਕੀਤੀ।ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਜ਼ਾਦੀ ਦਿਵਸ ਮਨਾਉਣ ਦੀ ਖੁਸ਼ੀ ਵਿੱਚ ਸੋਮਵਾਰ 17 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ।ਇਸ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਜਦਕਿ ਮੀਰੀ ਪੀਰੀ ਰਣਜੀਤ ਅਖਾੜਾ ਬੁੱਢਾ ਦਲ ਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ।ਇਸ ਦੌਰਾਨ ਸਿੱਖਿਆ, ਪੁਲਿਸ, ਸਿਹਤ, ਜੰਗਲਾਤ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਖੇਡ ਵਿਭਾਗਾਂ ਸਮੇਤ ਨਗਰ ਨਿਗਮ ਦੀਆਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੇ 4 ਸ਼ਹੀਦ ਪਰਿਵਾਰਾਂ ਅਤੇ ਯੂ.ਪੀ.ਐਸ.ਸੀ ਦਾ ਇਮਤਿਹਾਨ ਪਾਸ ਕਰਕੇ ਆਈਏਐਸ ਬਣਨ ਵਾਲੇ ਸਿਮਰਨਦੀਪ ਕੌਰ, ਰਸਨੀਤ ਕੌਰ ਤੇ ਜਯੰਤ ਗਰਗ ਦਾ ਸਨਮਾਨ ਕੀਤਾ। ਉਨ੍ਹਾਂ ਨੇ ਪਰੇਡ ਕਮਾਂਡਰ ਡੀ.ਐਸ.ਪੀ, ਪਰੇਡ ਟੁੱਕੜੀਆਂ ਦੇ ਪਲਟੂਨ ਕਮਾਂਡਰਾਂ ਅਤੇ ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਕਾਰ ਕਰਨ ਵਾਲੀਆਂ ਸ਼ਖ਼ਸੀਅਤਾਂ ਸਮੇਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਟੀਮਾਂ ਤੇ ਇੰਚਾਰਜਾਂ ਦਾ ਸਨਮਾਨ ਵੀ ਕੀਤਾ।ਇਸ ਸਮਾਗਮ ਦੇ ਅਰੰਭ ਅਤੇ ਅਖੀਰ ਵਿੱਚ ਦੋ ਵਾਰ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਗਾ ਕੇ ਭਾਰਤ ਮਾਤਾ ਪ੍ਰਤੀ ਸਤਿਕਾਰ ਤੇ ਆਜ਼ਾਦੀ ਸੰਘਰਸ਼ ਦੇ ਲੱਖਾਂ ਭਾਰਤੀਆਂ ਦੇ ਸੰਘਰਸ਼ ਨੂੰ ਯਾਦ ਕੀਤਾ ਗਿਆ।

ਇਹ ਵੀ ਪੜ੍ਹੋ  80 ਵਾਂ ਅਜ਼ਾਦੀ ਦਿਹਾੜਾ : ਬਠਿੰਡਾ ਵਿਖੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲਹਿਰਾਇਆ ਕੌਮੀ ਤਿਰੰਗਾ

ਇਸ ਮੌਕੇ ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗਾਨ ਗਾਇਆ ਜਦਕਿ ਵਾਣੀ ਇੰਟੇਗ੍ਰੇਟਿਡ ਸਕੂਲ ਫਾਰ ਡੈਫ ਐਂਡ ਸਪੈਸ਼ਲ ਚਿਲਡਰਨ ਨੇ ਸਾਈਨ ਲੈਂਗੂਏਜ਼ ਨਾਲ ਰਾਸ਼ਟਰੀ ਗਾਨ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਚੇਅਰਮੈਨ ਇੰਪਰੂਵਮੈਂਟ ਟਰਸਟ ਹਰਪਾਲ ਸਿੰਘ ਵਿਰਕ, ਜਗਦੀਪ ਜੱਗਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਅਸ਼ੋਕ ਸਿਰਸਵਾਲ, ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸੰਜੀਵ ਗੁਪਤਾ ਤੇ ਗੁਰਪ੍ਰੀਤ ਸਿੰਘ ਧਮੋਲੀ, ਜ਼ਿਲ੍ਹਾ ਅਤੇ ਸੈਸ਼ਨਜ ਜੱਜ ਅਵਤਾਰ ਸਿੰਘ, ਪਦਮਸ੍ਰੀ ਜਗਜੀਤ ਸਿੰਘ ਦਰਦੀ ਤੇ ਰੰਗਰਕਮੀ ਸ੍ਰੀ ਪ੍ਰਾਣ ਸੱਭਰਵਾਲ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵੀਸੀ ਡਾ. ਜੈਸ਼ੰਕਰ ਸਿੰਘ, ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਵੀ.ਸੀ. ਡਾ. ਰਤਨ ਸਿੰਘ, ਡਿਵਜੀਨਲ ਕਮਿਸ਼ਨਰ ਵਿਨੈ ਬੁਬਲਾਨੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ ਵਰੁਣ ਸ਼ਰਮਾ, ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਅਨੁਪ੍ਰਿਤਾ ਜੌਹਲ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ, ਐਸ.ਪੀ. ਵੈਭਵ ਚੌਧਰੀ ਸਮੇਤ ਵੱਡੀ ਗਿਣਤੀ ਕੌਂਸਲਰ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਅਤੇ ਹੋਰ ਆਗੂ ਤੇ ਪਤਵੰਤਿਆਂ ਸਮੇਤ ਵੱਡੀ ਗਿਣਤੀ ਵਿਦਿਆਰਥੀ ਤੇ ਆਮ ਸ਼ਹਿਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ ਅਜ਼ਾਦੀ ਦਿਹਾੜੇ ਮੌਕੇ MLA ਤੇ PCA ਪ੍ਰਧਾਨ ਵਿਚਕਾਰ ਕੁੜੱਤਣ ਵਧੀ !

Bathinda News: Bathinda ਸ਼ਹਿਰੀ ਹਲਕੇ 'ਚ ਵਿਧਾਇਕ ਜਗਰੂਪ ਸਿੰਘ...