Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਤਰਨਤਾਰਨਫ਼ਿਰੋਜ਼ਪੁਰ

ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਪ੍ਰਚਾਰ ਕਰਕੇ ਲਾਲਜੀਤ ਭੁੱਲਰ ਲਈ ਵੋਟਰਾਂ ਤੋਂ ਮੰਗਿਆ ਸਾਥ

16 Views

ਚੰਡੀਗੜ੍ਹ, 16 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਨਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਭੁੱਲਰ ਨੂੰ ਜਿਤਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਵਰਕਰ, ਆਗੂ ਅਤੇ ਸਥਾਨਕ ਲੋਕ ਹਾਜ਼ਰ ਸਨ। ਜ਼ੀਰਾ ਵਿੱਚ ਰੋਡ ਸ਼ੋਅ ਦੌਰਾਨ ਮਾਨ ਨੇ ਲੋਕਾਂ ਨੂੰ ਕਿਹਾ ਕਿ ਮੈਂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਹਿਯੋਗ ਲੈਣ ਆਇਆ ਹਾਂ। ਭਿੱਖੀਵਿੰਡ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਮਾਝੇ ਦੇ ਲੋਕ ਇਤਿਹਾਸ ਲਿਖਣ ਲਈ ਜਾਣੇ ਜਾਂਦੇ ਹਨ ਅਤੇ ਲੋਕਾਂ ਦੀ ਇਸ ਭੀੜ ਨੂੰ ਦੇਖ ਕੇ ਮੈਨੂੰ ਸਾਫ਼ ਹੋ ਗਿਆ ਹੈ ਕਿ ਇਸ ਵਾਰ ਵੀ ਮਾਝੇ ਵਿੱਚ ਨਵਾਂ ਇਤਿਹਾਸ ਲਿਖਿਆ ਜਾਵੇਗਾ।

ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਪਾਰਟੀ ਵਿੱਚੋਂ ਕੱਢਿਆ

ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਵੀ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ‘ਚ ਕਦੇ ਵੀ ਨਫ਼ਰਤ ਦਾ ਬੀਜ ਨਹੀਂ ਉੱਗ ਸਕਦਾ।ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨਾਲ ਵਿਤਕਰਾ ਕਰਦੀ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ 26 ਜਨਵਰੀ ਦੀ ਪਰੇਡ ਵਿੱਚੋਂ ਪੰਜਾਬ ਦੀ ਝਾਕੀਂ ਨੂੰ ਬਾਹਰ ਰੱਖਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਹੁਣ ਤੱਕ ਲੋਕ ਸਭਾ ਚੋਣਾਂ ਦੇ ਚਾਰ ਪੜਾਅ ਹੋ ਚੁੱਕੇ ਹਨ ਅਤੇ ਚਾਰੇ ਪੜਾਅ ਦੀਆਂ ਚੋਣਾਂ ਵਿੱਚ ਭਾਜਪਾ ਹਾਰ ਰਹੀ ਹੈ। ਇਸ ਕਾਰਨ ਪੀਐਮ ਮੋਦੀ ਦਾ ਲਹਿਜ਼ਾ ਬਦਲ ਗਿਆ ਹੈ। ਹੁਣ ਉਹ ਨਫਰਤ ਦੀ ਰਾਜਨੀਤੀ ‘ਤੇ ਉਤਰ ਆਇਆ ਹੈ।ਭਗਵੰਤ ਮਾਨ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਸ ਵਾਰ ਸਾਨੂੰ ਕਿਸੇ ਵੀ ਕੀਮਤ ‘ਤੇ ਭਾਜਪਾ ਨੂੰ ਹਰਾਉਣਾ ਹੋਵੇਗਾ। ਜੇਕਰ ਭਾਜਪਾ ਇਸ ਵਾਰ ਜਿੱਤ ਜਾਂਦੀ ਹੈ ਤਾਂ ਇਹ ਦੇਸ਼ ਦੇ ਸੰਵਿਧਾਨ ਨੂੰ ਬਦਲ ਕੇ ਦੇਸ਼ ਵਿੱਚ ਚੋਣ ਪ੍ਰਣਾਲੀ ਨੂੰ ਖ਼ਤਮ ਕਰ ਦੇਣਗੇ। ਫਿਰ ਦੇਸ਼ ਵਿੱਚ ਕਦੇ ਵੀ ਚੋਣਾਂ ਨਹੀਂ ਹੋਣਗੀਆਂ।

ਚਰਨਜੀਤ ਚੰਨੀ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪਲਟਵਾਰ, ਕਿਹਾ-ਕਾਂਗਰਸ ਦੇ ਸਮੇਂ ਐਕਸਾਈਜ਼ ਤੋਂ 6000 ਕਰੋੜ ਅਤੇ ਹੁਣ 10000 ਕਰੋੜ ਆਮਦਨ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਵਾਂਗ ਨਫ਼ਰਤ ਦੀ ਰਾਜਨੀਤੀ ਨਹੀਂ ਕਰਦੀ। ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਇਸ ਚੋਣ ਵਿੱਚ ਵੀ ਅਸੀਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ। ਅਸੀਂ ਪਿਛਲੇ ਦੋ ਸਾਲਾਂ ਵਿੱਚ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਮੁਫ਼ਤ ਕੀਤੇ। 830 ਮੁਹੱਲਾ ਕਲੀਨਿਕ ਖੋਲ੍ਹੇ ਅਤੇ ਚੰਗੀ ਸਕੂਲ ਬਣਾਏ। ਇਸ ਦੇ ਨਾਲ ਹੀ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਲਈ ਲੋੜੀਂਦੀ ਬਿਜਲੀ ਦਿੱਤੀ ਅਤੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਗਈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ, ਜਿਸ ਨੇ ਵਾਅਦੇ ਤੋਂ ਵੱਧ ਕੰਮ ਕੀਤੇ ਹਨ। ਅਸੀਂ ਪੰਜਾਬ ਵਿੱਚ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ,ਜਿਸ ਕਾਰਨ ਪੰਜਾਬੀਆਂ ਦੀ ਰੋਜ਼ਾਨਾ 58 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਜੀਤ ਮਹਿੰਦਰ ਸਿੱਧੂ ਦੇ ਹੱਕ ਚ ਖੁਸ਼ਬਾਜ ਜਟਾਣਾ ਨੇ ਤਲਵੰਡੀ ਸਾਬੋ ਹਲਕੇ ਦੇ ਅੰਦਰ ਭਖਾਈ ਚੋਣ ਮੁਹਿੰਮ

ਉਨ੍ਹਾਂ ਕਿਹਾ ਕਿ ਕੱਲ੍ਹ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਪੰਜਾਬ ਆ ਰਹੇ ਹਨ। ਉਹ ਸਾਡੇ ਨਾਲ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੂੰ ਇਹ ਭੁਲੇਖਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਕੇ ਉਹ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਦੇਣਗੇ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਆਮ ਆਦਮੀ ਪਾਰਟੀ ਦਰਿਆ ਵਾਂਗ ਹੈ ਅਤੇ ਦਰਿਆ ਆਪਣਾ ਰਸਤਾ ਖ਼ੁਦ ਬਣਾਉਂਦਾ ਹੈ। ਨਦੀ ਨੂੰ ਵਹਿਣ ਤੋਂ ਰੋਕਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਨੂੰ 13 ਉਮੀਦਵਾਰ ਨਹੀਂ ਮਿਲ ਰਹੇ।ਲਾਲਜੀਤ ਭੁੱਲਰ ਨੇ ਕਿਹਾ- ਮੈਨੂੰ ਇੱਕ ਵਾਰ ਜਿਤਾ ਕੇ ਲੋਕ ਸਭਾ ਵਿੱਚ ਭੇਜੋ, ਮੈਂ ਤੇ ਮੁੱਖ ਮੰਤਰੀ ਭਗਵੰਤ ਮਾਨ ਮਿਲ ਕੇ ਤੁਹਾਡੇ ਸਾਰੇ ਮਸਲੇ ਹੱਲ ਕਰ ਦਿਆਂਗੇ

Related posts

ਸ਼੍ਰੀਮਤੀ ਮੁਨੀਲਾ ਅਰੋੜਾ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਦਾ ਅਹੁਦਾ

punjabusernewssite

ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ

punjabusernewssite

ਕੈਨੇਡਾ ਵਿਚ ਰਹਿ ਰਹੇ ਇੱਕ ਹੋਰ ਨੌਜਵਾਨ ਦੀ ਸੜਕੀ ਹਾ.ਦਸੇ ’ਚ ਵਿਚ ਹੋਈ ਮੌ+ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

punjabusernewssite