Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

18 Views

ਐਸ.ਏ.ਐਸ.ਨਗਰ, 9 ਅਕਤੂਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਵੱਡੇ ਪੱਧਰ ’ਤੇ ਮਜ਼ਬੂਤ ਕਰਨ ਜਾ ਰਹੀ ਹੈ। ਸੈਨਿਕ ਸਦਨ, ਫੇਜ਼ 10, ਮੋਹਾਲੀ (ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ) ਵਿਖੇ ਆਪਣੀ ਪਹਿਲੀ ਫੇਰੀ ਦੌਰਾਨ ਮੰਤਰੀ ਨੇ ਮੀਡੀਆ ਅਤੇ ਸਾਬਕਾ ਸੈਨਿਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਦੌਰੇ ਦਾ ਉਦੇਸ਼ ਮੌਜੂਦਾ ਸੈਟ-ਅਪ ਅਤੇ ਸਹੂਲਤਾਂ ਦਾ ਜਾਇਜ਼ਾ ਲੈਣਾ ਹੈ ਜੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦਫਤਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੋੜ ਪੈਣ ’ਤੇ ਰਾਜ ਕੋਲ ਉਠਾਉਂਦੇ ਹਨ।

ਇਹ ਵੀ ਪੜੋ: ਆਪ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ਜਬਰੀ ਖ਼ਾਲੀ ਕਰਵਾਉਣ ਦਾ ਲਗਾਇਆ ਦੋਸ਼

ਜ਼ਿਲ੍ਹੇ ਦੀ ਆਪਣੀ ਪਹਿਲੀ ਫੇਰੀ ਦੌਰਾਨ ਪੁਲਿਸ ਟੁਕੜੀ ਵੱਲੋਂ ਗਾਰਡ ਆਫ਼ ਆਨਰ ਪ੍ਰਾਪਤ ਕਰਨ ਤੋਂ ਬਾਅਦ, ਉਨ੍ਹਾਂ ਨੇ ਸੈਨਿਕ ਸਦਨ ਵਿਖੇ 1965 ਦੇ ਕਾਰਗਿਲ ਨਾਇਕ, ਮਹਾਂਵੀਰ ਚੱਕਰ ਮੇਜਰ ਬਲਜੀਤ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਫੌਜੀ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦੇਵੇਗੀ ਅਤੇ ਉਨ੍ਹਾਂ ਨੂੰ ਸਭ ਤੋਂ ਸਤਿਕਾਰਤ ਵਿਅਕਤੀਆਂ ਵਾਂਗ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਇੱਥੇ ਉਠਾਏ ਗਏ ਭਾਰਤ ਸਰਕਾਰ ਨਾਲ ਸਬੰਧਤ ਮੁੱਦਿਆਂ ਨੂੰ ਵੀ ਜਲਦੀ ਨਿਪਟਾਉਣ ਲਈ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ।ਮੰਤਰੀ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੁਹਾਲੀ ਵੱਲੋਂ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਇੰਸਟੀਚਿਊਟ ਦੇ ਹੋਣਹਾਰ ਵਿਦਿਆਰਥੀਆਂ ਗੁਰਸਿਮਰਨ ਕੌਰ, ਦਿਵਿਆਂਸ਼ੀ ਨੇਗੀ, ਪੁਲਕਿਤ ਅਤੇ ਪ੍ਰਤਿਭਾ ਨੂੰ ਸਨਮਾਨਿਤ ਕੀਤਾ।

ਇਹ ਵੀ ਪੜੋ: ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਅਤੇ ਕੋਰਸਾਂ ਨਾਲ ਲੈਸ ਕਰਨ ਲਈ ਰਾਜ ਵਿੱਚ ਵੱਖ-ਵੱਖ ਜ਼ਿਲਿ੍ਹਆਂ ਵਿੱਚ ਅਜਿਹੀਆਂ 9 ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ। ਡਾਇਰੈਕਟਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਬ੍ਰਿਗੇਡੀਅਰ (ਸੇਵਾਮੁਕਤ) ਭੁਪਿੰਦਰ ਸਿੰਘ ਢਿੱਲੋਂ ਨੇ ਸੈਨਿਕ ਸਦਨ ਮੁਹਾਲੀ ਵਿਖੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਜ਼ਿਲ੍ਹਾ ਦਫ਼ਤਰਾਂ ਵਿੱਚ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। ਇਸ ਮੌਕੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਦੀ ਪਤਨੀ ਵੀ ਹਾਜ਼ਰ ਸੀ ਅਤੇ ਉਸ ਨੇ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਏਡੀਸੀ (ਜ) ਵਿਰਾਜ ਐਸ ਤਿੜਕੇ ਅਤੇ ਐਸਡੀਐਮ ਦਮਨਦੀਪ ਕੌਰ ਵੀ ਹਾਜ਼ਰ ਸਨ।

 

Related posts

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

punjabusernewssite

ਬੇਮੌਸਮੇ ਮੀਂਹ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਲਈ ਵੀਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਬਲਬੀਰ ਸਿੱਧੂ

punjabusernewssite

ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

punjabusernewssite