Bhagwant Mann Govt ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

Date:

spot_img

👉ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ
👉‘ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ
👉ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ; ਸਾਰੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਦਿੱਤਾ ਭਰੋਸਾ
Chandigarh News:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ ਜਿੱਥੇ ਅਧਿਆਪਨ ਕਾਰਜਾਂ ਵਿੱਚ ਵਾਧਾ ਹੋਵੇਗਾ ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਅਕਾਦਮਿਕ ਸਹਾਇਤਾ ਤੇ ਮਿਆਰੀ ਸਿੱਖਿਆ ਯਕੀਨੀ ਬਣੇਗੀ।

ਇਹ ਵੀ ਪੜ੍ਹੋ 👉Bhagwant Singh Mann Govt ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਸਿੱਖਿਆ ਮੰਤਰੀ ਵੱਲੋਂ ਇਹ ਐਲਾਨ ਚੰਡੀਗੜ੍ਹ ਵਿਖੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ ਗਿਆ, ਜਿਸ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬੜੇ ਗੌਰ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।ਯੂਨੀਅਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਜਾਇਜ਼ ਮਸਲਿਆਂ ਨੂੰ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਹੱਲ ਕੀਤਾ ਜਾਵੇਗਾ।ਸੂਬਾ ਸਰਕਾਰ ਦੀ ਰੋਜ਼ਗਾਰ ਉਤਪਤੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਸਿਰਜਣ ਅਤੇ ਜਨਤਕ ਸੰਸਥਾਵਾਂ ਨੂੰ ਨਿਰੰਤਰ ਮਜ਼ਬੂਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਪੂਰੀ ਤਰ੍ਹਾਂ ਦ੍ਰਿੜ ਹੈ।”ਉਨ੍ਹਾਂ ਕਿਹਾ, “ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਵਿੱਚ ਅਧਿਆਪਨ ਕਾਰਜਾਂ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ 👉ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਉਨ੍ਹਾਂ ਨਾਲ ਹੀ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਅਕਾਦਮਿਕ ਸਹਾਇਤਾ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਦੇਣ ਵਾਸਤੇ ਲੋੜੀਂਦਾ ਸਟਾਫ਼ ਹੋਣਾ ਬੇਹੱਦ ਜ਼ਰੂਰੀ ਹੈ।”ਸੂਬੇ ਦੀ ਪ੍ਰਮੁੱਖ ਪਹਿਲਕਦਮੀ ‘ਸਿੱਖਿਆ ਕ੍ਰਾਂਤੀ’ ਤਹਿਤ ਇਸ ਭਰਤੀ ਮੁਹਿੰਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ, ਸਿੱਖਣ ਦੇ ਬਿਹਤਰ ਨਤੀਜਿਆਂ ਅਤੇ ਮਿਆਰੀ ਸਿੱਖਿਆ ‘ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਅਧਿਆਪਨ ਨੂੰ ਮਜ਼ਬੂਤ ਕਰਨਾ ਵੀ ਇਸੇ ਬਦਲਾਅ ਦਾ ਇੱਕ ਅਹਿਮ ਹਿੱਸਾ ਹੈ।”ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮਾਪਿਆਂ ਦੀ ਪਹਿਲੀ ਪਸੰਦ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਸੰਸਥਾਗਤ ਸੁਧਾਰਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਇਹ ਪ੍ਰਸਤਾਵਿਤ ਭਰਤੀ ਲੋੜੀਂਦਾ ਅਧਿਆਪਨ ਸਟਾਫ਼ ਯਕੀਨੀ ਬਣਾ ਕੇ ਅਤੇ ਪੰਜਾਬ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਕੇ ਇਸ ਸੋਚ ਨੂੰ ਅੱਗੇ ਵਧਾਉਣ ਵਿੱਚ ਵਧੇਰੇ ਅਹਿਮ ਸਿੱਧ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

कपाल मोचन मेला आस्था, सद्भाव और सांस्कृतिक एकता का प्रतीक – मुख्यमंत्री नायब सिंह सैनी

👉प्रदेशवासियों को मिली 187 करोड़ रुपये की परियोजनाओं को...

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...