ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਆਪਣੇ ਅੱਗੇ ਦੌਰੇ ਦੌਰਾਨ ਰਾਸਤੇ ‘ਚ ਮੋਰਿੰਡੇ ਵਿਖੇ ਕਿਸਾਨ ਭਰਾਵਾਂ ਨਾਲ ਮੁਲਾਕਾਤ ਕੀਤੀ। ਜਦ ਮੁੱਖ ਮੰਤਰੀ ਅੱਗੇ ਜਾ ਰਹੇ ਸਨ ਤਾਂ ਅਚਾਨਕ ਸੜਕ ਦੇ ਕੰਢੇ ਉਨ੍ਹਾਂ ਦਾ ਕਾਫ਼ਲਾ ਰੁਕ ਜਾਂਦਾ ਹੈ, ਜਿੱਥੇ ਕਿਸਾਨ ਝੋਨੇ ਦੀ ਲਵਾਈ ਕਰ ਰਹੇ ਸਨ।
ਇਹ ਵੀ ਪੜ੍ਹੋ ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ
ਇਸ ਦੌਰਾਨ ਮੁੱਖ ਮੰਤਰੀ ਸ: ਮਾਨ ਨੇ ਕਿਸਾਨਾਂ ਨਾਲ ਝੋਨੇ ਦੀ ਲਵਾਈ ਤੋਂ ਇਲਾਵਾ ਪਾਣੀ ਅਤੇ ਬਿਜਲੀ ਦੇ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ।ਕਿਸਾਨਾਂ ਨੇ ਦੱਸਿਆ ਕਿ ਬਿਜਲੀ ਤੇ ਪਾਣੀ ਦੀ ਕੋਈ ਕਮੀ ਨਹੀਂ ਹੈ। ਸਰਕਾਰ ਵੱਲੋਂ ਕਿਸਾਨ ਪੱਖੀ ਲਏ ਜਾ ਰਹੇ ਫ਼ੈਸਲੇ ਸਹੀ ਦਿਸ਼ਾ ਵੱਲ ਜਾ ਰਹੇ ਹਨ।ਸ: ਮਾਨ ਨੇ ਕਿਹਾ ਕਿ ਕਿਸਾਨਾਂ ਦੇ ਚਿਹਰਿਆਂ ‘ਤੇ ਖ਼ੁਸ਼ੀ ਦੇਖ ਕੇ ਉਨ੍ਹਾਂ ਨੂੰ ਤਸੱਲੀ ਮਿਲੀ ਹੈ।
ਅਸੀਂ ਸਾਡੇ ਕਿਸਾਨਾਂ ਲਈ ਝੋਨੇ ਦੀ ਫ਼ਸਲ ਵਾਸਤੇ ਬਿਜਲੀ ਅਤੇ ਪਾਣੀ ਦੀ ਕੋਈ ਘਾਟ ਨਹੀਂ ਆਉਣ ਦੇਵਾਂਗੇ। ਝੋਨੇ ਦੀ ਲਵਾਈ ਲਈ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਨਿਰਵਿਘਨ ਪਹੁੰਚ ਰਿਹਾ ਹੈ। ਕਿਸਾਨਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਰੌਕਣ ਦੇਖ ਕੇ ਮਨ ਨੂੰ ਤਸੱਲੀ ਮਿਲੀ। pic.twitter.com/Zh6rr73pAv
— Bhagwant Mann (@BhagwantMann) June 21, 2025
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।