👉ਮਿਸ਼ਨ ਕਲੀਨ ਪੰਜਾਬ ਤਹਿਤ ਕਾਗਜ਼ਾਂ ‘ਤੇ ਨਹੀਂ, ਜ਼ਮੀਨੀ ਪੱਧਰ ‘ਤੇ ਹੋਵੇਗੀ ਕਾਰਵਾਈ, ਕੁਤਾਹੀ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ: ਹਰਜੋਤ ਬੈਂਸ
👉ਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ
Moga News:ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿੱਚ ਸਫਾਈ ਅਤੇ ਸਵੱਛਤਾ ਵਿੱਚ ਕਾਫੀ ਕੁਤਾਹੀਆਂ ਪਾਈਆਂ ਗਈਆਂ ਸਨ।ਅੱਜ ਮੋਗਾ ਸ਼ਹਿਰ ਵਿੱਚ ਨਿਰੀਖਣ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿੱਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਅਧੀਨ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ -ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ ।
ਇਹ ਵੀ ਪੜ੍ਹੋ Amritsar ਇਲਾਕੇ ‘ਚ ਸ਼ੂਟਰਾਂ ਤੇ ਪੁਲਿਸ ਵਿਚਕਾਰ ਮੁਕਾਬਲਾ, ਇੱਕ ਜਖ਼ਮੀ
ਸਾਥਨਕ ਸਰਕਾਰਾਂ ਮੰਤਰੀ ਨੇ ਕਿਹਾ, “ਸਫਾਈ ਵਿੱਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। ਅੱਜ ਮੋਗਾ ਵਿੱਚ ਮੇਰੇ ਨਿਰੀਖਣ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਿਹਤਰ ਤੇ ਸਾਫ ਸੁਥਰੇ ਵਾਤਾਵਰਨ ਦੇ ਹੱਕਦਾਰ ਹਨ ਅਤੇ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ । ਉਹਨਾਂ ਜ਼ੋਰ ਦਿੰਦਿਆਂ ਕਿਹਾ, “ਅਸੀਂ ਕੰਮ ਦੀ ਨਿਗਰਾਨੀ ਕਰ ਰਹੇ ਹਾਂ, ਪਾੜੇ ਪੂਰੇ ਜਾ ਰਹੇ ਹਨ ਅਤੇ ਯਤਨਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ । ਇਹ ਮਿਸ਼ਨ ਕਲੀਨ ਪੰਜਾਬ ਦਾ ਮੂਲ ਸਿਧਾਂਤ ਹੈ।”ਸ. ਹਰਜੋਤ ਸਿੰਘ ਬੈਂਸ ਇਸ ਮਹੀਨੇ ਸ਼ੁਰੂ ਕੀਤੀ ਗਈ ਤਕਨੀਕ-ਸੰਚਾਲਿਤ ਸੈਨੀਟੇਸ਼ਨ ਮੁਹਿੰਮ “ਮਿਸ਼ਨ ਕਲੀਨ ਪੰਜਾਬ” ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਇਸ ਪਹਿਲਕਦਮੀ ਤਹਿਤ ਨਗਰ ਨਿਗਮ ਕਮਿਸ਼ਨਰਾਂ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀਆਂ ਵੱਲੋਂ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਦੌਰੇ ਕਰਨਾ ਲਾਜ਼ਮੀ ਹੈ ਅਤੇ ਹਰੇਕ ਅਧਿਕਾਰੀ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਸਮਰਪਿਤ ਸੁਪਰਵਾਈਜ਼ਰੀ ਅਧਿਕਾਰੀ ਅਧੀਨ ਹਰੇਕ ਸ਼ਹਿਰ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਗਿਆ ਹੈ ।
ਇਹ ਵੀ ਪੜ੍ਹੋ Youth Congress Elections; Bathinda ਦੇ ਦੋ ਨੌਜਵਾਨ ਆਗੂ ਸੂਬਾਈ ਜਨਰਲ ਸਕੱਤਰ ਬਣੇ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਾਗਰਿਕ ਸਵੱਛਤਾ ਬਾਰੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ , ਸ. ਬੈਂਸ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਰਕਾਰੀ ਫਾਈਲਾਂ ਵਿੱਚ ਨਹੀਂ ਬਲਕਿ ਸਿੱਧੀ ਪ੍ਰਸ਼ਾਸਕੀ ਦਖਲ ਅਤੇ ਜ਼ਮੀਨੀ ਪੱਧਰ ਤੇ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨੂੰ ਸੂਬੇ ਦੇ ਸ਼ਹਿਰੀ ਵਿਕਾਸ ਵਿੱਚ ਮੁੱਖ ਹਿੱਸੇਦਾਰ ਦੱਸਿਆ। ਬੈਂਸ ਨੇ ਕਿਹਾ,”ਅਸੀਂ ਮੋਗਾ ਵਿੱਚ ਮਿਸਾਲ ਕਾਇਮ ਕਰ ਰਹੇ ਹਾਂ। ਸਫ਼ਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਉਦੋਂ ਤੱਕ ਅਚਨਚੇਤ ਚੈਕਿੰਗ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਦਾ ਹਰ ਸ਼ਹਿਰ ਸਫ਼ਾਈ ਦੇ ਸਿਖਰਲੇ ਮਿਆਰਾਂ ਤੱਕ ਨਹੀਂ ਪਹੁੰਚਦਾ।”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


