👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ 10ਵੀਂ ਜਮਾਤ ਦੇ ਅੱਵਲ ਰਹੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਤਿੰਨਾਂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Chandigarh News: Bhagwant Mann Govt ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ। ਇਸ ਪ੍ਰੀਖਿਆ ਵਿੱਚ 2,54,744 ਵਿਦਿਆਰਥੀ ਪਾਸ ਹੋਏ, ਕੁੜੀਆਂ ਨੇ ਪਹਿਲੇ ਤਿੰਨ ਸਥਾਨਾਂ ਵਿੱਚੋਂ ਦੋ ਸਥਾਨ ਪ੍ਰਾਪਤ ਕੀਤੇ, ਜਦੋਂ ਕਿ ਸਰਕਾਰੀ ਸਕੂਲਾਂ ਦੇ 88 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ, ਜੋ ‘ਆਪ` ਸਰਕਾਰ ਦੇ ਆਧੁਨਿਕ ਕਲਾਸਰੂਮਾਂ, ਅਧਿਆਪਕ ਸਿਖਲਾਈ ਅਤੇ ਬਰਾਬਰ ਵਿੱਦਿਅਕ ਮੌਕਿਆਂ `ਤੇ ਧਿਆਨ ਕੇਂਦਰਿਤ ਕਰਨ ਦੁਆਰਾ ਲਿਆਂਦੇ ਗਏ ਵਿਆਪਕ ਬਦਲਾਅ ਨੂੰ ਦਰਸਾਉਂਦਾ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਤਿੰਨ ਵਿਦਿਆਰਥੀਆਂ ਨੂੰ ਪੰਜਾਬ ਦੀ ‘ਸਿੱਖਿਆ ਕ੍ਰਾਂਤੀ` ਦਾ ਸਬੂਤ ਦੱਸਦੇ ਹੋਏ ਕਿਹਾ ਕਿ ਪੰਜਾਬ ਦੇ ਬੱਚਿਆਂ ਵਿੱਚ ਅਥਾਹ ਪ੍ਰਤਿਭਾ ਹੈ ਅਤੇ ਹੁਣ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਲਈ ਲੋੜੀਂਦਾ ਪਲੇਟਫਾਰਮ ਅਤੇ ਬੁਨਿਆਦੀ ਢਾਂਚਾ ਮਿਲ ਰਿਹਾ ਹੈ।
ਇਹ ਵੀ ਪੜ੍ਹੋ 👉CM Bhagwant Mann ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਵਿਦਿਆਰਥੀਆਂ, ਹਰਲੀਨ ਸ਼ਰਮਾ, ਮਨੀਮਹੇਸ਼ ਸ਼ਰਮਾ ਅਤੇ ਰੀਆ ਰਾਣੀ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਕ੍ਰਮਵਾਰ 99.38 ਫੀਸਦੀ, 99.23 ਫੀਸਦੀ ਅਤੇ 99.23 ਫੀਸਦੀ ਪ੍ਰਾਪਤ ਕੀਤੇ ਹਨ। ਇਨ੍ਹਾਂ ਵਿਦਿਆਰਥੀਆਂ ਨੇ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਇਹ ਸਫ਼ਲਤਾ ਪ੍ਰਾਪਤ ਕੀਤੀ ਹੈ। ਇਹ ਸਾਡੇ ਸਾਰਿਆਂ ਲਈ ਮਾਣਮੱਤਾ ਅਤੇ ਯਾਦਗਾਰੀ ਮੌਕਾ ਹੈ ਅਤੇ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਇਸ ਪ੍ਰਾਪਤੀ ਲਈ ਪ੍ਰਸੰਸਾ ਦੇ ਹੱਕਦਾਰ ਹਨ।”ਮੁੱਖ ਮੰਤਰੀ ਨੇ ਕਿਹਾ, “ਇਹ ਵਿਦਿਆਰਥੀ ਆਪਣੇ ਸਾਥੀਆਂ ਅਤੇ ਨੌਜਵਾਨ ਪੀੜ੍ਹੀ ਲਈ ਰੋਲ ਮਾਡਲ ਬਣਨਗੇ। ਉਹ ਅਣਗਿਣਤ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਗੇ। ਇਨ੍ਹਾਂ ਬੱਚਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਉੱਡਣ ਲਈ ਖੰਭ ਦਿੱਤੇ ਜਾਣ ਤਾਂ ਉਹ ਹਰ ਖੇਤਰ ਵਿੱਚ ਉੱਚਾਈਆਂ `ਤੇ ਉੱਡ ਸਕਦੇ ਹਨ। ਸਾਡੀ ਸਰਕਾਰ ਸੂਬੇ ਦੇ ਹਰ ਵਿਦਿਆਰਥੀ ਨੂੰ ਮਿਆਰੀ ਸਕੂਲ ਸਿੱਖਿਆ ਲਈ ਸਭ ਤੋਂ ਵਧੀਆ ਮਾਹੌਲ ਮੁਹੱਈਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਇਹ ਵੀ ਪੜ੍ਹੋ 👉Chandigarh News: ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤਿੰਨੇ ਵਿਦਿਆਰਥੀ ਆਪਣੀ ਪਸੰਦ ਦੀ ਕਿਸੇ ਵੀ ਸਟ੍ਰੀਮ ਵਿੱਚ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖ਼ਲਾ ਲੈ ਸਕਣਗੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਪ੍ਰਸੰਸਾ ਵਜੋਂ 50,000 ਰੁਪਏ ਦੇ ਚੈੱਕ ਵੀ ਸੌਂਪੇ।ਸਿੱਖਿਆ ਖੇਤਰ ਵਿੱਚ ਪੰਜਾਬ ਦੀ ਸਫ਼ਲਤਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਮਿਆਰੀ ਸਿਖਲਾਈ ਮੁਹੱਈਆ ਕੀਤੀ ਹੈ। ਇਹ ਸੁਧਾਰ ਹੁਣ ਪ੍ਰਤੱਖ ਨਤੀਜੇ ਦੇ ਰਹੇ ਹਨ ਅਤੇ ਪੰਜਾਬ ਸਕੂਲ ਸਿੱਖਿਆ ਵਿੱਚ ਮੋਹਰੀ ਵਜੋਂ ਉੱਭਰ ਰਿਹਾ ਹੈ।”
ਇਹ ਵੀ ਪੜ੍ਹੋ 👉Punjab Police ਦੇ ਦਰਜ਼ਨਾਂ DSPs ਦੇ ਹੋਏ ਤਬਾਦਲੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਪ੍ਰਮੁੱਖ ਅਦਾਰਿਆਂ ਵਿੱਚੋਂ ਇਕ ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ, ਜੋ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ `ਤੇ ਲਗਾਤਾਰ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲਾ ਸਿਖਰਲਾ ਸਥਾਨ ਰੱਖਦਾ ਸੀ ਪਰ ਅੱਜ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਸਥਾਨ ਹਾਸਲ ਕਰ ਲਿਆ ਹੈ।”ਇਸ ਦੌਰਾਨ ਤਿੰਨੋਂ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਆਈ.ਆਈ.ਟੀ. ਅਤੇ ਜੇ.ਈ.ਈ. ਕੋਚਿੰਗ ਤੱਕ ਮੁਫ਼ਤ ਪਹੁੰਚ ਪ੍ਰਦਾਨ ਕਰਨਾ ਉਤਸ਼ਾਹਜਨਕ ਹੈ, ਜੋ ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਨਵੇਂ ਮੌਕੇ ਖੋਲ੍ਹ ਰਿਹਾ ਹੈ।ਇਸ ਮੌਕੇ ਸਿੱਖਿਆ ਸਕੱਤਰ ਸੋਨਾਲੀ ਗਿਰਿ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।
ਬੱਚਿਆਂ ਨਾਲ ਮਿਲਣੀ ਦੇ ਕੁੱਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਬੱਚਿਆਂ ਵਿੱਚ ਪ੍ਰਤਿਭਾ ਜਾਂ ਯੋਗਤਾ ਦੀ ਕੋਈ ਘਾਟ ਨਹੀਂ ਹੈ।”ਉਨ੍ਹਾਂ ਅੱਗੇ ਕਿਹਾ, “ਮੈਂ ਹਰਲੀਨ ਸ਼ਰਮਾ ਨੂੰ 99.38 ਫੀਸਦੀ ਅੰਕ ਨਾਲ ਪਹਿਲਾ ਸਥਾਨ ਪ੍ਰਾਪਤ ਕਰਨ ਅਤੇ ਮਣੀਮਹੇਸ਼ ਸ਼ਰਮਾ ਅਤੇ ਰੀਆ ਰਾਣੀ ਨੂੰ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਵਧਾਈ ਦਿੰਦਾ ਹਾਂ। ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੀ ਸਹੀ ਅਗਵਾਈ ਨੇ ਅੱਜ ਪੂਰੇ ਪੰਜਾਬ ਨੂੰ ਮਾਣ ਦਿਵਾਇਆ ਹੈ।”ਪੋਸਟ ਦੇ ਅੰਤ ਵਿੱਚ ਕਿਹਾ ਗਿਆ ਕਿ “ਸਾਡੀ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਹਰ ਬੱਚੇ ਨੂੰ, ਭਾਵੇਂ ਉਹ ਪਿੰਡਾਂ ਦਾ ਹੋਵੇ ਜਾਂ ਸ਼ਹਿਰਾਂ ਦਾ, ਵੱਡੀਆਂ ਮੱਲਾਂ ਮਾਰਨ ਲਈ ਬਰਾਬਰ ਮੌਕੇ ਮਿਲਣ। ਮੈਂ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਇਸੇ ਭਾਵਨਾ ਨਾਲ ਅੱਗੇ ਵਧਦੇ ਰਹਿਣ, ਦੇਸ਼ ਅਤੇ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਦੇ ਰਹਿਣ।”
👉ਪੰਜਾਬ ਦੀ ‘ਸਿੱਖਿਆ ਕ੍ਰਾਂਤੀ` ਨੇ ਰਿਕਾਰਡ ਨਤੀਜੇ ਦਿੱਤੇ, ਸਰਕਾਰੀ ਸਕੂਲ ਮੈਰਿਟ ਵਿੱਚ ਚਮਕੇ, ਕੁੜੀਆਂ ਨੇ ਮੁੰਡਿਆਂ ਨੂੰ ਪਛਾੜਿਆ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਰਚ 2026 ਦੇ ਦਸਵੀਂ ਜਮਾਤ ਦੇ ਨਤੀਜਿਆਂ ਨੇ ਇਕ ਵਾਰ ਫਿਰ ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕੀਤਾ ਹੈ, ਜਿਸ ਨਾਲ ਪੰਜਾਬ ‘ਆਪ` ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਿਆਪਕ ਸੁਧਾਰਾਂ ਰਾਹੀਂ ਸਕੂਲ ਸਿੱਖਿਆ ਵਿੱਚ ਦੇਸ਼ ਭਰ ਦੇ ਮੋਹਰੀ ਰਾਜਾਂ ਵਿੱਚੋਂ ਇਕ ਵਜੋਂ ਉੱਭਰਿਆ ਹੈ।ਨਤੀਜਿਆਂ ਅਨੁਸਾਰ ਕੁੱਲ 2,69,505 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2,54,744 ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਫੀਸਦ 94.52 ਰਹੀ। ਕੁੜੀਆਂ ਨੇ 95.96 ਪਾਸ ਫੀਸਦ ਨਾਲ ਮੁੰਡਿਆਂ ਨੂੰ ਪਛਾੜਿਆ, ਜਦੋਂ ਕਿ ਮੁੰਡਿਆਂ ਦੀ ਪਾਸ ਫੀਸਦ 93.23 ਹੈ। ਅੰਮ੍ਰਿਤਸਰ ਜ਼ਿਲ੍ਹੇ ਨੇ ਸਭ ਤੋਂ ਵੱਧ ਪਾਸ ਫੀਸਦ 98.41 ਹਾਸਲ ਕੀਤੀ, ਜਦੋਂ ਕਿ ਲੁਧਿਆਣਾ ਜ਼ਿਲ੍ਹੇ ਨੇ ਸਭ ਤੋਂ ਵੱਧ ਮੈਰਿਟ ਪੁਜੀਸ਼ਨਾਂ ਲਈਆਂ।
ਇਹ ਵੀ ਪੜ੍ਹੋ 👉Chandigarh News: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ
ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਧਦੇ ਪ੍ਰਭਾਵ ਨੂੰ ਦਰਸਾਉਂਦੇ ਹੋਏ 272 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚ 220 ਕੁੜੀਆਂ ਅਤੇ 52 ਮੁੰਡੇ ਸ਼ਾਮਲ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰੀ ਸਕੂਲਾਂ ਦੇ 88 ਵਿਦਿਆਰਥੀ ਮੈਰਿਟ ਸੂਚੀ ਵਿੱਚ ਸ਼ਾਮਲ ਹੋਏ, ਜੋ ਇਹ ਦਰਸਾਉਂਦੇ ਹਨ ਕਿ ਕਿਵੇਂ ਭਗਵੰਤ ਮਾਨ ਸਰਕਾਰ ਦਾ ਮਿਆਰੀ ਸਿੱਖਿਆ, ਸਮਾਰਟ ਕਲਾਸਰੂਮ, ਅਧਿਆਪਕ ਸਿਖਲਾਈ ਅਤੇ ਆਧੁਨਿਕ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਨਿਵੇਸ਼ ਇਤਿਹਾਸਕ ਨਤੀਜੇ ਦੇ ਰਿਹਾ ਹੈ।ਪੰਜਾਬ ਦੇ ਸਿੱਖਿਆ ਖੇਤਰ ਲਈ ਇਕ ਹੋਰ ਵੱਡੀ ਪ੍ਰਾਪਤੀ ਤਹਿਤ 3,718 ਸਕੂਲਾਂ ਨੇ 100 ਫੀਸਦੀ ਨਤੀਜਾ ਦਰਜ ਕੀਤਾ, ਜਿਸ ਵਿੱਚ 1,688 ਸਰਕਾਰੀ ਸਕੂਲ ਵੀ ਸ਼ਾਮਲ ਹਨ। ਇਨ੍ਹਾਂ ਨਤੀਜਿਆਂ ਨੂੰ ਭਗਵੰਤ ਮਾਨ ਸਰਕਾਰ ਦੇ ਸਿੱਖਿਆ-ਕੇਂਦ੍ਰਿਤ ਸ਼ਾਸਨ ਮਾਡਲ ਦੇ ਮਜ਼ਬੂਤ ਸਮਰਥਨ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਵਿੱਚ ਵਿਸ਼ਵ ਪੱਧਰੀ ਮੌਕੇ ਮਿਲਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




