Saturday, November 8, 2025
spot_img

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

Date:

spot_img

👉ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ
New Delhi News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ।ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ ‘ਅਰਦਾਸ’ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਪਵਿੱਤਰ ਸ਼ਹੀਦੀ ਸਥਾਨਾਂ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਗੁਰੂ ਪ੍ਰਤੀ ਸ਼ਰਧਾ ਵਿੱਚ ਬੇਮਿਸਾਲ ਕੁਰਬਾਨੀਆਂ ਕੀਤੀਆਂ।

ਇਹ ਵੀ ਪੜ੍ਹੋ ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਦੇ ਸੰਦੇਸ਼ ਦਾ ਪਸਾਰ ਕਰਨ ਦਾ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ।ਮੰਤਰੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਪ੍ਰਚਾਰੇ ਗਏ ਧਰਮ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਜੋ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਹੈ।ਮੰਤਰੀਆਂ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਸਾਰੀ ਮਨੁੱਖਤਾ ਲਈ ਚਾਨਣ ਮੁਨਾਰੇ ਵਜੋਂ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਣ ਵਾਲੇ ਸਮਾਗਮਾਂ ਦੀ ਲੜੀ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ।

ਇਹ ਵੀ ਪੜ੍ਹੋ ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਕਿਹਾ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਹਨ।ਕੈਬਨਿਟ ਮੰਤਰੀਆਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਵਰੋਸਾਏ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਜੀ ਦੇ ਫ਼ਲਸਫ਼ੇ, ਉਨ੍ਹਾਂ ਦੇ ਕੁਰਬਾਨੀਆਂ ਭਰੇ ਜੀਵਨ ਅਤੇ ਸ਼ਾਂਤੀ ਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਵੀ ਸੰਗਤ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ।ਮੰਤਰੀਆਂ ਨੇ ਕਿਹਾ ਕਿ ਇਸ ਦੇ ਨਾਲ ਹੀ 20 ਨਵੰਬਰ ਨੂੰ ਤਿੰਨ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਸ਼ੁਰੂ ਹੋਣਗੇ ਅਤੇ ਸਾਰੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਸਮਾਪਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏਗੀ। ਉਨ੍ਹਾਂ ਕਿਹਾ ਕਿ ਯਾਦਗਾਰੀ ਸਮਾਰੋਹ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ “ਚੱਕ ਨਾਨਕੀ” ਨਾਮ ਦੀ ਵਿਸ਼ੇਸ਼ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਤਰਨ ਤਾਰਨ ਜ਼ਿਮਨੀ ਚੋਣ:ਨਾਮਜ਼ਦਗੀਆਂ ਵਾਪਸੀ ਤੋਂ ਬਾਅਦ 15 ਉਮੀਦਵਾਰ ਮੈਦਾਨ ‘ਚ ਡਟੇ

ਮੰਤਰੀਆਂ ਨੇ ਅੱਗੇ ਕਿਹਾ ਕਿ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ, ਜੋ ਗੁਰੂ ਜੀ ਦੇ ਸਦਭਾਵਨਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਉਜਾਗਰ ਕਰਨ ਵਾਲੀ ਵਿਸ਼ੇਸ਼ ਪ੍ਰਦਰਸ਼ਨੀ ਅਤੇ ਡਰੋਨ ਸ਼ੋਅ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ, ਜਿੱਥੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੇ ਫ਼ਲਸਫ਼ੇ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।ਕੈਬਨਿਟ ਮੰਤਰੀਆਂ ਨੇ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖ਼ੂਨਦਾਨ ਕੈਂਪ ਲਗਾਏ ਜਾਣਗੇ, ਨਾਲ ਹੀ ਜੰਗਲਾਤ ਵਿਭਾਗ ਵੱਲੋਂ “ਸਰਬੱਤ ਦਾ ਭਲਾ ਇਕੱਤਰਤਾ” ਤਹਿਤ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ। ਇਹ ਵੀ ਦੱਸਿਆ ਗਿਆ ਕਿ ਸ਼ਹੀਦੀ ਸਮਾਰੋਹ ਲਈ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਪਣਾ ਅਸ਼ੀਰਵਾਦ ਅਤੇ ਕੀਮਤੀ ਸੁਝਾਅ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਨ੍ਹਾਂ ਇਤਿਹਾਸਕ ਸਮਾਰੋਹਾਂ ਦਾ ਪ੍ਰਬੰਧ ਕਰ ਕੇ ਸੱਚਮੁੱਚ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਸ਼ਰਧਾਲੂਆਂ ਅਤੇ ਸਿੱਖ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

👉ਕਿਹਾ, ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ...

ਪ੍ਰਵਾਸੀ ਪੰਜਾਬੀ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

👉ਗ੍ਰਿਫ਼ਤਾਰ ਮੁਲਜ਼ਮ ਬਿਕਰਮਜੀਤ 2018 ਵਿੱਚ ਰਾਜਾ ਸਾਂਸੀ ਵਿਖੇ ਇੱਕ...