spot_img
spot_img

Bhagwant Mann Govt ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

Date:

spot_img

👉33 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ ਲਾਭ; ਹੁਣ ਤੱਕ ਕੁੱਲ ਲਾਭਪਾਤਰੀਆਂ ਦੀ ਗਿਣਤੀ 68.5 ਲੱਖ ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਵਿੱਚ ਪਹਿਲੀ ਵਾਰ, ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈ ਰਹੀਆਂ ਔਰਤਾਂ ਨੂੰ ਵੀ ਵੱਖਰੇ ਤੌਰ ‘ਤੇ ਮਿਲ ਰਹੀ ਹੈ 1000 ਜਾਂ 1500 ਰੁਪਏ ਦੀ ਸਹਾਇਤਾ ਰਾਸ਼ੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਠਾਨਕੋਟ ਵਿਖੇ ’ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਵੰਡ ਸਮਾਰੋਹ ਨੂੰ ਕੀਤਾ ਸੰਬੋਧਨ
Pathankot News:ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। ਪਠਾਨਕੋਟ ਵਿਖੇ ਇਸ ਯੋਜਨਾ ਤਹਿਤ ਕਰਵਾਏ ਗਏ ਵਿੱਤੀ ਸਹਾਇਤਾ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਇਸ ਯੋਜਨਾ ਤਹਿਤ 3000 ਰੁਪਏ ਅਤੇ 4,500 ਰੁਪਏ ਦੇ ਰੂਪ ਵਿੱਚ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਮਿਲ ਰਹੀਆਂ ਹਨ, ਜਦੋਂ ਕਿ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਸੂਬੇ ਵਿੱਚ ਪਹਿਲੀ ਵਾਰ ਵੱਖਰੇ ਤੌਰ ‘ਤੇ 1000 ਜਾਂ 1500 ਰੁਪਏ ਦੀ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ 5 ਲੱਖ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ 73.5 ਲੱਖ ਹੋ ਗਈ ਹੈ ਅਤੇ ਸੂਬੇ ਭਰ ਵਿੱਚ ਯੋਗ ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ ਹੈ।ਇਕੱਠ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ’ਐਕਸ’ ਹੈਂਡਲ ’ਤੇ ਲਿਖਿਆ: ‘‘ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਲਈ ਅਸੀਂ ਅੱਜ ਇੱਕ ਹੋਰ ਅਹਿਮ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ 33 ਲੱਖ ਔਰਤਾਂ ਨੂੰ ਮਾਣਭੱਤਾ ਤਬਦੀਲ ਕਰਨ ਤੋਂ ਬਾਅਦ ਅਸੀਂ ਅੱਜ ਹੋਰ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਪਾ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਭੈਣਾਂ ਨੇ ਬਾਅਦ ਵਿੱਚ ਫਾਰਮ ਜਮ੍ਹਾਂ ਕਰਵਾਏ ਹਨ, ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਮਿਲਣਗੀਆਂ।’’ਮੁੱਖ ਮੰਤਰੀ ਨੇ ਪੋਸਟ ਦੇ ਅੰਤ ਵਿੱਚ ਲਿਖਿਆ, ‘‘ਇਹ ਤੁਹਾਡਾ ਜਾਇਜ਼ ਹੱਕ ਹੈ। ਹੁਣ ਤੋਂ ਤੁਹਾਨੂੰ ਆਪਣੀਆਂ ਜਾਂ ਆਪਣੇ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਿਸੇ ਹੋਰ ’ਤੇ ਨਿਰਭਰ ਨਹੀਂ ਹੋਣਾ ਪਵੇਗਾ। ਆਮ ਆਦਮੀ ਪਾਰਟੀ ਜੋ ਵਾਅਦਾ ਕਰਦੀ ਹੈ, ਉਸ ਨੂੰ ਪੂਰਾ ਕਰਦੀ ਹੈ ਅਤੇ ਆਪਣੀਆਂ ਗਾਰੰਟੀਆਂ ਨੂੰ ਹਕੀਕਤ ਵਿੱਚ ਬਦਲਦੀ ਹੈ।

ਇਹ ਵੀ ਪੜ੍ਹੋ  ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਇਨਕਲਾਬ ਜ਼ਿੰਦਾਬਾਦ।’’ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ, ‘‘ਹੁਣ ਮੈਂ ਸੂਬੇ ਦੀਆਂ ਮਾਵਾਂ-ਭੈਣਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਇਹ ਤੁਹਾਡਾ ਪੈਸਾ ਹੈ ਅਤੇ ਇਸ ਨੂੰ ਖਰਚਣ ਜਾਂ ਵਰਤਣ ਤੋਂ ਪਹਿਲਾਂ ਤੁਹਾਨੂੰ ਕਿਸੇ ਤੋਂ ਪੁੱਛਣ ਦੀ ਲੋੜ ਨਹੀਂ ਹੈ। ਪਿਛਲੇ ਜੁਲਾਈ ਮਹੀਨੇ ਵਿੱਚ ਮੈਂ 33 ਲੱਖ ਮਾਵਾਂ-ਭੈਣਾਂ ਨੂੰ ਇਹ ਤੋਹਫ਼ਾ ਦਿੱਤਾ ਸੀ ਅਤੇ ਅੱਜ 35.5 ਲੱਖ ਹੋਰ ਮਾਵਾਂ-ਭੈਣਾਂ ਨੂੰ ਇਹ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸੱਤ ਦਿਨਾਂ ਵਿੱਚ ਹੀ ਪੰਜ ਲੱਖ ਹੋਰ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ।’’ ਮੁੱਖ ਮੰਤਰੀ ਨੇ ਸਮਾਰੋਹ ਤੋਂ ਪਹਿਲਾਂ ਦੇ ਪਲਾਂ ਨੂੰ ਯਾਦ ਕਰਦਿਆਂ ਕਿਹਾ, ‘‘ਇੱਥੇ ਆਉਂਦੇ ਸਮੇਂ ਇੱਕ ਭੈਣ ਨੇ ਮੈਨੂੰ ਰੱਖੜੀ ਬੰਨ੍ਹੀ ਅਤੇ ਕਿਹਾ ਕਿ ਮੇਰਾ ਵੀਰ ਅੱਜ ਮੈਨੂੰ ਸ਼ਗਨ ਦੇਵੇਗਾ। ਸਾਡੀ ਪਾਰਟੀ ਦੇ ਸਾਰੇ ਆਗੂ ਆਮ ਲੋਕ ਸਨ, ਪਰ ਸੂਬੇ ਦੇ ਲੋਕਾਂ ਨੇ ਮੈਨੂੰ ਮੁੱਖ ਮੰਤਰੀ ਬਣਾਇਆ। ਉਨ੍ਹਾਂ ਕਿਹਾ ਕਿ ਇੱਥੇ ਮੈਂ ਤੁਹਾਡੇ ਨਾਲ ਗੱਲਬਾਤ ਕਰ ਰਿਹਾ ਹਾਂ ਅਤੇ ਉਥੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਵੀ ਹੋ ਚੁੱਕੇ ਹੋਣਗੇ।’’ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੈਸੇ ਟਰਾਂਸਫਰ ਕਰਨ ਸਬੰਧੀ ਨੋਟੀਫੀਕੇਸ਼ਨ ਲਾਭਪਾਤਰੀਆਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ ਪ੍ਰਾਪਤ ਹੋ ਰਹੇ ਸਨ। ਉਨ੍ਹਾਂ ਕਿਹਾ, ‘‘ਮੈਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੈਸੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਣ। ਮੈਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਹਨ। ਮੈਂ ਸਿਰਫ਼ ਉਹੀ ਕਹਿੰਦਾ ਹਾਂ, ਜੋ ਕੀਤਾ ਜਾ ਸਕਦਾ ਹੈ, ਹੋਰ ਕੁਝ ਨਹੀਂ।’’ਮੁੱਖ ਮੰਤਰੀ ਨੇ ਕਿਹਾ ਕਿ ਲਾਭਪਾਤਰੀ ਆਪਣੀ ਜ਼ਰੂਰਤ ਅਨੁਸਾਰ ਵਿੱਤੀ ਸਹਾਇਤਾ ਦੀ ਵਰਤੋਂ ਕਰਨ ਲਈ ਆਜ਼ਾਦ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,‘‘ਤੁਸੀਂ ਇਸ ਪੈਸੇ ਦੀ ਵਰਤੋਂ ਕਿਸੇ ਵੀ ਲੋੜ ਲਈ ਕਰ ਸਕਦੇ ਹੋ, ਭਾਵੇਂ ਤੁਹਾਡੇ ਪੋਤੇ-ਪੋਤੀਆਂ ਲਈ ਖਿਡੌਣੇ ਖਰੀਦਣ ਲਈ, ਸ਼ਗਨ ਦੇਣ ਲਈ ਜਾਂ ਫਿਰ ਫੀਸ ਅਦਾ ਕਰਨ ਲਈ ਹੋਵੇ। ਤੁਸੀਂ ਇਸ ਪੈਸੇ ਨੂੰ ਕਿਸੇ ਵੀ ਤਰੀਕੇ ਨਾਲ ਖਰਚ ਕਰ ਸਕਦੇ ਹੋ। ਅੱਜ 35.5 ਲੱਖ ਹੋਰ ਮਾਵਾਂ ਨੂੰ ਉਹੀ ਰਕਮ ਮਿਲ ਰਹੀ ਹੈ, ਜੋ ਪਹਿਲੀ ਜੁਲਾਈ ਨੂੰ ਪ੍ਰਾਪਤ ਹੋਈ ਸੀ।’’ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ 73 ਲੱਖ ਤੋਂ ਵੱਧ ਮਾਵਾਂ ਅਤੇ ਭੈਣਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲੇਗਾ। ਉਨ੍ਹਾਂ ਕਿਹਾ,‘‘ਇਹ ਮੇਰੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਸਨਮਾਨ ਕਰਨ ਦਾ ਮਹਿਜ਼ ਇੱਕ ਤਰੀਕਾ ਹੈ, ਹੋਰ ਕੁਝ ਨਹੀਂ। ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਵਜੋਂ 3000 ਰੁਪਏ ਇਕੱਠੇ ਪ੍ਰਾਪਤ ਹੋਏ ਹਨ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਮਾਵਾਂ ਅਤੇ ਭੈਣਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਵਜੋਂ 4500 ਰੁਪਏ ਇਕੱਠੇ ਪ੍ਰਾਪਤ ਹੋਏ ਹਨ।’’

ਇਹ ਵੀ ਪੜ੍ਹੋ  Bhagwant Mann govt ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਮੁੱਖ ਮੰਤਰੀ ਨੇ ਕਿਹਾ ਕਿ ਹਰ ਯੋਗ ਲਾਭਪਾਤਰੀ ਔਰਤ ਨੂੰ ਇਸ ਯੋਜਨਾ ਤਹਿਤ ਲਾਭ ਮਿਲੇਗਾ ਭਾਵੇਂ ਉਸਨੇ ਆਪਣੀ ਰਜਿਸਟ੍ਰੇਸ਼ਨ ਕਦੋਂ ਵੀ ਪੂਰੀ ਕੀਤੀ ਹੋਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,‘‘ਜੋ ਵੀ ਹੁਣ ਵੀ ਫਾਰਮ ਭਰਦਾ ਹੈ, ਉਸਨੂੰ 1 ਜੁਲਾਈ, 2026 ਤੋਂ ਪੈਸੇ ਮਿਲ ਜਾਣਗੇ, ਇਸ ਲਈ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਤੁਹਾਡੇ ਹਿੱਤਾਂ ਦੀ ਰਾਖੀ ਲਈ ਤੁਹਾਡਾ ਭਰਾ ਡਟ ਕੇ ਖੜ੍ਹਾ ਹੈ। ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਪੰਜਾਬ ਵਿੱਚ ਲਗਪਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲਣ ਦੀ ਉਮੀਦ ਹੈ ਅਤੇ ਸਾਡੀ ਸਰਕਾਰ ਨੇ ਬਜਟ ਵਿੱਚ 9300 ਕਰੋੜ ਅਲਾਟ ਕੀਤੇ ਹਨ।’’ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਔਰਤਾਂ ਲਈ ਬਣਦਾ ਮਾਣ-ਸਨਮਾਨ ਅਤੇ ਸਵੈ-ਮਾਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਭਾਵੇਂ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ ਅਤੇ ਸਵੈ-ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਜੀਵਨ ਦਾ ਮੁੱਢ ਹਨ ਅਤੇ ਮਾਵਾਂ ਅਤੇ ਭੈਣਾਂ ਦਾ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਜਿੱਤਣ ਵਿੱਚ ਮਦਦ ਕਰ ਸਕਦੀਆਂ ਹਨ। ਘਰੇਲੂ ਭਲਾਈ ਨੂੰ ਬਿਹਤਰ ਬਣਾਉਣ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਅਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।”ਸੀਨੀਅਰ ‘ਆਪ’ ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਮੁੱਖ ਮੰਤਰੀ ਪਹਿਲਾਂ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰ ਚੁੱਕੇ ਹਨ ਅਤੇ ਇਹ ਕੋਈ ਅਪਵਾਦ ਨਹੀਂ ਹੈ। ਭਗਵੰਤ ਸਿੰਘ ਮਾਨ ਸਭ ਤੋਂ ਵੱਧ ਮਕਬੂਲ ਮੁੱਖ ਮੰਤਰੀ ਹਨ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੇ ਹਨ।”ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ ਅਤੇ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਔਰਤਾਂ ਲਈ ਮਾਣ-ਸਨਮਾਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਇਸ ਉਪਰਾਲੇ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

👉ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ:
ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਭਰ ਦੀਆਂ ਔਰਤਾਂ ਨੂੰ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ ਰਾਹੀਂ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਇਸ ਯੋਜਨਾ ਤਹਿਤ ਪੰਜਾਬ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਪ੍ਰਾਪਤ ਹੁੰਦੇ ਹਨ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਪ੍ਰਾਪਤ ਹੁੰਦੇ ਹਨ। ਮੌਜੂਦਾ ਵੰਡ ਵਿੱਚ ਹਰੇਕ ਲਾਭਪਾਤਰੀ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਵਜੋਂ 3000 ਰੁਪਏ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 4500 ਰੁਪਏ ਪ੍ਰਾਪਤ ਹੋ ਰਹੇ ਹਨ।ਸਹਾਇਤਾ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਪੈਸੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾਂਦੇ ਹਨ ਤਾਂ ਜੋ ਵਿਚੋਲਿਆਂ ਤੋਂ ਬਿਨਾਂ ਪਾਰਦਰਸ਼ੀ ਅਦਾਇਗੀ ਯਕੀਨੀ ਬਣਾਈ ਜਾ ਸਕੇ। ਵਿਧਵਾ, ਦਿਵਿਆਂਗ ਜਾਂ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਵੱਖਰੇ ਤੌਰ ’ਤੇ ਇਹ ਪੈਸੇ ਮਿਲ ਰਹੇ ਹਨ ਕਿਉਂਕਿ ਇਹ ਯੋਜਨਾ ਸਮਾਜਿਕ ਸੁਰੱਖਿਆ ਦੀ ਇੱਕ ਵਾਧੂ ਇਮਦਾਦ ਵਜੋਂ ਕੰਮ ਕਰਦੀ ਹੈ। ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਰਜਿਸਟ੍ਰੇਸ਼ਨਾਂ ਖੁੱਲ੍ਹੀਆਂ ਹਨ ਅਤੇ ਨਵੇਂ ਪ੍ਰਮਾਣਿਤ ਬਿਨੈਕਾਰਾਂ ਨੂੰ ਅਗਲੇ ਗੇੜ ਵਿੱਚ ਸ਼ਾਮਲ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

नशे के खिलाफ हर युवा बने बदलाव का वाहक, दस लोगों को नशामुक्ति अभियान से जोड़े – राज्यपाल प्रो. असीम कुमार घोष

👉राज्यपाल ने पटियाला स्थित राजीव गांधी राष्ट्रीय विधि विश्वविद्यालय...