ਜਲੰਧਰ, 3 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਦੇ ਵੱਖ-ਵੱਖ ਖੇਤਰਾਂ ’ਚ ਰੋਡ ਸ਼ੋਅ ਕੀਤਾ। ‘ਆਪ’ ਉਮੀਦਵਾਰ ਮੋਹਿੰਦਰ ਭਗਤ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। ਮਾਨ ਨੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ’ਆਪ’ ਉਮੀਦਵਾਰ ਨੂੰ ਜਿਤਾਇਆ ਤਾਂ ਅਸੀਂ ਮਿਲ ਕੇ ਜਲੰਧਰ ‘ਵੈਸਟ’ ਨੂੰ ਜਲੰਧਰ ‘ਬੈਸਟ’ (ਸਭ ਤੋਂ ਵਧੀਆ) ਬਣਾਵਾਂਗੇ। ਮੁੱਖ ਮੰਤਰੀ ਮਾਨ ਦਾ ਰੋਡ ਸ਼ੋਅ ਵਾਰਡ ਨੰਬਰ 46 ਦੇ ਬਾਬਾ ਬਾਲਕ ਨਾਥ ਮੰਦਰ ਤੋਂ ਸ਼ੁਰੂ ਹੋਇਆ। ਇਸ ਤੋਂ ਬਾਅਦ ਉਨ੍ਹਾਂ ਗੁਰੂ ਸੰਤ ਨਗਰ ਤੋਂ ਹੋ ਕੇ ਵਾਰਡ ਨੰ 43 ਦੇ ਉੱਜਵਲ ਸਵੀਟਸ ਅਤੇ ਵਾਰਡ ਨੰ 78 ਦੇ ਬਾਬੂ ਲਾਲ ਸਿੰਘ ਕਨਾਲ ਸਮੇਤ ਹੋਰ ਕਈ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ।
India ’ਚ ਚੱਲ ਰਹੇ ਹਨ ਦੋ IPL : ਪਹਿਲਾ ਇੰਡੀਅਨ ਪ੍ਰੀਮੀਅਰ ਲੀਗ ਤੇ ਦੂਜਾ ਇੰਡੀਆ ਪੇਪਰ ਲੀਕ: ਰਾਘਵ ਚੱਢਾ
ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਚੋਣ ਨਹੀਂ ਹੋਣੀ ਸੀ। ਇਹ ਚੋਣ ਤੁਹਾਡੇ ’ਤੇ ਥੋਪੀ ਗਈ ਹੈ ਕਿਉਂਕਿ ਪਿਛਲਾ ਵਿਧਾਇਕ ਦਲ-ਬਦਲੂ ਅਤੇ ਲਾਲਚੀ ਨਿਕਲਿਆ। ਉਨ੍ਹਾਂ ਕਿਹਾ ਕਿ ਈਵੀਐਮ ਮਸ਼ੀਨ ’ਤੇ ’ਆਪ’ ਉਮੀਦਵਾਰ ਦਾ ਬਟਨ ਪੰਜਵੇਂ ਨੰਬਰ ’ਤੇ ਹੈ, ਪਰ ਤੁਹਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਨਤੀਜੇ ਵਾਲੇ ਦਿਨ ਮੋਹਿੰਦਰ ਭਗਤ ਪਹਿਲੇ ਨੰਬਰ ’ਤੇ ਆਉਣ। ਉਨ੍ਹਾਂ ਕਿਹਾ ਕਿ ਭਗਤ ਪਰਿਵਾਰ ਨੇ ਪਿਛਲੀਆਂ ਦੋ ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕੀਤੀ ਹੈ। ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਵਾਂਗ ਉਨ੍ਹਾਂ ਦਾ ਕੋਈ ਕਾਰੋਬਾਰ ਜਾਂ ਮਾਫੀਆ ਵਿਚ ਕੋਈ ਸ਼ਮੂਲੀਅਤ ਨਹੀਂ ਹੈ ਅਤੇ ਨਾ ਹੀ ਉਨ੍ਹਾਂ ’ਤੇ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਹੈ।
ਪੌਣੇ ਤਿੰਨ ਲੱਖ ਦੀ ਰਿਸ਼ਵਤ ਲੈਣ ਵਾਲਾ ਛੋਟਾ ਥਾਣੇਦਾਰ ਆਇਆ ਵਿਜੀਲੈਂਸ ਦੀ ਕੁੜਿੱਕੀ ’ਚ
ਉਹ ਬਹੁਤ ਸਾਫ਼ ਸੁਥਰੇ ਅਕਸ ਵਾਲੇ ਵਿਅਕਤੀ ਹਨ।’ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਰੋਡ ਸ਼ੋਅ ’ਚ ਆਏ ਲੋਕਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਜਲੰਧਰ ’ਚ ਰਹਿਣ ਆਇਆ ਹੈ। ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਨੇ ਇੱਥੇ ਕਿਰਾਏ ’ਤੇ ਮਕਾਨ ਲਿਆ ਹੈ ਅਤੇ ਲਗਾਤਾਰ ਸਾਨੂੰ ਮਿਲ ਰਹੇ ਹਨ। ‘ਆਪ’ ਉਮੀਦਵਾਰ ਨੇ ਜਲੰਧਰ ਪੱਛਮੀ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਨ ਸਰਕਾਰ ਆਮ ਲੋਕਾਂ ਅਤੇ ਗ਼ਰੀਬਾਂ ਲਈ ਕੰਮ ਕਰ ਰਹੀ ਹੈ। ਇਸ ਲਈ ਝਾੜੂ ਦਾ ਬਟਨ ਦਬਾਓ ਅਤੇ ਮੁੱਖ ਮੰਤਰੀ ਮਾਨ ਦੇ ਲੋਕ ਭਲਾਈ ਕੰਮਾਂ ’ਤੇ ਮੋਹਰ ਲਗਾਓ।
Share the post "ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ’ਚ ਕੀਤਾ ਰੋਡ ਸ਼ੋਅ, ਕਿਹਾ ਜਲੰਧਰ ’ਵੈਸਟ’ ਨੂੰ ਜਲੰਧਰ ’ਬੈਸਟ’ ਬਣਾਵਾਂਗੇ"