ਭਗਵੰਤ ਮਾਨ ਜੀ; ਬਠਿੰਡਾ ਦੀ ਵਿਜੀਲੈਂਸ ਵੀ ਭ੍ਰਿਸਟ Xen ਵਿਰੁਧ ਪਰਚਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕਰਨਾ ਭੁੱਲੀ!

Date:

spot_img

👉ਬਠਿੰਡਾ ਦੀ ਸੈਸ਼ਨ ਕੋਰਟ ਤੋਂ ਲੈ ਕੇ ਹਾਈਕੋਰਟ ਵਿਚੋਂ ਵੀ ਹੋ ਚੁੱਕੀ ਹੈ ਜਮਾਨਤ ਰੱਦ

Bathinda News: ਬੀਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸਟਾਚਾਰ ਦੇ ਮਾਮਲਿਆਂ ਵਿਚ ਲਿਪਤ ਕੁੱਝ ਅਧਿਕਾਰੀਆਂ ਨੂੰ ਬਚਾਉਣ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੇ ਪ੍ਰਮੁੱਖ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਸਹਿਤ ਇੱਕ ਏਆਈਜੀ ਤੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸਦੇ ਨਾਲ ਸਰਕਾਰ ਵੱਲੋਂ ਸਖ਼ਤ ਸੰਦੇਸ਼ ਦਿੱਤਾ ਗਿਆ ਕਿ ਭ੍ਰਿਸ਼ਟਾਚਾਰੀਆਂ ਨਾਲ ਕੋਈ ਲਿਹਾਜ਼ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਸਰਕਾਰ ਦੇ ਇਸ ਕਦਮ ਦੀ ਸੂਬੇ ਵਿਚ ਸਲਾਘਾ ਵੀ ਹੋ ਰਹੀ ਹੈ ਪ੍ੰਤੂ ਇਸ ਵੱਡੀ ਕਾਰਵਾਈ ਤੋਂ ਬਾਅਦ ਹੁਣ ਬਠਿੰਡਾ ਵਿਜੀਲੈਂਸ ਬਿਊਰੋ ਵੀ ਚਰਚਾ ਵਿਚ ਆ ਗਈ ਹੈ, ਜਿਸਦੇ ਅਧਿਕਾਰੀ ਕਰੀਬ ਸਵਾ ਦੋ ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਨਾਮਜਦ ਕੀਤੇ ਨਗਰ ਨਿਗਮ ਬਠਿੰਡਾ ਦੇ ਐਕਸੀਅਨ ਗੁਰਪ੍ਰੀਤ ਸਿੰਘ ਬੁੱਟਰ ਨੂੰ ਗ੍ਰਿਫਤਾਰ ਕਰਨਾ ਹੀ ਭੁੱਲ ਗਏ ਹਨ।

ਇਹ ਵੀ ਪੜ੍ਹੋ Bhagwant Mann Govt ਦਾ ਵੱਡਾ Action; ਪੰਜਾਬ ਵਿਜੀਲੈਂਸ ਦੇ Chief ਸਹਿਤ AIG ਤੇ SSP ਮੁਅੱਤਲ 

ਹਾਲਾਂਕਿ ਉਕਤ ਅਧਿਕਾਰੀ ਦੀ ਬਠਿੰਡਾ ਸੈ਼ਸਨ ਕੋਰਟ ਤੋਂ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵਿਚੋਂ ਵੀ ਅਗਾਉਂ ਜਮਾਨਤ ਦੀ ਅਰਜ਼ੀ ਵੀ ਰੱਦ ਹੋ ਚੁੱਕੀ ਹੈ, ਜਿਸਦੇ ਚੱਲਦੇ ਇਸ ਮਾਮਲੇ ਵਿਚ ਵਿਜੀਲੈਂਸ ਬਠਿੰਡਾ ਦੇ ਜਾਂਚ ਅਧਿਕਾਰੀਆਂ ਦੀ ਢਿੱਲੀ ਕਾਰਵਾਈ ‘ਤੇ ਵੀ ਸਵਾਲ ਖੜੇ ਹੋਣ ਲੱਗੇ ਹਨ। ਬਠਿੰਡਾ ਦੇ ਪ੍ਰਸ਼ਾਸਨਿਕ ਤੇ ਸਿਆਸੀ ਗਲਿਆਰਿਆਂ ਵਿਚ ਨਗਰ ਨਿਗਮ ਦੇ ਇਸ ਅਧਿਕਾਰੀ ਦੇ ਹੱਥ ਕਾਨੂੰਨ ਤੋਂ ਵੀ ਲੰਮੇ ਹੋਣ ਦੀ ਚਰਚਾ ਛਿੜ ਪਈ ਹੈ।ਸੂਤਰਾਂ ਨੇ ਤਾਂ ਇੱਥੋਂ ਤੱਕ ਖ਼ੁਲਾਸਾ ਕੀਤਾ ਹੈ ਕਿ ਜਮਾਨਤ ਰੱਦ ਹੋਣ ਤੋਂ ਬਾਅਦ ਉਕਤ ਐਕਸੀਅਨ ਦੀ ਬਠਿੰਡਾ ਦੇ ਹੀ ਇੱਕ ਕੋਂਸਲਰ ਨਾਲ ਫ਼ੋਨ ਉਪਰ ਗੱਲ ਹੋਣ ਦੇ ਤੱਥ ਵੀ ਵਿਜੀਲੈਂਸ ਦੇ ਹੱਥ ਲੱਗੇ ਚੁੱਕੇ ਸਨ ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ

ਜਿਕਰਯੋਗ ਹੈ ਕਿ ਕਈ ਮਹੀਨਿਆਂ ਦੀ ਲੰਮੀ ਭੱਜਦੋੜ ਤੋਂ ਬਾਅਦ ਐਕਸੀਅਨ ਗੁਰਪ੍ਰੀਤ ਸਿੰਘ ਬੁੱਟਰ ਵਿਰੁਧ ਫ਼ਰਵਰੀ ਮਹੀਨੇ ਵਿਚ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਪਰਚਾ ਦਰਜ਼ ਹੋਇਆ ਸੀ।ਇਸ ਅਧਿਕਾਰੀ ਦੇ ਸ਼ਹਿਰ ਵਿਚ ਕੁੱਝ ਕਲੌਨੀਆਂ ‘ਚ ਵੀ ਗੁਪਤ ਹਿੱਸਾਪੱਤੀ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ, ਜਿਸਦਾ ਖ਼ੁਲਾਸਾ ਇਸਦੀ ਗ੍ਰਿਫਤਾਰੀ ਤੋਂ ਬਾਅਦ ਹੀ ਹੋ ਸਕਦਾ ਹੈ। ਗੌਰਤਲਬ ਹੈ ਕਿ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੇ ਕਰਤਾ ਧਰਤਾ ਰਹੇ ਉਕਤ ਅਧਿਕਾਰੀ ਦੇ ਕਾਰਜਕਾਲ ਦੌਰਾਨ ਨਗਰ ਨਿਗਮ ਦੇ ਵਿੱਚ ਨਜਾਇਜ਼ ਕਲੋਨੀਆਂ ਅਤੇ ਨਜਾਇਜ਼ ਉਸਾਰੀਆਂ ਆਦਿ ਦੇ ਮਾਮਲੇ ਵਿੱਚ ਵੱਡੀਆਂ ਉੰਗਲਾਂ ਉੱਠਦੀਆਂ ਰਹੀਆਂ ਹਨ, ਜਿਸਦੀ ਖ਼ਾਹ-ਮਾ-ਖ਼ਹਾ ਬਦਨਾਮੀ ਮੌਜੂਦਾ ਸਰਕਾਰ ਨੂੰ ਵੀ ਝੱਲਣੀ ਪਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

World Bicycle Day; ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ

👉ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ...

Moga Police ਵੱਲੋਂ ਹਥਿਆਰਾਂ ਦੀ ਨੋਕ ‘ਤੇ ਮੋਟਰਸਾਈਕਲ ਲੁੱਟਣ ਵਾਲੇ 3 ਮੁਲਜ਼ਮ ਕਾਬੂ

Moga News: Moga Police ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ...