Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਭਗਵੰਤ ਮਾਨ ਵਲੋਂ ਕੇਂਦਰ ਤੇ ਹਰਿਆਣਾ ਨੂੰ ਦੋ ਟੁੱਕ, ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ

6 Views

ਭਾਰਤ ਸਰਕਾਰ ਦੁਆਰਾ ਬੁਲਾਈ ਗਈ ਅੰਤਰਰਾਜੀ ਮੀਟਿੰਗ ਵਿੱਚ ਐਸ.ਵਾਈ.ਐਲ. ਦੀ ਉਸਾਰੀ ਦਾ ਡਟ ਕੇ ਵਿਰੋਧ ਕੀਤਾ
ਚੰਡੀਗੜ੍ਹ, 28 ਦਸੰਬਰ: ਵੀਰਵਾਰ ਨੂੰ ਚੰਡੀਗੜ੍ਹ ’ਚ ਕੇਂਦਰ ਦੀ ਪਹਿਲਕਦਮੀ ’ਤੇ ਐਸ.ਵਾਈ.ਐਲ ਮੁੱਦੇ ਦੇ ਹੱਲ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋਈ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।

ਭਾਜਪਾ ਝੂਠ ਦੀ ਫੈਕਟਰੀ ਦੀ ਮੇਕ ਇਨ ਇੰਡੀਆ ਪ੍ਰੋਡਕਟ ਹੈ: ਮਲਵਿੰਦਰ ਕੰਗ

ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਵਤ ਵੱਲੋਂ ਬੁਲਾਈ ਗਈ ਅੰਤਰਰਾਜੀ ਮੀਟਿੰਗ ਵਿੱਚ ਪੰਜਾਬ ਦੇ ਕੇਸ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਆਪਣੀਆਂ ਸਿੰਜਾਈ ਲੋੜਾਂ ਪੂਰੀਆਂ ਕਰਨ ਲਈ 54 ਐਮ.ਏ.ਐਫ. ਤੋਂ ਵੱਧ ਪਾਣੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਕੋਲ ਸਿਰਫ 14 ਐਮ.ਏ.ਐਫ. ਪਾਣੀ ਹੈ, ਜੋ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਕਿਸੇ ਹੋਰ ਰਾਜ ਨੂੰ ਪਾਣੀ ਦੀ ਇੱਕ ਬੂੰਦ ਵੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਪੰਜਾਬ ਐਸ.ਵਾਈ.ਐਲ. ਦੀ ਉਸਾਰੀ ਦਾ ਸਖ਼ਤੀ ਨਾਲ ਵਿਰੋਧ ਕਰਦਾ ਹੈ।

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ।ਉਨ੍ਹਾਂ ਮੰਗ ਕੀਤੀ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ 76.5% ਬਲਾਕ (153 ਵਿੱਚੋਂ 117) ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਜਾ ਚੁੱਕਾ ਹੈ, ਜਿੱਥੇ ਪਾਣੀ ਕੱਢਣ ਦਾ ਪੜਾਅ 100% ਨੂੰ ਪਾਰ ਕਰ ਗਿਆ ਹੈ, ਜਦੋਂ ਕਿ ਹਰਿਆਣਾ ਵਿੱਚ ਸਿਰਫ਼ 61.5% (143 ਵਿੱਚੋਂ 88) ਬਲਾਕਾਂ ਵਿੱਚ ਪਾਣੀ ਦਾ ਪੱਧਰ ਹੇਠਾਂ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਸੰਕਟ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਜਿਸ ਕਰਕੇ ਸੂਬਾ ਸਰਕਾਰ ਐਸ.ਵਾਈ.ਐਲ. ਦੀ ਉਸਾਰੀ ਲਈ ਚੁੱਕੇ ਗਏ ਕਿਸੇ ਵੀ ਕਦਮ ਦਾ ਡਟਵਾਂ ਵਿਰੋਧ ਕਰੇਗੀ।

ਪੰਜਾਬ ਤੇ ਹਰਿਆਣਾ ਦੀ ਜਮੀਨ ਦਾ ਆਪਸੀ ‘ਤਬਾਦਲਾ’ ਕਰਨ ਵਾਲੇ ਪਟਵਾਰੀ ‘ਧਰਮਰਾਜ’ ਤੇ ‘ਭਗਵਾਨ’ ਵਿਜੀਲੈਂਸ ਵਲੋਂ ਕਾਬੂ

ਮੁੱਖ ਮੰਤਰੀ ਨੇ ਪੰਜਾਬ ਵਿਚ ਪਾਣੀ ਦੀ ਘਾਟ ਨੂੰ ਦੇਖਦਿਆਂ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਹੁਣ ਇਸ ਪ੍ਰਾਜੈਕਟ ਨੂੰ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਹਰ ਹੀਲੇ ਰਾਖੀ ਕਰੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Related posts

ਪਾਰਟੀ ਦੇ ਜੇਤੂ ਮਾਰਚ ’ਚ ਸਰਕਾਰੀ ਬੱਸਾਂ ਵਰਤ ’ਕੇ ਵਿਰੌਧੀਆਂ ਦੇ ਨਿਸ਼ਾਨੇ ’ਤੇ ਆਈ ਆਪ

punjabusernewssite

ਸਿਰਸਾ ਨੇ ਸ਼ਰਾਬ ਦੇ ਕਾਰੋਬਾਰ ਵਿਚੋਂ ਚੋਣਵੇਂ ਵਿਅਕਤੀਆਂ ਨੁੰ ਲਾਭ ਦੇਣ ਲਈ ਭ੍ਰਿਸ਼ਟਾਚਾਰ ਵਿਰੋਧੀ ਬ੍ਰਾਂਚ ਨੂੰ ਸੌਂਪੀ ਸ਼ਿਕਾਇਤ

punjabusernewssite

ਭਗਵੰਤ ਮਾਨ ਨੇ ਬੇਟੀ ਦਾ ਨਾਂ ‘ਨਿਆਮਤ ਕੌਰ ਮਾਨ’ ਰੱਖਿਆ, ਛੁੱਟੀ ਮਿਲਣ ਤੋਂ ਬਾਅਦ ਪੁੱਜੇ ਘਰ

punjabusernewssite