Monday, April 20, 2026
spot_img
spot_img

ਅੱਜ ਮਾਲਵੇ ’ਚ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ ਭਗਵੰਤ ਮਾਨ

Date:

spot_img

ਫ਼ਿਰੋਜਪੁਰ/ਫ਼ਰੀਦਕੋਟ, 27 ਅਪ੍ਰੈਲ: ਸੀਐਮ ਭਗਵੰਤ ਮਾਨ 13-0 ਦਾ ਟੀਚਾ ਹਾਸਲ ਕਰਨ ਲਈ ਅੱਜ ਲੋਕ ਸਭਾ ਹਲਕੇ ਫਿਰੋਜ਼ਪੁਰ ਅਤੇ ਫਰੀਦਕੋਟ ਦਾ ਦੌਰਾ ਕਰਨਗੇ। ਉਹ ਅੱਜ ਇੱਥੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਅਤੇ ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ ਦੇ ਹੱਕ ਚ ਚੋਣ ਰੈਲੀ ਕਰਨਗੇ। ਰੈਲੀ ਨੂੰ ਮੱਦੇ ਨਜ਼ਰ ਰੱਖਦਿਆਂ ਫਰੀਦਕੋਟ ਅਤੇ ਫਿਰੋਜ਼ਪੁਰ ਵਿੱਚ ਪੁਲਿਸ ਨੇ ਸੁਰੱਖਿਆ ਪ੍ਰਬੰਧ ਕਰ ਲਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

ਪ੍ਰੋਗਰਾਮ ਮੁਤਾਬਕ ਸੀਐਮ ਭਗਵੰਤ ਮਾਨ ਅੱਜ ਦੁਪਹਿਰ 1 ਵਜੇ ਤੱਕ ਫਿਰੋਜ਼ਪੁਰ ਪਹੁੰਚਣਗੇ ਜਿੱਥੇ ਜਿੱਥੇ ਉਹ ਨਾਮਦੇਵ ਚੌਂਕ ਤੋਂ ਰੋਡ ਸੋਅ ਦੀ ਸ਼ੁਰੂਆਤ ਕਰਨਗੇ ਇਸ ਤੋਂ ਇਲਾਵਾ ਫਰੀਦਕੋਟ ਦੇ ਬਾਘਾ ਪੁਰਾਣਾ ਵਿੱਚ ਦੁਪਹਿਰ ਤਕਰੀਬਨ 3 ਵਜੇ ਦੇ ਕਰੀਬ ਸੀਐਮ ਮਾਨ ਕਰਮਜੀਤ ਅਨਮੋਲ ਦੇ ਹੱਕ ਵਿੱਚ ਚੋਣ ਰੈਲੀ ਕੱਢਣਗੇ। ਬੀਤੇ ਦਿਨ ਵੀ ਸੀਐਮ ਭਗਵੰਤ ਮਾਨ ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਸ ਤੋਂ ਬਾਅਦ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਹ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਤੇ ਪਵਨ ਟੀਨੂੰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...