Bhagwant Mann Govt ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Date:

spot_img

👉ਪੰਜਾਬ ਸਰਕਾਰ ਮੁਲਾਜ਼ਮਾਂ ਦੇ ਨਾਲ ਡਟ ਕੇ ਖੜ੍ਹੀ, ਉਨ੍ਹਾਂ ਦੀ ਭਲਾਈ ਨੂੰ ਪਹਿਲ: ਹਰਪਾਲ ਸਿੰਘ ਚੀਮਾ
Chandigarh News:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਲੰਬਿਤ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਆਪਣੇ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਕੀਤੀਆਂ।ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ, ਅਧਿਆਪਕ ਇਨਸਾਫ਼ ਕਮੇਟੀ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਅਤੇ ਜੰਗਲਾਤ ਵਰਕਰਜ਼ ਯੂਨੀਅਨ ਸਮੇਤ ਕਈ ਯੂਨੀਅਨਾਂ ਦੇ ਵਫ਼ਦਾਂ ਨਾਲ ਸਿੱਧੀ ਗੱਲਬਾਤ ਕੀਤੀ।

ਇਹ ਵੀ ਪੜ੍ਹੋ  ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਮਸਲਿਆਂ ‘ਤੇ ਵਿਸਤ੍ਰਿਤ ਚਰਚਾ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਵਿਚਾਰਿਆ ਅਤੇ ਹੱਲ ਕੀਤਾ ਜਾਵੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਨੂੰ ਸੁਰੱਖਿਅਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇ।”ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮ ਨੁਮਾਇੰਦਿਆਂ ਨਾਲ ਸਰਗਰਮੀ ਨਾਲ ਤਾਲਮੇਲ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਵਿਧੀ ਰਾਹੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਿਆ ਅਤੇ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ  Punjab ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਇਨ੍ਹਾਂ ਮੀਟਿੰਗਾਂ ਦੌਰਾਨ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ ਤੋਂ ਡਾ. ਟੀਨਾ ਅਤੇ ਅਜੈ ਕੁਮਾਰ, ਅਧਿਆਪਕ ਇਨਸਾਫ਼ ਕਮੇਟੀ ਤੋਂ ਵਿਕਰਮ ਦੇਵ ਸਿੰਘ, ਦਿਗਵਿਜੇ ਪਾਲ ਸ਼ਰਮਾ, ਸੁਖਵਿੰਦਰ ਸਿੰਘ ਚਾਹਲ ਅਤੇ ਬਾਜ਼ ਸਿੰਘ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ ਤੋਂ ਸਾਹਿਬ ਸਿੰਘ, ਗੁਰਵਿਰਯਮ ਸਿੰਘ ਅਤੇ ਸੁਖਜੀਤ ਸਿੰਘ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਤੋਂ ਸੋਭਾ ਸਿੰਘ, ਅਤੇ ਜੰਗਲਾਤ ਵਰਕਰਜ਼ ਯੂਨੀਅਨ ਤੋਂ ਮੱਖਣ ਸਿੰਘ ਵਾਹਿਦਪੁਰੀ, ਅਮਰੀਕ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਰਵੀ ਕੁਮਾਰ ਅਤੇ ਸ਼ਿੰਦਰਪਾਲ ਸਿੰਘ ਨੇ ਆਪਣੀਆਂ ਯੂਨੀਅਨਾਂ ਦੇ ਮੁੱਦਿਆਂ ਨੂੰ ਪੇਸ਼ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ...

CM Nayab Singh Saini ने की शहरी स्वामित्व योजना की समीक्षा

👉शहरी स्वामित्व योजना के तहत दुकानों के मालिकाना हक...