Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਜਲੰਧਰ

ਆਪ ਉਮੀਦਵਾਰ ਦੇ ਹੱਕ ’ਚ ਚੋਣ ਰੈਲੀਆਂ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਖਾਇਆ ਜਲੰਧਰ ਪੱਛਮੀ ਹਲਕੇ ਦਾ ਚੋਣ ਮੈਦਾਨ

6 Views

ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇੱਥੇ ਇੱਕ ਤੋਂ ਬਾਅਦ ਇੱਕ ਚਾਰ ਜਨਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ। ਜਲੰਧਰ ਪੱਛਮੀ ਵਿਧਾਨ ਸਭਾ ਅਧੀਨ ਪੈਂਦੇ ਵਾਰਡ ਨੰਬਰ 32, 37, 47 ਅਤੇ ਵਾਰਡ ਨੰਬਰ 77 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਨ ਸਭਾਵਾਂ ਕੀਤੀ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਜਨ ਸਭਾ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਇਕ ਬਲਜਿੰਦਰ ਕੌਰ ਅਤੇ ਹੋਰ ਕਈ ਵਿਧਾਇਕ, ਚੇਅਰਮੈਨ ਅਤੇ ਅਹੁਦੇਦਾਰ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਨਾਲ ਸੰਬੰਧਿਤ ਵਪਾਰੀਆਂ ਨਾਲ ਕੀਤੀ ਮੀਟਿੰਗ

ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਾਅਦਾ ਕੀਤਾ ਅਤੇ ਕਿਹਾ ਕਿ ਸਾਡੇ ਉਮੀਦਵਾਰ ਨੂੰ ਜਿਤਾਓ, ਮੋਹਿੰਦਰ ਭਗਤ ਜੋ ਵੀ ਮੰਗਾਂ ਮੇਰੇ ਕੋਲ ਲੈ ਕੇ ਆਉਣਗੇ, ਮੈਂ ਉਨ੍ਹਾਂ ’ਤੇ ਦਸਤਖ਼ਤ ਕਰਕੇ ਪਾਸ ਕਰਾਂਗਾ। ਉਨ੍ਹਾਂ ਕਿਹਾ ਕਿ ਤੁਸੀਂ ਮੋਹਿੰਦਰ ਭਗਤ ਨੂੰ ਜੇਤੂ ਬਣਾ ਕੇ ਵਿਧਾਨ ਸਭਾ ਦੀ ਪੌੜੀ ਚੜ੍ਹਾਓ, ਮੈਂ ਉਨ੍ਹਾਂ ਨੂੰ ਅਗਲੀ ਪੌੜੀ ਚੜ੍ਹਾਵਾਂਗਾ। ਮਾਨ ਦਾ ਇਸ਼ਾਰਾ ਭਗਤ ਨੂੰ ਮੰਤਰੀ ਬਣਾਉਣ ਵੱਲ ਸੀ। ਮਾਨ ਨੇ ਕਿਹਾ ਕਿ ਮੈਂ ਲੋਕਾਂ ਦੀ ਮਜਬੂਰੀ ਨੂੰ ਉਨ੍ਹਾਂ ਦੀ ਇੱਛਾ ਵਿਚ ਬਦਲਣਾ ਚਾਹੁੰਦਾ ਹਾਂ। ਅੱਜ ਲੋਕ ਪੜ੍ਹਾਈ ਲਈ ਪ੍ਰਾਈਵੇਟ ਸਕੂਲਾਂ ਅਤੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਲਈ ਮਜਬੂਰ ਹਨ। ਪਰ ਮੈਂ ਪੰਜਾਬ ਦੇ ਲੋਕਾਂ ਦੀ ਇਸ ਬੇਵਸੀ ਨੂੰ ਦੂਰ ਕਰਨ ਲਈ ਕੰਮ ਕਰ ਰਿਹਾ ਹਾਂ। ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਉੱਘੇ ਸਕੂਲਾਂ ਵਿੱਚ ਬਦਲ ਰਹੇ ਹਾਂ ਜਿੱਥੇ ਗ਼ਰੀਬਾਂ ਦੇ ਬੱਚੇ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਨਗੇ। ਇਸੇ ਤਰ੍ਹਾਂ ਅਸੀਂ ਵੱਖ-ਵੱਖ ਥਾਵਾਂ ’ਤੇ ਮੁਹੱਲਾ ਕਲੀਨਿਕ ਖੋਲ੍ਹ ਰਹੇ ਹਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰ ਰਹੇ ਹਾਂ, ਤਾਂ ਜੋ ਲੋਕਾਂ ਦਾ ਵਧੀਆ ਅਤੇ ਮੁਫ਼ਤ ਇਲਾਜ ਹੋ ਸਕੇ।

ਆਮ ਆਦਮੀ ਪਾਰਟੀ ਨੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਦੇ ਪ੍ਰਵਾਰ ’ਤੇ ਜ਼ਮੀਨ ਘੁਟਾਲੇ ਦੇ ਲਾਏ ਦੋਸ਼

ਜਲਦੀ ਹੀ ਇਹ ਲੋਕਾਂ ਦੀ ਪਸੰਦ ਹੋਵੇਗੀ ਕਿ ਉਹ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਜਾਣਾ ਚਾਹੁੰਦੇ ਹਨ ਜਾਂ ਪ੍ਰਾਈਵੇਟ।ਜਨ ਸਭਾ ਵਿੱਚ ਆਈਆਂ ਔਰਤਾਂ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਆਸਤ ਵਿੱਚ ਤੁਹਾਡੀ ਜਾਗਰੂਕਤਾ ਬਹੁਤ ਖ਼ੁਸ਼ੀ ਦੀ ਗੱਲ ਹੈ। ੁਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇੱਕ ਪਰਿਵਾਰ ਤੁਹਾਡੇ ਬਿਨਾਂ ਸਹੀ ਢੰਗ ਨਾਲ ਨਹੀਂ ਚੱਲ ਸਕਦਾ, ਉਸੇ ਤਰ੍ਹਾਂ ਦੇਸ਼ ਵੀ ਤੁਹਾਡੀ ਸ਼ਮੂਲੀਅਤ ਤੋਂ ਬਿਨਾਂ ਸਹੀ ਢੰਗ ਨਾਲ ਨਹੀਂ ਚੱਲ ਸਕਦਾ। ਇਸ ਲਈ ਰਾਜਨੀਤੀ ਤੋਂ ਦੂਰ ਨਾ ਭੱਜੋ, ਸਗੋਂ ਇਸ ਵਿੱਚ ਸਰਗਰਮੀ ਨਾਲ ਹਿੱਸਾ ਲਓ।ਮਾਨ ਨੇ ਕਾਂਗਰਸ ਪਾਰਟੀ ਅਤੇ ਆਪ ਦੀ ਉਮੀਦਵਾਰ ਸੁਰਿੰਦਰ ਕੌਰ ’ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਉਹ ਜਲੰਧਰ ਦੇ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੀ ਤਾਂ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਆਪਣੀ ਵੋਟ ਬਰਬਾਦ ਕਰਨਾ ਹੈ ਕਿਉਂਕਿ ਇਸ ਚੋਣ ਵਿੱਚ ਜਿੱਤ ਜਾਂ ਹਾਰ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ

ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ’ਚ ਸੜਕ ਹਾਦਸੇ ਵਿਚ ਹੋਈ ਮੌ+ਤ

ਪਰ ਜੇਕਰ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ ਤਾਂ ਤੁਹਾਡੀ ਸਰਕਾਰ ਵਿੱਚ ਹਿੱਸੇਦਾਰੀ ਹੋਵੇਗੀ ਅਤੇ ਇਸ ਇਲਾਕੇ ਦੇ ਕੰਮ ਹੋਰ ਵੀ ਤੇਜ਼ੀ ਨਾਲ ਹੋਣਗੇ। ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ’ਚ ਰਹਿੰਦਿਆਂ ਦੋ ਨੰਬਰ ਦੇ ਕੰਮ ਕਰਨ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਇਸ ਲਈ ਉਹ ਭਾਜਪਾ ’ਚ ਸ਼ਾਮਲ ਹੋਏ ਕਿਉਂਕਿ ਭਾਜਪਾ ਹੀ ਭ੍ਰਿਸ਼ਟਾਂ ਦੀ ਪਹਿਲੀ ਪਸੰਦ ਹੈ। ਜਨ ਸਭਾ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਵਰਗ ਅਤੇ ਹਰ ਖੇਤਰ ਦੇ ਵਿਕਾਸ ਲਈ ਇਤਿਹਾਸਕ ਕੰਮ ਕੀਤੇ ਹਨ। ਅੱਜ ਪੰਜਾਬ ਦੇ ਕਰੀਬ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਪੰਜਾਬ ਵਿੱਚ ਕਈ ਥਾਵਾਂ ’ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਹੁਣ ਤੱਕ ਕਰੀਬ 850 ਮੁਹੱਲਾ ਕਲੀਨਿਕ ਬਣ ਚੁੱਕੇ ਹਨ। ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ।

 

Related posts

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਜਲੰਧਰ ਨਾਲ ਮਿਲੀਭੁਗਤ ਕਰਨ ਵਾਲੇ 3 ਭਗੌੜੇ ਏਜੰਟ ਗ੍ਰਿਫ਼ਤਾਰ

punjabusernewssite

ਪੰਜਾਬ ’ਚ 872 ਦਿਨਾਂ ਦੇ ਕਾਰਜ਼ਕਾਲ ਦੌਰਾਨ ਦਿੱਤੀਆਂ 44250 ਸਰਕਾਰੀ ਨੌਕਰੀਆਂ: ਮੁੱਖ ਮੰਤਰੀ

punjabusernewssite

ਧਾਕੜ ਅਫ਼ਸਰ ਹੋਇਆ ਅਕਾਲੀ ਦਲ ਵਿਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

punjabusernewssite