Bhagwant Mann Govt ਨੇ ਖੋਲਿਆ ਨੌਕਰੀਆਂ ਦਾ ਪਿਟਾਰਾ; BBMB ‘ਚ 2,452 ਅਸਾਮੀਆਂ ਦੇ ਵੱਖਰੇ ਕਾਡਰ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ

Date:

spot_img

👉ਬੀ.ਬੀ.ਐੱਮ.ਬੀ. ਵਿੱਚ ਪੰਜਾਬ ਦੇ 40 ਫ਼ੀਸਦੀ ਵਿੱਤੀ ਯੋਗਦਾਨ ਦੇ ਅਨੁਪਾਤ ਮੁਤਾਬਕ ਮੁਲਾਜ਼ਮਾਂ ਦੀ ਢੁਕਵੀਂ ਨੁਮਾਇੰਦਗੀ ਜ਼ਰੂਰੀ
Chandigarh News: Bhagwant Mann Govt ਨੇ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦਾ ਪਿਟਾਰਾ ਖੋਲਦਿਆਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਕੋਟੇ ਨੂੰ ਭਰਨ ਲਈ ਮੰਨਜੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਸੁਰੱਖਿਅਤ ਰੱਖਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਲਏ ਗਏ ਅਹਿਮ ਫ਼ੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਬੀ.ਬੀ.ਐਮ.ਬੀ. ਵਿੱਚ ਤਾਇਨਾਤ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੇ ਨਵੇਂ ਬਣਾਏ ਗਏ ਵੱਖਰੇ ਕਾਡਰ ਲਈ ਵਿਭਾਗੀ ਸੇਵਾ ਨਿਯਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ 👉Bhagwant Mann Govt ਦਾ ਵੱਡਾ ਫ਼ੈਸਲਾ; ਪੰਜਾਬ ਕੈਬਨਿਟ ਨੇ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ, ਜ਼ਿਲ੍ਹਾ ਪੱਧਰੀ ਕਾਡਰ ਮੁੜ ਬਹਾਲ

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ, “ਪੰਜਾਬ ਪੁਨਰਗਠਨ ਐਕਟ-1966 ਦੇ ਉਪਬੰਧਾਂ ਤਹਿਤ ਪੰਜਾਬ ਵਿੱਚ ਭਾਖੜਾ ਅਤੇ ਬਿਆਸ ਡੈਮਾਂ ਨਾਲ ਸਬੰਧਤ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨੂੰ ਕਾਨੂੰਨੀ ਇਕਾਈ ਵਜੋਂ ਗਠਿਤ ਕੀਤਾ ਗਿਆ ਸੀ। ਭਾਈਵਾਲ ਸੂਬੇ—ਜਿਨ੍ਹਾਂ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਸ਼ਾਮਲ ਹਨ—ਬੋਰਡ ਵਿੱਚ ਵੱਖ-ਵੱਖ ਅਸਾਮੀਆਂ ’ਤੇ ਡੈਪੂਟੇਸ਼ਨ ਜ਼ਰੀਏ ਆਪਣੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਭੇਜਦੇ ਹਨ।”ਹਾਲਾਂਕਿ, ਵੱਖ-ਵੱਖ ਅਸਾਮੀਆਂ ਲਈ ਨਿਰਧਾਰਿਤ ਕੋਟਾ ਹੋਣ ਦੇ ਬਾਵਜੂਦ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਹਿੱਸੇ ਦੀਆਂ ਅਸਾਮੀਆਂ ਅਕਸਰ ਖ਼ਾਲੀ ਰਹਿੰਦੀਆਂ ਹਨ, ਜਿਸ ਕਾਰਨ ਇਨ੍ਹਾਂ ਖ਼ਾਲੀ ਅਸਾਮੀਆਂ’ਤੇ ਦੂਜੇ ਸੂਬਿਆਂ ਦੇ ਮੁਲਾਜ਼ਮ ਤਾਇਨਾਤ ਹੋ ਜਾਂਦੇ ਹਨ।ਪੰਜਾਬ ਆਪਣੇ ਤੈਅ ਹਿੱਸੇ ਦੇ ਮੁਕਾਬਲੇ ਤਾਇਨਾਤ ਮੁਲਾਜ਼ਮਾਂ ਦੀ ਗਿਣਤੀ ਦੀ ਪ੍ਰਵਾਹ ਕੀਤੇ ਬਗ਼ੈਰ ਬੋਰਡ ਦੇ ਖ਼ਰਚਿਆਂ ਦਾ 40 ਫ਼ੀਸਦੀ ਵਿੱਤੀ ਯੋਗਦਾਨ ਦਿੰਦਾ ਹੈ।

ਇਹ ਵੀ ਪੜ੍ਹੋ 👉Bhagwant Mann Govt ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ NDPS ਅਦਾਲਤਾਂ ਹੋਣਗੀਆਂ ਸਥਾਪਤ

ਇਸ ਸਥਿਤੀ ਦੇ ਮੱਦੇਨਜ਼ਰ ਬੋਰਡ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੀ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਉਣ ਲਈ ਇੱਕ ਵੱਖਰਾ ਕਾਡਰ ਸਥਾਪਤ ਕਰਨ ਦੀ ਲੋੜ ਮਹਿਸੂਸ ਹੋਈ।ਜ਼ਿਕਰਯੋਗ ਹੈ ਕਿ 15 ਨਵੰਬਰ 2025 ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਬੀ.ਬੀ.ਐਮ.ਬੀ. ਲਈ 2,452 ਅਸਾਮੀਆਂ ਵਾਲਾ ਵਿਸ਼ੇਸ਼ ਕਾਡਰ ਤਿਆਰ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ।ਇਨ੍ਹਾਂ ਅਸਾਮੀਆਂ ’ਤੇ ਨਿਯੁਕਤੀਆਂ ਲਈ ਭਰਤੀ ਨਿਯਮ ਅਤੇ ਹੋਰ ਸੇਵਾ ਸ਼ਰਤਾਂ ਪਹਿਲਾਂ ਹੀ ਤਿਆਰ ਕਰ ਲਈਆਂ ਗਈਆਂ ਹਨ। ਕੈਬਨਿਟ ਵੱਲੋਂ ਵਿਭਾਗੀ ਸੇਵਾ ਨਿਯਮਾਂ ਨੂੰ ਦਿੱਤੀ ਤਾਜ਼ਾ ਮਨਜ਼ੂਰੀ ਨਾਲ ਹੁਣ ਇਨ੍ਹਾਂ ਅਸਾਮੀਆਂ ’ਤੇ ਸਿੱਧੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇਗੀ।ਇਹ ਫ਼ੈਸਲਾ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਖੋਲ੍ਹੇਗਾ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਏਗਾ ਕਿ ਬੀ.ਬੀ.ਐਮ.ਬੀ. ਵਿੱਚ ਸੂਬੇ ਦੀ ਬਣਦੀ ਨੁਮਾਇੰਦਗੀ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਮਜ਼ਬੂਤ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਮਰੀਕਾ ਗ੍ਰੀਨ ਕਾਰਡ ਲਾਟਰੀ 2027 ‘ਤੇ ਫਿਰ ਲੱਗੀ ਰੋਕ! ਜਾਣੋ ਨਵਾਂ ਫ਼ੈਸਲਾ

America News : ਅਮਰੀਕਾ ਜਾਣ ਦਾ ਸੁਪਨਾ ਦੇਖ ਰਹੇ ਲੋਕਾਂ...