👉18 ਸਾਲਾਂ ਤੋਂ ਸੇਵਾ ਨਿਭਾ ਰਹੇ ਹਜ਼ਾਰਾਂ ਮਨਰੇਗਾ ਕਰਮਚਾਰੀਆਂ ਨੂੰ ਅਣਗੌਲਿਆਂ ਨਹੀਂ ਕਰ ਸਕਦੀ ਮੋਦੀ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ
👉ਮੋਦੀ ਸਰਕਾਰ ਸੂਬਿਆਂ ’ਤੇ ਵਾਧੂ ਵਿੱਤੀ ਬੋਝ ਪਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ: ਤਰੁਨਪ੍ਰੀਤ ਸਿੰਘ ਸੌਂਦ
👉ਭਗਵੰਤ ਮਾਨ ਸਰਕਾਰ ਆਪਣੇ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ: ਤਰੁਨਪ੍ਰੀਤ ਸਿੰਘ ਸੌਂਦ
Chandigarh News: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਲਈ ਨੌਕਰੀ ਦੀ ਸੁਰੱਖਿਆ ਬਾਬਤ ਗਰੰਟੀ ਦੇਣ ਵਾਲੀ ਦੇਸ਼ ਵਿਆਪੀ ਨੀਤੀ ਬਣਾਉਣ ਦੀ ਅਪੀਲ ਕੀਤੀ।ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।ਉਨ੍ਹਾਂ ਕੇਂਦਰ ਵੱਲੋਂ ਨਵੀਂ ਯੋਜਨਾ ਦਾ ਵਿੱਤੀ ਬੋਝ ਸੂਬਿਆਂ ’ਤੇ ਪਾਉਣ ਦੇ ਫੈਸਲੇ ਅਤੇ ਕਰਮਚਾਰੀਆਂ ਦੇ ਭਵਿੱਖ ਨੂੰ ਹਨੇਰੇ ਵੱਲ ਲਿਜਾਣ ’ਤੇ ਸਵਾਲ ਉਠਾਉਂਦਿਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।
ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਹੈ, ਉਨ੍ਹਾਂ ਨੂੰ 18 ਸਾਲਾਂ ਦੀ ਸੇਵਾ ਤੋਂ ਬਾਅਦ ਅਣਗੌਲਿਆਂ ਨਹੀਂ ਜਾ ਸਕਦਾ।ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ ਅਤੇ ਇਹ ਪੂਰੀ ਤਰ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਸਬੰਧਤ ਹੈ। ਹਾਲਾਂਕਿ, ਸਾਰੀਆਂ ਵਿਰੋਧੀ ਪਾਰਟੀਆਂ, ਭਾਵੇਂ ਉਹ ਕਾਂਗਰਸ ਹੋਵੇ, ਅਕਾਲੀ ਦਲ ਹੋਵੇ ਜਾਂ ਪੰਜਾਬ ਵਿੱਚ ਭਾਜਪਾ ਹੋਵੇ, ਇਸ ਮੁੱਦੇ ਤੋਂ ਧਿਆਨ ਭਟਕਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਤਾਂ ਜੋ ਸਾਰਾ ਦੋਸ਼ ਪੰਜਾਬ ਸਰਕਾਰ ’ਤੇ ਲਗਾਇਆ ਜਾ ਸਕੇ। ਇਹ ਬੇਹੱਦ ਜ਼ਰੂਰੀ ਹੈ ਕਿ ਸੱਚਾਈ ਅਤੇ ਤੱਥ ਲੋਕਾਂ ਦੇ ਸਾਹਮਣੇ ਰੱਖੇ ਜਾਣ।’’
ਇਹ ਵੀ ਪੜ੍ਹੋ 👉ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ, “ਮਨਰੇਗਾ ਸਕੀਮ ਭਾਰਤ ਵਿੱਚ ਸਾਲ 2005 ਦੇ ਆਸਪਾਸ ਇੱਕ ਐਕਟ ਅਧੀਨ ਸ਼ੁਰੂ ਕੀਤੀ ਗਈ ਸੀ ਜਿਸ ਰਾਹੀਂ ਕੇਂਦਰ ਸਰਕਾਰ ਨੇ ਹਰ ਘਰ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਸੀ। ਇਹ ਸਕੀਮ ਪੰਜਾਬ ਵਿੱਚ ਲਗਭਗ 18 ਸਾਲਾਂ ਤੋਂ ਲਾਗੂ ਹੈ ਅਤੇ ਇਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾ ਰਿਹਾ ਹੈ।”ਮੰਤਰੀ ਨੇ ਕਿਹਾ, “ਇਸ ਸਕੀਮ ਤਹਿਤ ਰੁਜ਼ਗਾਰ ਪ੍ਰਦਾਨ ਕਰਨ ਲਈ ਲਗਭਗ 2000 ਤੋਂ 2100 ਕਰਮਚਾਰੀ, ਜਿਨ੍ਹਾਂ ਵਿੱਚ ਤਕਨੀਕੀ ਸਹਾਇਕ (ਟੀਏ), ਗ੍ਰਾਮ ਰੁਜ਼ਗਾਰ ਸਹਾਇਕ (ਜੀਆਰਐਸ) ਅਤੇ ਕੰਪਿਊਟਰ ਆਪਰੇਟਰ ਸ਼ਾਮਲ ਹਨ, ਪਿਛਲੇ 18 ਸਾਲਾਂ ਤੋਂ ਕੇਂਦਰ ਸਰਕਾਰ ਦੀ ਇਸ ਯੋਜਨਾ ਅਧੀਨ ਕੰਮ ਕਰ ਰਹੇ ਹਨ।’’
ਇਹ ਵੀ ਪੜ੍ਹੋ 👉ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ
ਉਨ੍ਹਾਂ ਕਿਹਾ, ‘‘ਇਨ੍ਹਾਂ ਕਰਮਚਾਰੀਆਂ ਦੀ ਦੇਖਭਾਲ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਬਜਾਏ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਮੌਜੂਦਾ ਮਨਰੇਗਾ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਐਲਾਨ ਕੀਤਾ ਗਿਆ ਕਿ 1 ਜੁਲਾਈ ਤੋਂ ਇੱਕ ਨਵੀਂ ਸਕੀਮ ਲਾਗੂ ਹੋਵੇਗੀ।’’ਇਸ ਫੈਸਲੇ ’ਤੇ ਸਵਾਲ ਉਠਾਉਂਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਪਿਛਲੇ 18 ਸਾਲਾਂ ਵਿੱਚ ਕੀਤੀ ਗਈ ਮਿਹਨਤ ਨੂੰ ਇੱਕ ਝਟਕੇ ਵਿੱਚ ਕਿਵੇਂ ਬਰਬਾਦ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇੰਨੇ ਸਾਲਾਂ ਲਈ ਕੇਂਦਰ ਸਰਕਾਰ ਦੇ ਐਕਟ ਅਤੇ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਕੰਮ ਕੀਤਾ। ਇਸ ਯੋਜਨਾ ਵਿੱਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ।’’
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





