Bhagwant Mann Govt ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

Date:

spot_img

👉ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
👉ਸਿੱਖਿਆ ਵਿਭਾਗ ਨੂੰ ਬਕਾਇਆ ਭਰਤੀਆਂ, ਬਦਲੀਆਂ ਅਤੇ ਤਨਖਾਹ ਨਾਲ ਸਬੰਧਤ ਮੁੱਦਿਆਂ ਨੂੰ ਤੇਜ਼ੀ ਨਾਲ ਨਿਪਟਾਉਣ ਦੇ ਹੁਕਮ: ਹਰਪਾਲ ਸਿੰਘ ਚੀਮਾ
Punjab News:ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਖੇਤਰ ਦੀਆਂ 10 ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ।ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪ੍ਰਮੁੱਖ ਮੰਗਾਂ ਨਵੀਂਆਂ ਭਰਤੀਆਂ, ਬਦਲੀਆਂ ਅਤੇ ਤਨਖਾਹ ਢਾਂਚੇ ਦੀ ਸੋਧ ਨਾਲ ਸਬੰਧਤ ਸਨ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਭਗਵੰਤ ਮਾਨ ਸਰਕਾਰ ਨੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਅਤੇ ਅਰਜ਼ੀਆਂ ਦੀ ਮੰਗ ਕਰਨ ਸੰਬੰਧੀ ਇਸ਼ਤਿਹਾਰ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ।”

ਇਹ ਵੀ ਪੜ੍ਹੋ  Bhagwant Singh Mann Govt ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਕਿ ਜਿਨ੍ਹਾਂ ਮਾਮਲਿਆਂ ਵਿੱਚ ਕੈਬਨਿਟ ਦੀ ਪ੍ਰਵਾਨਗੀ ਦੀ ਲੋੜ ਹੈ, ਉਨ੍ਹਾਂ ਨੂੰ ਤੁਰੰਤ ਅੱਗੇ ਭੇਜਿਆ ਜਾਵੇ।ਭਰਤੀਆਂ ਦੇ ਬੈਕਲਾਗ ਦੇ ਮੁੱਦੇ ‘ਤੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਸਮਾਜਿਕ ਸੁਰੱਖਿਆ, ਖੇਡਾਂ, ਰੱਖਿਆ ਸੇਵਾਵਾਂ ਭਲਾਈ ਅਤੇ ਪ੍ਰਸੋਨਲ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਲੰਬਿਤ ਪਏ ਮਾਮਲਿਆਂ ਦਾ ਛੇਤੀ ਹੱਲ ਕੱਢਣ ਦੇ ਨਿਰਦੇਸ਼ ਦਿੱਤੇ।ਥਰਮਲ ਪਲਾਂਟ ਕਰਮਚਾਰੀ ਸੰਘ ਦੇ ਵਫ਼ਦ ਨਾਲ ਇੱਕ ਵੱਖਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਕਿਹਾ।ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਯੂਨੀਅਨ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੀਆਂ ਮੰਗਾਂ ਪੇਸ਼ ਕੀਤੀਆਂ।

ਇਹ ਵੀ ਪੜ੍ਹੋ  Amritsar ‘ਚ ਪੁਲਿਸ ਮੁਕਾਬਲਾ; ਵਾਂਟੇਡ ਗੈਂਗ.ਸਟ.ਰ ਦੇ ਲੱਗੀ ਗੋ/ਲੀ

ਮੀਟਿੰਗ ਵਿੱਚ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਵੱਲੋਂ ਲਖਵੀਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ ਅਤੇ ਸਤਨਾਮ ਸਿੰਘ; ਸਪੈਸ਼ਲ ਕਾਡਰ ਟੀਚਰ ਫਰੰਟ ਵੱਲੋਂ ਜਸਵੰਤ ਪੰਨੂ, ਬੇਅੰਤ ਸਿੰਘ, ਕਪੂਰ ਸਿੰਘ ਅਤੇ ਇੰਦਰਜੀਤ ਹਾਂਡਾ; ਹੈੱਡ ਮਾਸਟਰ ਐਸੋਸੀਏਸ਼ਨ (ਪੀਈਐਸ-II) ਵੱਲੋਂ ਕੁਲਵਿੰਦਰ ਸਿੰਘ ਕਟਾਰੀਆ, ਭਗਵੰਤ ਸਿੰਘ, ਕੁਲਦੀਪ ਸਿੰਘ ਅਤੇ ਹਰਮੇਸ਼ ਕਟਾਰੀਆ; ਸਰਕਾਰੀ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ ਵੱਲੋਂ ਜਸਵੰਤ ਰਾਏ, ਪਤਵੰਤ ਸਿੰਘ, ਦਿਲਪ੍ਰੀਤ ਸਿੰਘ ਭਿੰਡਰ ਅਤੇ ਪ੍ਰਦੀਪ ਕੁਮਾਰ; ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ ਵੱਲੋਂ ਅਸ਼ੋਕ ਬਾਵਾ, ਲਖਵਿੰਦਰ ਸਿੰਘ, ਰਾਜ ਕੁਮਾਰ ਅਤੇ ਸਰਬਜੀਤ ਨਿਧਾਨਾ; ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਜਗਸੀਰ ਸਿੰਘ, ਵਿਕਾਸ ਕੁਮਾਰ ਅਤੇ ਵਰੁਣ ਜੈਨ; ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਹਰਜੀਤ ਸਿੰਘ ਸੰਧੂ, ਨਰਦੀਪ ਸ਼ਰਮਾ, ਅਨਿਲ ਐਰੀ, ਕੁਲਵਿੰਦਰ ਸਿੰਘ ਅਤੇ ਕੁਲਦੀਪ ਕੌਰ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਵੱਲੋਂ ਲਖਵੀਰ ਸਿੰਘ, ਮਨਦੀਪ ਸਿੰਘ ਅਤੇ ਲਖਬੀਰ ਸਿੰਘ; ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਸਿੰਘ, ਨਛੱਤਰ ਸਿੰਘ, ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ; ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਰਣਜੀਤ ਸਿੰਘ, ਭੁਪਿੰਦਰ ਸਿੰਘ ਅਤੇ ਗੁਰਜੀਤ ਸਿੰਘ ਸਮੇਤ ਥਰਮਲ ਪਲਾਂਟ ਕਰਮਚਾਰੀ ਸੰਘ ਵੱਲੋਂ ਭਗਵਾਨ ਸਿੰਘ, ਹਰਪ੍ਰੀਤ ਸਿੰਘ ਅਤੇ ਅਜੀਤ ਸਿੰਘ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MRSPTU ਦੇ ਆਰਕੀਟੈਕਚਰ ਵਿਦਿਆਰਥੀਆਂ ਵੱਲੋਂ ਅੰਤਰ-ਕਾਲਜ ਮਿੱਟੀ ਆਧਾਰਿਤ ਨਿਰਮਾਣ ਤਕਨੀਕਾਂ ਬਾਰੇ ਵਰਕਸ਼ਾਪ ਦਾ ਆਯੋਜਨ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...

Barinder Kumar Goyal ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

👉ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ...

ਹਾਕੀ ਤੇ ਸਾਫਟਬਾਲ ਦੇ ਰੋਚਕ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਦਿਖਾਇਆ ਦਮਖਮ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਮਤਾ ਖੁਰਾਣਾ ਸੇਠੀ...