Thursday, April 16, 2026
spot_img
spot_img

Bhagwant Mann Govt ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

Date:

spot_img

👉ਪੰਜਾਬ ਸਰਕਾਰ ਸੰਕਟ ਦੀ ਘੜੀ ਵਿੱਚ ਖਾੜੀ ਮੁਲਕਾਂ ਵਿੱਚ ਫਸੇ ਪੰਜਾਬੀ ਦੀ ਹਰ ਸੰਭਵ ਮਦਦ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਰ.ਕੇ. ਜੈਸਵਾਲ ਹੈਲਪਲਾਈਨ ਦੇ ਓਵਰਆਲ ਇੰਚਾਰਜ ਅਤੇ ਵਿਮਲ ਸੇਤੀਆ ਨੂੰ ਗ੍ਰਹਿ ਮਾਮਲਿਆਂ ਦਾ ਨੋਡਲ ਅਫਸਰ ਨਿਯੁਕਤ ਕੀਤਾ
Punjab News:ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24×7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ ‘ਤੇ ਨਜ਼ਰ ਰੱਖੇਗਾ। ਇਸੇ ਤਰ੍ਹਾਂ ਹੈਲਪਲਾਈਨ ‘ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਇਨ੍ਹਾਂ ਕਾਲਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  PPCB ਵੱਲੋਂ SGPC ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਜਿੱਥੇ ਵੀ ਕੋਈ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਉਠਾਉਣ ਦੀ ਲੋੜ ਹੋਵੇ, ਨੋਡਲ ਅਫ਼ਸਰ ਇਹ ਯਕੀਨੀ ਬਣਾਏਗਾ ਕਿ ਇਸ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...