Punjabi Khabarsaar
ਜਲੰਧਰ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਨਾਲ ਸੰਬੰਧਿਤ ਵਪਾਰੀਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਮਾਨ ਨੇ ਚੋਣਾਂ ਵਿੱਚ ਵਪਾਰੀਆਂ ਤੋਂ ਮੰਗਿਆ ਸਹਿਯੋਗ, ਕਿਹਾ- ਤੁਸੀਂ ਮੋਹਿੰਦਰ ਭਗਤ ਨੂੰ ਵਿਧਾਇਕ ਬਣਾਓ, ਮੈਂ ਮੰਤਰੀ ਬਣਾਵਾਂਗਾ

ਜਲੰਧਰ, 7 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਨਾਲ ਸੰਬੰਧਿਤ ਛੋਟੇ ਦੁਕਾਨਦਾਰਾਂ ਅਤੇ ਵਪਾਰ ਮੰਡਲ ਨਾਲ ਮੀਟਿੰਗ ਕਰਕੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤਾ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਾਨ ਨੇ ਵਪਾਰੀਆਂ ਨਾਲ ਉਨ੍ਹਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵੀ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ। ਉਨ੍ਹਾਂ ਨੇ ਕਈ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਅਤੇ ਕੁਝ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਆਮ ਆਦਮੀ ਪਾਰਟੀ ਨੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਦੇ ਪ੍ਰਵਾਰ ’ਤੇ ਜ਼ਮੀਨ ਘੁਟਾਲੇ ਦੇ ਲਾਏ ਦੋਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੱਖ-ਵੱਖ ਕਿੱਤਿਆਂ ਨਾਲ ਸੰਬੰਧਿਤ ਛੋਟੇ ਦੁਕਾਨਦਾਰਾਂ ਅਤੇ ਵਪਾਰ ਮੰਡਲ ਨੂੰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਮੋਹਿੰਦਰ ਭਗਤ ਨੂੰ ਭਾਰੀ ਬਹੁਮਤ ਨਾਲ ਆਪਣਾ ਵਿਧਾਇਕ ਚੁਣ ਕੇ ਵਿਧਾਨ ਸਭਾ ਵਿਚ ਭੇਜਣ, ਮੈਂ ਮੋਹਿੰਦਰ ਭਗਤ ਨੂੰ ਮੰਤਰੀ ਦਾ ਅਹੁਦਾ ਦੇਵਾਂਗਾ, ਤਾਂ ਜੋ ਉਹ ਇਲਾਕੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਉੱਤੇ ਹੱਲ ਕਰ ਸਕਣ। ਮਾਨ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਅਤੇ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਵਿੱਚ ਵਪਾਰ ਜਗਤ ਦਾ ਬਹੁਤ ਹੀ ਅਹਿਮ ਯੋਗਦਾਨ ਹੈ। ਉਦਯੋਗਾਂ ਦੇ ਵਿਕਾਸ ਨਾਲ ਹੀ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਸੂਬੇ ਦਾ ਮਾਲੀਆ ਵੀ ਉਦਯੋਗ ਅਤੇ ਵਪਾਰ ਕਰਕੇ ਹੀ ਵਧ ਸਕਦਾ ਹੈ।

ਜਲੰਧਰ ਉਪ ਚੋਣ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਜਨ ਸਭਾਵਾਂ ’ਚ ਉਮੜੀਆਂ ਭੀੜਾਂ, ਕੀਤੀ ’ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ

ਮਾਨ ਨੇ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਸੀਂ ਪੂਰੀ ਤਰ੍ਹਾਂ ਨਾਲ ਵਚਨਬੱਧ ਹਾਂ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਕਈ ਪ੍ਰਤਿਭਾਸ਼ਾਲੀ ਲੋਕ ਵਿਦੇਸ਼ਾਂ ਤੋਂ ਵਾਪਸ ਆਪਣੇ ਦੇਸ਼ ਪੰਜਾਬ ਆ ਗਏ ਹਨ ਅਤੇ ਇੱਥੇ ਨਵੇਂ ਕਿਸਮ ਦੇ ਕਾਰੋਬਾਰ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਕਾਰੋਬਾਰੀਆਂ ਤੋਂ ਹਿੱਸਾ ਮੰਗਿਆ ਜਾਂਦਾ ਸੀ, ਜਿਸ ਕਾਰਨ ਉਹ ਪੰਜਾਬ ਛੱਡ ਕੇ ਜਾਂ ਤਾਂ ਵਿਦੇਸ਼ ਜਾਂ ਦੂਜੇ ਸੂਬਿਆਂ ਵਿੱਚ ਚਲੇ ਜਾਂਦੇ ਸਨ, ਪਰੰਤੂ ਹੁਣ ਪੰਜਾਬ ਵਿਚ ਇਕ ਇਮਾਨਦਾਰ ਸਰਕਾਰ ਹੈ, ਜੋ ਵਪਾਰੀਆਂ ਨੂੰ ਹੋਰ ਵੀ ਮਜ਼ਬੂਤ ਬਣਾਉਣ ਲਈ ਠੋਸ ਕਦਮ ਚੁੱਕ ਰਹੀ ਹੈ।

 

Related posts

ਭਿਆਨਕ ਸੜਕ ਹਾ.ਦਸੇ ’ਚ ਮਾਸੂਮ ਬੱਚਾ ਤੇ ਪਿਤਾ ਦੀ ਮੌ+ਤ, ਮਾਂ ਗੰਭੀਰ ਜਖ਼ਮੀ

punjabusernewssite

Sad News: ਪ੍ਰਸਿੱਧ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਨਹੀਂ ਰਹੇ

punjabusernewssite

ਨਕੋਦਰ ਦੇ ਕੱਪੜਾ ਵਪਾਰੀ ਨਾਲ ਜਖਮੀ ਹੋਏ ਪੁਲਿਸ ਮੁਲਾਜਮ ਮਨਦੀਪ ਨੇ ਵੀ ਤੋੜਿਆ ਦਮ

punjabusernewssite