WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ,ਜਿੱਤੇ ਉਮੀਦਵਾਰਾਂ ਨੂੰ ਦਿੱਤੀ ਵਧਾਈ

ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਅਤੇ ਚੇਅਰਪਰਸਨ ਵੀ ਮੀਟਿੰਗ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 7 ਜੂਨ: ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਮੋਡ ਵਿੱਚ ਵਾਪਸ ਆ ਗਏ ਹਨ। ਵੀਰਵਾਰ ਨੂੰ ਸੀਐਮ ਮਾਨ ਨੇ ਆਮ ਆਦਮੀ ਪਾਰਟੀ ਦੇ ਤਿੰਨ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਹੁਣ ਪਾਰਲੀਮੈਂਟ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।ਮੀਟਿੰਗ ਵਿੱਚ ਲੋਕ ਸਭਾ ਹਲਕਿਆਂ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਅਤੇ ਚੇਅਰਮੈਨ ਵੀ ਸ਼ਾਮਲ ਹੋਏ।

ਵਿਜੀਲੈਂਸ ਵੱਲੋਂ ਆਬਕਾਰੀ ਵਿਭਾਗ ਦਾ ਡਿਪਟੀ ਕਮਿਸ਼ਨਰ ਗ੍ਰਿਫਤਾਰ

ਸੀਐਮ ਮਾਨ ਨੇ ’ਆਪ’ ਦੇ ਸਾਰੇ ਆਗੂਆਂ ਨੂੰ ਲੋਕਾਂ ਲਈ ਕੰਮ ਕਰਨ ਦੀ ਹਦਾਇਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਚੋਣਾਂ ਸਮਾਪਤ ਹੋ ਚੁੱਕੀਆਂ ਹਨ ਅਤੇ ‘ਆਪ’ ਆਗੂਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ’ਆਪ’ ਦੇ ਗੜ੍ਹ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਨੇ ਵੱਡੀ ਜਿੱਤ ਦਰਜ ਕੀਤੀ, ਜਦਕਿ ਡਾ.ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ’ਚ ਨੁਮਾਇੰਦਗੀ ਕਰਨਗੇ। ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਚੰਗੇ ਬੁਲਾਰੇ ਹਨ,

ਸਾਬਕਾ ਕਾਂਗਰਸੀ ਵਿਧਾਇਕ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ

ਉਹ ਪੰਜਾਬ ਦੇ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣਗੇ। ਮਾਨ ਨੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੀ ਨੁਮਾਇੰਦਗੀ ਕਰਨ ਜਾ ਰਹੇ ਹਨ, ਇਸ ਲਈ ਉਨ੍ਹਾਂ ਨੂੰ ਹਮੇਸ਼ਾ ਸੰਸਦ ਵਿੱਚ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਦੇ ਰਹਿਣ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਗਰੂਰ ਤੋਂ ਜੇਤੂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ‘ਆਪ’ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗੀ। ਮਲਵਿੰਦਰ ਸਿੰਘ ਕੰਗ ਨੇ ਆਪਣੀ ਜਿੱਤ ਦਾ ਸਿਹਰਾ ‘ਆਪ’ ਲੀਡਰਸ਼ਿਪ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦਿੱਤਾ। ਡਾ.ਰਾਜ ਕੁਮਾਰ ਚੱਬੇਵਾਲ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜਿੱਤ ਹੈ।

 

Related posts

ਹੰਸ ਰਾਜ ਹੰਸ ਸਮੇਤ ਕਈ ਹੋਰ ਵੱਡੇ ਲੀਡਰ ਅੱਜ ਭਰਨਗੇ ਨਾਮਜ਼ਾਦਗੀ ਪਰਚਾ

punjabusernewssite

ਪਟਿਆਲਾ ਤੋਂ ਕਾਂਗਰਸੀ MP ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ

punjabusernewssite

’ਆਪ’ ਨੇ ਚੰਡੀਗੜ੍ਹ ਨਗਰ ਨਿਗਮ ਦੇ ਪਾਰਕਿੰਗ ਪ੍ਰਸਤਾਵ ਦਾ ਕੀਤਾ ਸਖ਼ਤ ਵਿਰੋਧ

punjabusernewssite