ਚੰਡੀਗੜ੍ਹ, 2 ਦਸੰਬਰ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਉਨ੍ਹਾਂ ਨੂੰ ਯਾਦ ਕਰਵਾਇਆ ਹੈ ਕਿ ਕਿਸ ਤਰਾਂ ਆਪ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਗੌਰਵ ਅਤੇ ਮਾਨ ਮਰਿਆਦਾ ਨੂੰ ਆਪਣੇ ਦਿੱਲੀ ਦੇ ਆਕਾਵਾਂ ਕੋਲ ਗਹਿਣੇ ਰੱਖ ਦਿੱਤਾ ਹੈ। ਸੁਨੀਲ ਜਾਖੜ ਨੇ ਮੁੱਖ ਮੰਤਰੀ ਵੱਲੋਂ ਵਾਰ ਵਾਰ ਭਾਜਪਾ ਤੇ ਕੀਤੇ ਜਾ ਰਹੇ ਤੱਥਹੀਣ ਹਮਲਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਜਪਾ ਹਮੇਸ਼ਾਂ ਹੀ ਪੰਜਾਬ ਲਈ ਕੰਮ ਕਰਦੀ ਹੀ ਹੈ ਅਤੇ ਅੱਗੇ ਤੋਂ ਵੀ ਕਰਦੀ ਰਹੇਗੀ ਅਤੇ ਇਸ ਲਈ ਉਸਨੂੰ ਕਿਸੇ ਅਜਿਹੇ ਵਿਅਕਤੀ ਦੇ ਸਰਟੀਫਿਕੇਟ ਦੀ ਜਰੂਰਤ ਨਹੀਂ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਜਾਰੀ ਕੀਤਾ ਨੋਟਿਸ
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਦੇ ਰਾਜ ਵਿਚ ਤਾਂ ਸਕੂਲ, ਬੱਸ ਸਟੈਂਡ ਵਰਗੇ ਛੋਟੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਉਨ੍ਹਾਂ ਦੇ ਦਿੱਲੀ ਵਾਲੇ ਆਕਾ ਆ ਰਹੇ ਹਨ ਤੇ ਮੁੱਖ ਮੰਤਰੀ ਗੱਲਾਂ ਪੰਜਾਬ ਨਾਲ ਪਿਆਰ ਦੀਆਂ ਕਰਦੇ ਹਨ।ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਬਿਨਾ ਭੇਦਭਾਵ ਫੰਡ ਦਿੱਤੇ ਜਾ ਰਹੇ ਹਨ। ਕੇਂਦਰ ਪ੍ਰਯੋਜਿਤ ਸਕੀਮਾਂ ਲਈ ਵੀ ਕੇਂਦਰ ਸਰਕਾਰ ਲਗਾਤਾਰ ਫੰਡ ਦੇ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਹ ਹਰ ਸਟੇਜ ਤੇ ਆਖਦੇ ਹਨ ਕਿ ਖਜਾਨੇ ਵਿਚ ਕੋਈ ਕਮੀ ਨਹੀਂ ਹੈ ਤਾਂ ਫਿਰ ਉਹ ਵਾਰ ਵਾਰ ਕੇਂਦਰ ਤੋਂ ਹੋਰ ਰਕਮ ਕਿਸ ਲਈ ਮੰਗ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਪੈਸਾ ਲੋਕਾਂ ਦੀ ਬਿਹਤਰੀ ਤੇ ਖਰਚਣ ਲਈ ਹੁੰਦਾ ਹੈ ਨਾ ਕਿ ਆਪਣੀਆਂ ਤਸਵੀਰਾਂ ਨਾਲ ਪੋਸਟਰ ਲਗਾਉਣ ਲਈ।
Share the post "ਭਗਵੰਤ ਮਾਨ ਨੇ ਪੰਜਾਬ ਦਾ ਗੌਰਵ ਦਿੱਲੀ ਵਾਲਿਆਂ ਕੋਲ ਗਹਿਣੇ ਰੱਖਿਆ: ਸੁਨੀਲ ਜਾਖੜ"