13-0 ਮਿਸ਼ਨ: ਭਗਵੰਤ ਮਾਨ ਅੱਜ ਜੀ.ਪੀ ਅਤੇ ਚੱਬੇਵਾਲ ਦੇ ਹੱਕ ਵਿੱਚ ਕਰਨਗੇ ਰੋਡ ਸ਼ੋਅ

0
44
+2

ਚੰਡੀਗੜ੍ਹ, 2 ਮਈ: ਸੂਬੇ ਦੇ ਵਿੱਚ ਲਗਾਤਾਰ 13-0 ਦਾ ਨਾਅਰਾ ਦੇ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਤਰ੍ਹਾਂ ਆਪ ਉਮੀਦਵਾਰਾਂ ਦੇ ਹੱਕ ਚ ਚੋਣ ਪ੍ਰਚਾਰ ਵਿੱਚ ਡਟੇ ਹੋਏ ਹਨ। ਇਸੇ ਕੜੀ ਤਹਿਤ ਅੱਜ ਉਹਨਾਂ ਵੱਲੋਂ ਫਤਿਹਗੜ੍ਹ ਸਾਹਿਬ ਹਲਕੇ ਤੋਂ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਹੁਸ਼ਿਆਰਪੁਰ ਤੋਂ ਡਾ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਰੋਡ ਸ਼ੋਅਜ਼ ਕੀਤੇ ਜਾ ਰਹੇ ਹਨ।

ਨਰਮਾ ਪੱਟੀ ਦੇ ਸਨਅਤੀ ਵਿਕਾਸ ਲਈ ਪੂਰੀ ਵਾਹ ਲਾ ਦਿਆਂਗਾ: ਗੁਰਮੀਤ ਸਿੰਘ ਖੁੱਡੀਆਂ

ਇਸ ਸੰਬੰਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਜਾਣਕਾਰੀ ਮੁਤਾਬਕ ਜੀਪੀ ਦੇ ਲਈ ਸਾਹਨੇਵਾਲ ਵਿਖੇ ਦੁਪਹਿਰ 3 ਵਜੇ ਦੇ ਕਰੀਬ ਰੋਡ ਸ਼ੋਅ ਸ਼ੁਰੂ ਕੀਤਾ ਜਾਵੇਗਾ। ਜਦੋਂ ਕਿ ਡਾਕਟਰ ਚੱਬੇਵਾਲ ਦੇ ਹੱਕ ਵਿੱਚ ਫਗਵਾੜਾ ਵਿਖੇ ਇਹ ਰੋਡ ਸ਼ੋਅ ਸਾਢੇ ਚਾਰ ਵਜੇ ਸ਼ੁਰੂ ਹੋਵੇਗਾ।

ਭਾਜਪਾ ਆਗੂ ਬੋਨੀ ਅਜਨਾਲਾ ਵੱਲੋਂ ਦਿੱਤੇ ਵਿਵਾਦਤ ਬਿਆਨ ਦਾ ਮਾਮਲਾ ਭਖਿਆ, ਮੰਗੀ ਮੁਆਫ਼ੀ

ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਅੱਧੀ ਦਰਜਨ ਤੋਂ ਵੱਧ ਆਪ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਅਤੇ ਪ੍ਰਭਾਵਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਵਿੱਚ ਵੀ ਆਪ ਅਤੇ ਇੰਡੀਆ ਗਠਜੋੜ ਦੇ ਉਮੀਦਵਾਰਾਂ ਦੀ ਚੋਣ ਪ੍ਰਚਾਰ ਵਿੱਚ ਸ਼ਾਮਿਲ ਹੋਏ ਹਨ।

 

+2

LEAVE A REPLY

Please enter your comment!
Please enter your name here