WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਭਗਵੰਤ ਮਾਨ ਨੇ ਕਿਹਾ:‘‘ਜੇ ਭਾਜਪਾ 36 ਵੋਟਾਂ ਦੀ ਗਿਣਤੀ ਵਿੱਚ ਗੜਬੜੀ ਕਰ ਸਕਦੀ ਹੈ ਤਾਂ ਦੇਸ਼ ’ਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ’’

ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ
ਚੰਡੀਗੜ੍ਹ, 30 ਜਨਵਰੀ: ਮੰਗਲਵਾਰ ਸਵੇਰੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਹੋਈ ਚੋਣ ਵਿਚ ਭਾਜਪਾ ’ਤੇ ਧੋਖਾਧੜੀ ਤੇ ਗੜਬੜੀ ਕਰਕੇ ਚੋਣਾਂ ਜਿੱਤਣ ਦਾ ਦੋਸ਼ ਲਗਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ‘‘ ਜੇਕਰ ਭਾਜਪਾ 36 ਵੋਟਾਂ ਦੀ ਗਿਣਤੀ ਵਿੱਚ ਗੜਬੜੀ ਕਰ ਸਕਦੀ ਹੈ ਤਾਂ ਦੇਸ਼ ’ਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ’’। ਚੋਣ ਤੋਂ ਬਾਅਦ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਜਮਹੂਰੀਅਤ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਮਹੀਨੇ ਪੂਰੇ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ ਤਾਂ ਇਸੇ ਮਹੀਨੇ ਨੂੰ ਭਾਜਪਾ ਨੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਲਈ ਚੁਣਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਆਦਤ ਹੈ ਕਿਉਂਕਿ ਉਸ ਨੇ ਪਹਿਲਾਂ ਵੀ ਮੱਧ ਪ੍ਰਦੇਸ਼, ਕਰਨਾਟਕ, ਗੋਆ, ਮਹਾਰਾਸ਼ਟਰ ਤੇ ਹੋਰ ਸੂਬਿਆਂ ਵਿੱਚ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਦਾ ਤਖ਼ਤਾ ਪਲਟਿਆ ਹੈ।

ਪੰਜਾਬ ਪੁਲਿਸ ਵੱਲੋਂ ਪੰਜ ਨਸ਼ਾ ਤਸਕਰ 3 ਕਿਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਹਿਤ ਅੰਮ੍ਰਿਤਸਰ ਤੋਂ ਗ੍ਰਿਫਤਾਰ

ਮੁੱਖ ਮੰਤਰੀ ਨੇ ਕਿਹਾ ਕਿ ਜੇ ਸਿਰਫ਼ 36 ਵੋਟਾਂ ਦੀ ਗਿਣਤੀ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨਹੀਂ ਹੋ ਸਕਦੀ ਤਾਂ ਸਮੁੱਚੇ ਦੇਸ਼ ਵਿੱਚ ਚੋਣਾਂ ਅਤੇ ਵੋਟਾਂ ਦੀ ਗਿਣਤੀ ਕਿਵੇਂ ਨਿਰਪੱਖ ਤਰੀਕੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਨਿੱਜੀ ਸਵਾਰਥਾਂ ਲਈ ਵੋਟਰਾਂ ਤੋਂ ਬੈਲਟ ਪੇਪਰ ਲੁੱਟਣਗੇ ਅਤੇ ਪਹਿਲਾਂ ਵੀ ਈ.ਵੀ.ਐਮ. ਮਸ਼ੀਨਾਂ ਇਨ੍ਹਾਂ ਆਗੂਆਂ ਦੇ ਘਰਾਂ ਤੋਂ ਮਿਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਜਾਣ-ਬੁੱਝ ਕੇ ਆਪਣੇ ਘੱਟ ਗਿਣਤੀ ਵਿੰਗ ਦੇ ਮੁਖੀ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ‘ਗੋਡਿਆਂ ਭਾਰ’ ਹੋ ਕੇ ਆਪਣੇ ਆਕਾਵਾਂ ਦੀ ਇੱਛਾ ਉਤੇ ਫੁੱਲ ਚੜ੍ਹਾਏ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਦੇ ਖਿਲਾਫ਼ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਵਿੱਚ ਦੋਸ਼ਧ੍ਰੋਹ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡੰਗ ਅਫਸਰ ਨੇ ਜਾਣਬੁੱਝ ਕੇ ਪੋਲਿੰਗ ਏਜੰਟਾਂ ਦੀ ਗੈਰ-ਹਾਜ਼ਰੀ ਵਿੱਚ ਵੋਟਾਂ ਦੀ ਗਿਣਤੀ ਕੀਤੀ ਤਾਂ ਭਾਜਪਾ ਉਮੀਦਵਾਰ ਦੀ ਜਿੱਤ ਪੱਕੀ ਕੀਤੀ ਜਾ ਸਕੇ।

ਅਮਰੂਦ ਮੁਆਵਜ਼ੇ ਘੁਟਾਲੇ ’ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ ਅਤੇ ਇਸ ਚੋਣ ਨੂੰ ਚੁਣੌਤੀ ਦੇਣਗੇ ਕਿਉਂ ਜੋ ਇਸ ਚੋਣ ਵਿੱਚ ਜਮਹੂਰੀ ਕਦਰਾਂ-ਕੀਮਤਾਂ ਨੂੰ ਲਾਂਭੇ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਦੇਸ਼ ਵਿੱਚ ਜਮਹੂਰੀਅਤ ਲਈ ਕੋਈ ਥਾਂ ਨਹੀਂ ਬਚੀ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਨੂੰ ਹਾਈਜੈਕ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੰਦੇਹ ਪੈਦਾ ਹੋ ਗਿਆ ਹੈ ਕਿ ਅਗਾਮੀਆਂ ਚੋਣਾਂ ਵਿੱਚ ਦੇਸ਼ ਭਰ ਵਿੱਚ ਅਗਾਮੀ ਚੋਣਾਂ ਨਿਰਪੱਖ ਨਹੀਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਪਾਰਟੀ ਜਾਂ ਗੱਠਜੋੜ ਦੀ ਹੋਂਦ ਦਾ ਸਵਾਲ ਨਹੀਂ ਸਗੋਂ ਦੇਸ਼ ਵਿੱਚ ਜਮਹੂਰੀਅਤ ਦਾ ਸਵਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਨਾਮਜ਼ਦ ਉਮੀਦਵਾਰ ਨੂੰ ਪਹਿਲਾਂ ਹੀ ਇਸ ਗੱਲ ਦਾ ਇਲਮ ਸੀ ਕਿ ਉਹ ਜਿੱਤ ਜਾਵੇਗਾ ਜਿਸ ਕਰਕੇ ਉਹ ਕੁਰਸੀ ਦੇ ਨੇੜੇ ਹੀ ਖੜ੍ਹਾ ਸੀ ਅਤੇ ਤੁਰੰਤ ਕੁਰਸੀ ਉਤੇ ਬੈਠ ਗਿਆ।

 

Related posts

ਤ੍ਰਿਪਤ ਬਾਜਵਾ ਵੱਲੋਂ ਨਵੇਂ ਨਿਯੁਕਤ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

punjabusernewssite

ਦੇਸ਼ ਵਿੱਚ ਸਿਆਸੀ ਬਦਲਾਅ ਲਿਆਉਣ ਲਈ ‘ਆਪ’ ਵੱਲ ਦੇਖ ਰਹੇ ਨੇ ਲੋਕ- ਭਗਵੰਤ ਮਾਨ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਜ਼ੀਰਾ ਦੀ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਵ ਨਾਲ ਬੰਦ

punjabusernewssite