WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਭਗਵੰਤ ਮਾਨ ਨੇ ਕੁਦਲੀਪ ਧਾਲੀਵਾਲ ਦੇ ਹੱਕ ’ਚ ਕੱਢਿਆ ਰੋਡ ਸੋਅ, ਕਿਹਾ ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ

10 ਸਾਲ ਰਾਜ ਕਰਨ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗ ਰਹੇ ਹਨ ਮੰਗਲ-ਸੂਤਰ ਦੇ ਨਾਮ ‘ਤੇ ਵੋਟਾਂ – ਭਗਵੰਤ ਮਾਨ
ਧਾਲੀਵਾਲ ਨੇ ਮਾਨ ਨੂੰ ਦਿੱਤਾ ਭਰੋਸਾ, ਕਿਹਾ- ਅੰਮ੍ਰਿਤਸਰ ਦੇ ਲੋਕ ਤੁਹਾਨੂੰ ਨਿਰਾਸ਼ ਨਹੀਂ ਕਰਨਗੇ ਅਤੇ 13-0 ਨਾਲ ਜਿਤਾਉਣ ਲਈ ’ਆਪ’ ਦਾ ਡੱਟ ਕੇ ਸਾਥ ਦੇਣਗੇ

ਅੰਮ੍ਰਿਤਸਰ, 26 ਅਪ੍ਰੈਲ: ਪੰਜਾਬ ਦੇ ਵਿਚ ਆਪ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਨਿਕਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੀ ਸ਼ਾਮ ਅੰਮ੍ਰਿਤਸਰ ’ਚ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਵੱਡਾ ਰੋਡ ਸੋਅ ਕੱਢਿਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਝਾ ਖੇਤਰ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਮਾਝੇ ਦੇ ਲੋਕ ਜਦੋਂ ਕਿਸੇ ਚੀਜ਼ ਨੂੰ ਲੈ ਕੇ ਆਪਣਾ ਮਨ ਬਣਾ ਲੈਂਦੇ ਹਨ ਤਾਂ ਉਹ ਬਿਲਕੁਲ ਵੀ ਨਹੀਂ ਬਦਲਦੇ ਅਤੇ ਇਸ ਵਾਰ ਇੱਥੋਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ। ਭਗਵੰਤ ਮਾਨ ਨੇ ਕੁਲਦੀਪ ਧਾਲੀਵਾਲ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਲੀਵਾਲ ਬਹੁਤ ਹੀ ਤਜਰਬੇਕਾਰ ਆਗੂ ਹਨ। ਉਨ੍ਹਾਂ ਕੋਲ ਵਿਧਾਨ ਸਭਾ ਦੇ ਕੰਮ ਅਤੇ ਮੰਤਰੀ ਦੇ ਅਹੁਦੇ ਦਾ ਤਜਰਬਾ ਹੈ।

ਮਾਝੇ ’ਚ ਗਰਜੇ ਭਗਵੰਤ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ’ਚ ’ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ

ਇਹਨਾਂ ਦਾ ਇਹ ਤਜਰਬਾ ਅੰਮ੍ਰਿਤਸਰ ਦੇ ਵਿਕਾਸ ਲਈ ਬੇਹੱਦ ਲਾਹੇਵੰਦ ਹੋਵੇਗਾ।ਉਨ੍ਹਾਂ ਕਿਹਾ ਕਿ ਕੁਲਦੀਪ ਧਾਲੀਵਾਲ ਨੇ ਪੰਜਾਬ ਸਰਕਾਰ ਵਿੱਚ ਪੰਚਾਇਤੀ ਰਾਜ ਮੰਤਰੀ ਰਹਿੰਦਿਆਂ ਪੰਜਾਬ ਦੇ ਵੱਡੇ ਪ੍ਰਭਾਵਸ਼ਾਲੀ ਲੋਕਾਂ ਤੋਂ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਛਡਵਾਈ, ਜਿਸ ਕਾਰਨ ਪੰਜਾਬ ਨੂੰ ਹਜ਼ਾਰਾਂ ਕਰੋੜਾਂ ਦਾ ਫ਼ਾਇਦਾ ਹੋਇਆ।ਭਾਸ਼ਣ ਦੇ ਦੌਰਾਨ ਭਗਵੰਤ ਮਾਨ ਨੇ ਭਾਜਪਾ ਉੱਤੇ ਹਮਲਾ ਬੋਲਦਿਆਂ ਕਿਹਾ ਕਿ ਪਹਿਲੇ ਪੜਾਅ ਦੀ ਚੋਣ ਰਿਪੋਰਟ ਅਨੁਸਾਰ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਹੀ ਆ ਰਹੀਆਂ ਹਨ। ਇਸ ਲਈ ਉਨ੍ਹਾਂ ਦਾ 400 ਪਾਰ ਦਾ ਨਾਅਰਾ ਹੁਣ ਬੰਦ ਹੋ ਗਿਆ ਹੈ, ਹੁਣ ਉਨ੍ਹਾਂ ਨੂੰ ਹਾਰ ਦਾ ਡਰ ਸਤਾਉਣ ਲੱਗ ਗਿਆ ਹੈ ।ਜਿਸਦੇ ਚੱਲਦੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲ-ਸੂਤਰ ਅਤੇ ਫ਼ਿਰਕੂ ਬਿਆਨਾਂ ਉਪਰ ਉੱਤਰ ਆਏ ਹਨ

ਲੋਕ ਸਭਾ ਚੋਣਾਂ ਲਈ ਬਸਪਾ ਨੇ ਫਤਿਹਗੜ੍ਹ ਸਾਹਿਬ ‘ਤੇ ਬਠਿੰਡਾ ਤੋਂ ਐਲਾਨੇ ਉਮੀਦਵਾਰ

ਇਹ ਦੇਸ਼ ਲਈ ਬੇਹੱਦ ਸ਼ਰਮਨਾਕ ਵਾਲੀ ਗੱਲ ਹੈ ਕਿ 10 ਸਾਲ ਸ਼ਾਸਨ ਕਰਨ ਦੇ ਬਾਵਜੂਦ ਪ੍ਰਧਾਨ ਮੰਤਰੀ ਮੋਦੀ ਮੰਗਲ-ਸੂਤਰ ਦੇ ਨਾਮ ਉੱਤੇ ਵੋਟ ਮੰਗ ਰਹੇ ਹਨ ।ਉਨ੍ਹਾਂ ਨੇ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਕਰਦੀ ਹੈ। ਉਹ ਲੋਕਾਂ ਨੂੰ ਜਾਤੀ-ਧਰਮ ਦੇ ਨਾਮ ਉੱਤੇ ਲੜਾ ਕੇ ਵੋਟ ਲੈਣਾ ਚਾਹੁੰਦੀ ਹੈ । ਉੱਥੇ ਹੀ ਅਸੀਂ (ਆਮ ਆਦਮੀ ਪਾਰਟੀ) ਆਪਣੇ ਕੰਮ ਦੇ ਨਾਮ ਉੱਤੇ ਲੋਕਾਂ ਤੋਂ ਵੋਟ ਮੰਗ ਰਹੇ ਹਾਂ । ਅਸੀਂ ਸਰਕਾਰੀ ਸਕੂਲ, ਹਸਪਤਾਲ, ਦਵਾਈ, ਰੋਜ਼ਗਾਰ, ਬਿਜਲੀ, ਪਾਣੀ ਅਤੇ ਹੋਰ ਨਾਗਰਿਕ ਸਹੂਲਤਾਵਾਂ ਦੇ ਨਾਮ ਉੱਤੇ ਵੋਟ ਮੰਗ ਰਹੇ ਹਾਂ ।ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਨਫ਼ਰਤ ਦੀ ਰਾਜਨੀਤੀ ਨੂੰ ਜਿੱਤਣ ਨਹੀਂ ਦੇਣਗੇ। ਧਾਲੀਵਾਲ ਨੇ ਮਾਨ ਨੂੰ ਦਿੱਤਾ ਭਰੋਸਾ, ਕਿਹਾ ਅੰਮ੍ਰਿਤਸਰ ਦੀ ਜਨਤਾ ਤੁਹਾਨੂੰ ਨਿਰਾਸ਼ ਨਹੀਂ ਹੋਣ ਦੇਵੇਗੀ ਅਤੇ ਆਮ ਆਦਮ ਪਾਰਟੀ ਨੂੰ 13-0 ਨਾਲ ਜਿਤਾਉਣ ਵਿੱਚ ਸਹਿਯੋਗ ਕਰੇਗੀ। ਅਸੀਂ ਸੰਸਦ ਵਿੱਚ ਪੰਜਾਬ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰਾਂਗੇ।

 

Related posts

ਜਗਦੀਪ ਸਿੰਘ ਨਕਈ ਦੀ ਪ੍ਰੇਰਨਾ ਹੇਠ ਸਾਬਕਾ ਵਿਧਾਇਕ ਡਾ ਵੇਰਕਾ ਅਤੇ ਕੈਰੋ ਦੇ ਸਲਾਹਕਾਰ ਰਹੇ ਬਲੇਅਰ ਭਾਜਪਾ ਵਿੱਚ ਸ਼ਾਮਿਲ

punjabusernewssite

ਪੰਜਾਬ ਪੁਲਿਸ ਵੱਲੋਂ ਪੰਜ ਨਸ਼ਾ ਤਸਕਰ 3 ਕਿਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਹਿਤ ਅੰਮ੍ਰਿਤਸਰ ਤੋਂ ਗ੍ਰਿਫਤਾਰ

punjabusernewssite

ਛੋਟਾ ਥਾਣੇਦਾਰ 6 ਲੱਖ ਰੁਪਏ ਦੀ ‘ਵੱਡੀ’ ਰਿਸ਼ਵਤ ਲੈਦਿਆਂ ਵਿਜੀਲੈਂਸ ਵੱਲੋਂ ਗ੍ਰਿਫਤਾਰ

punjabusernewssite